Home » ਉਡੀਕ ਸੂਚੀਆਂ ਵਿੱਚੋਂ ਉਮੀਦਵਾਰ ਲੈ ਕੇ 4161 ਮਾਸਟਰ ਕਾਡਰ ਦੀ ਭਰਤੀ ਤੁਰੰਤ ਪੂਰੀ ਕੀਤੀ ਜਾਵੇ : ਡੀ ਟੀ ਐੱਫ

ਉਡੀਕ ਸੂਚੀਆਂ ਵਿੱਚੋਂ ਉਮੀਦਵਾਰ ਲੈ ਕੇ 4161 ਮਾਸਟਰ ਕਾਡਰ ਦੀ ਭਰਤੀ ਤੁਰੰਤ ਪੂਰੀ ਕੀਤੀ ਜਾਵੇ : ਡੀ ਟੀ ਐੱਫ

4161 ਮਾਸਟਰ ਕਾਡਰ ਦੀ ਭਰਤੀ ਫੌਰੀ ਮੁਕੰਮਲ ਕੀਤੀ ਜਾਵੇ : ਡੀ ਟੀ ਐੱਫ

by Rakha Prabh
15 views
ਦਲਜੀਤ ਕੌਰ
ਚੰਡੀਗੜ੍ਹ, 8 ਸਤੰਬਰ, 2023: ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਸਿੱਖਿਆ ਮੰਤਰੀ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ 4161 ਮਾਸਟਰ ਕਾਡਰ ਦੇ ਸਮੁੱਚੀ ਭਰਤੀ ਨੂੰ ਫੌਰੀ ਮੁਕੰਮਲ ਕਰਨ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਹੈ ਤਾਂ ਜੋ ਖਾਲੀ ਅਸਾਮੀਆਂ ਵਾਲੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਅਧਿਆਪਕ ਮਿਲ ਸਕਣ।
ਇਸ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦਿਆਂ 4161 ਮਾਸਟਰ ਕਾਡਰ ਯੂਨੀਅਨ ਦੇ ਸੰਦੀਪ ਸਿੰਘ ਗਿੱਲ, ਰਸ਼ਪਾਲ ਜਲਾਲਾਬਾਦ, ਲਵੀ ਢਿੰਗੀ , ਬਲਕਾਰ ਸਿੰਘ ਮਘਾਣੀਆਂ, ਅਜੀਤ ਜੈਨ ਸਰਦੂਲਗੜ੍ਹ, ਹਰਜੋਤ ਸਿੰਘ ਆਨੰਦਪੁਰ, ਇਕਬਾਲ ਸਿੰਘ ਦੱਸਿਆ ਕਿ ਮਾਸਟਰ ਕਾਡਰ 4161 ਭਰਤੀ ਜਿਸਦਾ ਇਸਤਿਹਾਰ 2021 ਵਿੱਚ ਆਇਆ ਸੀ ਅਤੇ ਹੁਣ ਤੱਕ ਤਕਰੀਬਨ 2 ਸਾਲ ਬੀਤ ਜਾਣ ਦੇ ਬਾਵਜੂਦ ਭਰਤੀ ਪੂਰੀ ਨਹੀਂ ਹੋ ਸਕੀ ਹੈ। ਪਿਛਲੇ ਸਮੇਂ ਦੌਰਾਨ ਸਿੱਖਿਆ ਵਿਭਾਗ ਵੱਲੋਂ ਮਾਸਟਰ ਕੇਡਰ 4161 ਦੇ ਲਗਭਗ ਸਾਰੇ ਵਿਸ਼ਿਆਂ ਦੇ ਪਹਿਲੀ ਲਿਸਟ ਵਾਲੇ ਉਮੀਦਵਾਰਾਂ ਨੂੰ ਸਕੂਲਾਂ ਵਿਚ ਭੇਜ ਦਿੱਤਾ ਗਿਆ ਹੈ ਪਰ ਵੇਟਿੰਗ ਲਿਸਟ ਵਾਲੇ ਉਮੀਦਵਾਰਾਂ ਲਈ ਜੱਥੇਬੰਦੀਆਂ ਨੂੰ ਸਿੱਖਿਆ ਮੰਤਰੀ ਵੱਲੋਂ ਭਰੋਸੇ ਤੋਂ ਇਲਾਵਾ ਹੋਰ ਕੋਈ ਕਦਮ ਨਹੀਂ ਪੁੱਟਿਆ ਗਿਆ ਜਦਕਿ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ।
ਡੀ ਟੀ ਐੱਫ ਦੇ ਸੂਬਾਈ ਆਗੂਆਂ ਜਗਪਾਲ ਬੰਗੀ, ਬੇਅੰਤ ਫੂਲੇਵਾਲਾ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਜਸਵਿੰਦਰ ਔਜਲਾ, ਰਘਵੀਰ ਭਵਾਨੀਗੜ੍ਹ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸ਼ਨ, ਪਵਨ ਕੁਮਾਰ ਮੁਕਤਸਰ, ਮਹਿੰਦਰ ਕੌੜਿਆਂਵਾਲੀ, ਤੇਜਿੰਦਰ ਸਿੰਘ, ਰੁਪਿੰਦਰ ਗਿੱਲ ਅਤੇ ਸੁਖਦੇਵ ਡਾਨਸੀਵਾਲ ਨੇ ਕਿਹਾ ਕਿ ਬਿਨਾਂ ਹੋਰ ਦੇਰੀ ਕੀਤਿਆਂ ਇਸ ਭਰਤੀ ਦੀ ਉਡੀਕ ਸੂਚੀ ਨਾਲ ਸਬੰਧਿਤ ਬੇਰੁਜ਼ਗਾਰ ਅਧਿਆਪਕਾਂ ਦੀ ਮੰਗ ਅਨੁਸਾਰ ਪੰਜਾਬ ਭਰ ‘ਚ ਖਾਲੀ ਅਸਾਮੀਆਂ ਵਾਲੇ ਸਕੂਲਾਂ ਵਿੱਚ ਨਵੇਂ ਅਧਿਆਪਕ ਨਿਯੁਕਤ ਕੀਤੇ ਜਾਣ ਤਾਂ ਜੋ ਸਿੱਖਿਆ ਦੇ ਪੱਧਰ ਹੋਰ ਚੰਗਾ ਅਤੇ ਮਿਆਰੀ ਹੋ ਸਕੇ।

Related Articles

Leave a Comment