Home » *ਰੋਟਰੀ ਕਲੱਬ ਲੁਧਿਆਣਾ ਸਿਟੀ ਵੱਲੋ ਮਨਾਇਆ ਗਿਆ ਅਧਿਆਪਕ ਦਿਵਸ

*ਰੋਟਰੀ ਕਲੱਬ ਲੁਧਿਆਣਾ ਸਿਟੀ ਵੱਲੋ ਮਨਾਇਆ ਗਿਆ ਅਧਿਆਪਕ ਦਿਵਸ

ਅਧਿਆਪਕ ਦੇਸ਼ ਤੇ ਸਮਾਜ ਲਈ ਪ੍ਰੇਣਾ ਦਾ ਸਰੋਤ - ਕਟਾਰੀਆ

by Rakha Prabh
18 views
*ਲੁਧਿਆਣਾ, 9 ਸਤੰਬਰ (  ਕਰਨੈਲ ਸਿੰਘ ਐੱਮ ਏ     )
 ਇਨਸਾਨੀ ਕਦਰਾਂ ਕੀਮਤਾਂ ਤੇ ਪਹਿਰਾ ਦੇਣਾ ਅਤੇ ਆਪਣੀ ਉਸਾਰੂ ਸੋਚ ਨੂੰ ਵਿਦਿਆਰਥੀਆਂ  ਦੀ ਭਲਾਈ  ਵਿੱਚ ਲਗਾਉਣ ਵਾਲੇ ਅਧਿਆਪਕ ਦੇਸ਼ ਤੇ ਸਮਾਜ ਲਈ ਪ੍ਰੇਰਣਾ ਦਾ ਸਰੋਤ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਰੋਟਰੀ ਕਲੱਬ ਆਫ਼ ਲੁਧਿਆਣਾ ਸਿਟੀ ਦੇ ਐਸੀਟੈਟ ਗਵਰਨਰ ਰੋਟਰੀਅਨ ਸ. ਸੁਰਿੰਦਰ ਸਿੰਘ ਕਟਾਰੀਆ ਨੇ ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਸਲੇਮ ਟਾਬਰੀ ਲੁਧਿਆਣਾ ਵਿਖੇ ਰੋਟਰੀ ਕਲੱਬ ਲੁਧਿਆਣਾ ਸਿਟੀ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਸਨਮਾਨ ਸਮਾਗਮ ਦੌਰਾਨ ਇਕੱਤਰ ਪ੍ਰਮੁੱਖ ਸ਼ਖਸ਼ੀਅਤਾਂ, ਅਧਿਆਪਕ ਸਾਹਿਬਾਨਾਂ ਤੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ।ਉਨ੍ਹਾਂ ਨੇ ਆਪਣੀ ਪ੍ਰਭਾਵਸ਼ਾਲੀ ਤਕਰੀਰ ਵਿੱਚ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਕੇਵਲ ਚੰਗੀ ਵਿੱਦਿਆ ਤੇ ਸੰਸਕਾਰ ਹੀ ਨਹੀਂ ਦੇਂਦੇ ਬਲਕਿ ਇੱਕ ਮਜ਼ਬੂਤ ਰਾਸ਼ਟਰ ਦੇ ਉਸਰੱਈਏ ਵੀ ਹੁੰਦੇ ਹਨ।ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ.ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਨੂੰ ਸਮਰਪਿਤ ਮਨਾਇਆ ਜਾਂਦਾ ਅਧਿਆਪਕ ਦਿਵਸ ਸਾਡੇ ਸਾਰਿਆਂ ਲਈ ਇੱਕ ਚਾਨਣ ਮੁਨਾਰਾ ਹੈ।ਜਿਸ ਤੋਂ ਸੇਧ ਪ੍ਰਾਪਤ ਕਰਕੇ ਅਸੀਂ ਸੁਚੱਜੇ ਗਿਆਨ ਦੀ ਪ੍ਰਾਪਤੀ ਕਰ ਸਕਦੇ ਹਾਂ। ਇਸੇ ਮਿਸ਼ਨ ਦੀ ਪ੍ਰਾਪਤੀ ਲਈ ਰੋਟਰੀ ਕਲੱਬ ਲੁਧਿਆਣਾ ਸਿਟੀ ਵੱਲੋਂ ਹਰ ਸਾਲ ਬੜੀ ਸ਼ਰਧਾ ਭਾਵਨਾ ਨਾਲ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ ਅਤੇ ਸਮਾਜ ਲਈ ਰੋਲ ਮਾਡਲ ਬਣੇ ਅਧਿਆਪਕ ਸਹਿਬਾਨ ਨੂੰ ਉਨ੍ਹਾਂ ਵੱਲੋਂ ਕੀਤੀਆਂ  ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਵੀ ਕੀਤਾ ਜਾਂਦਾ ਹੈ।ਇਸ ਦੌਰਾਨ ਰੋਟਰੀ ਕਲੱਬ ਆਫ਼ ਲੁਧਿਆਣਾ ਸਿਟੀ ਦੇ ਪ੍ਰਧਾਨ ਰੋਟਰੀਅਨ ਡਾ.ਬਲਬੀਰ ਸਿੰਘ,ਸਕੂਲ ਦੇ ਡਾਇਰੈਕਟਰ ਤੇ ਰੋਟਰੀਅਨ  ਰਣਜੀਤ ਸਿੰਘ , ਪ੍ਰਿੰਸੀਪਲ ਸ਼੍ਰੀਮਤੀ ਪ੍ਰਦੀਪ ਕੌਰ ਵਾਲੀਆਂ ਨੇ ਵੀ ਆਪਣੇ ਵਿਚਾਰਾਂ ਦੀ ਸਾਂਝ ਕੀਤੀ ਅਤੇ ਅਧਿਆਪਕ ਦਿਵਸ ਦੀ ਮਹੱਤਤਾ ਤੇ ਖੋਜ ਭਰਪੂਰ ਚਾਨਣਾ ਪਾਉਦਿਆਂ ਕਿਹਾ ਕਿਸੇ ਵਿਅਕਤੀ ਦੀ ਸ਼ਖਸ਼ੀਅਤ ਨੂੰ ਨਿਖਾਰਨ ਵਿੱਚ ਅਧਿਆਪਕ ਦਾ ਅਹਿਮ ਰੋਲ ਹੁੰਦਾ ਹੈ। ਸਮੂਹ ਬੁਲਾਰਿਆਂ ਨੇ ਆਪਣੇ ਪ੍ਰਭਾਵਸ਼ਾਲੀ ਸੰਬੋਧਨ ਵਿੱਚ ਕਿਹਾ ਕਿ ਸਮੁੱਚੇ ਵਿਸ਼ਵ ਭਰ ਵਿੱਚ ਮਨੁੱਖਤਾ ਦੀ ਸੇਵਾ ਕਰਨ ਤੇ ਸਮਾਜ ਸੇਵੀ ਕਾਰਜਾਂ ਨੂੰ ਯੋਜਨਾਬੱਧ ਤਰੀਕੇ ਨਾਲ ਚਲਾਉਣ ਲਈ ਜੋ ਸੇਵਾ ਮੁਹਿੰਮ ਰੋਟਰੀ ਕਲੱਬ ਵੱਲੋਂ ਚਲਾਈ ਜਾ ਰਹੀ ਹੈ।ਉਹ ਆਪਣੇ ਆਪ ਇੱਕ ਮਿਸਾਲੀ ਕਾਰਜ ਹੈ। ਜਿਸ ਦੇ ਅਸੀਂ ਸਮੂਹ ਰੋਟਰੀਅਨ ਮੈਂਬਰਾਂ ਦਾ ਦਿਲੋਂ ਧੰਨਵਾਦ ਪ੍ਰਗਟ ਕਰਦੇ ਹਾਂ। ਇਸ ਮੌਕੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਮਹਿਮਾਨ ਸ਼ਖਸ਼ੀਅਤਾਂ ਦੇ ਸਨਮੁੱਖ ਗੀਤ ਸੰਗੀਤ ਦਾ ਮਨਮੋਹਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।ਇਸ ਦੌਰਾਨ ਰੋਟਰੀ ਕਲੱਬ ਆਫ਼ ਲੁਧਿਆਣਾ ਸਿਟੀ ਦੇ ਪ੍ਰਧਾਨ ਰੋਟਰੀਅਨ ਡਾ.ਬਲਬੀਰ ਸਿੰਘ,ਰੋਟਰੀਅਨ ਸੁਰਿੰਦਰ ਸਿੰਘ ਕਟਾਰੀਆ ਐਸੀਟੈਟ ਗਵਰਨਰ
 ਨੇ ਸਿੱਖਿਆ ਦੇ ਖੇਤਰ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਪ੍ਰਮੁੱਖ ਅਧਿਆਪਕ ਸਾਹਿਬਾਨ ਜਿੰਨ੍ਹਾਂ ਵਿੱਚ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆਂ ਚੇਅਰਪ੍ਰਸਨ ਸਪਰਿੰਗ ਡੇਲ ਪਬਲਿਕ ਸਕੂਲ,ਪ੍ਰਿੰਸੀਪਲ ਮੋਨਿਕਾ ਮੈਕਸ ਸਕੂਲ ਸਮਰਾਲਾ, ਸ਼੍ਰੀ ਰਮੇਸ਼ ਚੰਦ ਸਰਕਾਰੀ ਸੀਨੀ.ਸੈਕੰਡਰੀ ਸਕੂਲ ਗੋਬਿੰਦ ਨਗਰ,ਮੈਡਮ ਪ੍ਰਮਿੰਦਰ ਕੌਰ,ਮੈਡਮ ਪ੍ਰਿਯੰਕਾ ਚੌਪੜਾ ਤੇ ਮੈਡਮ ਰਾਜਨੀਤ ਕੌਰ ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ
ਨੂੰ ਬੈਸਟ ਟੀਚਰ ਦੇ ਯਾਦਗਾਰੀ ਐਵਾਰਡ,ਸਨਮਾਨ ਪੱਤਰ ਤੇ ਦੁਸ਼ਾਲੇ  ਰੋਟਰੀ ਕਲੱਬ ਲੁਧਿਆਣਾ ਸਿਟੀ ਵੱਲੋਂ ਭੇਟ ਕੀਤੇ ਗਏ।ਇਸ ਤੋਂ ਤੋ ਇਲਾਵਾ ਮੈਡਮ ਹਰਵਿੰਦਰ ਕੌਰ ਤੇ ਮੈਡਮ ਰੁਮਾਨੀ ਆਹੂਜਾ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉਨ੍ਹਾਂ ਦੇ ਨਾਲ ਸਕੂਲ ਦੇ ਡਾਇਰੈਕਟਰ ਤੇ ਰੋਟਰੀਅਨ ਸ. ਰਣਜੀਤ ਸਿੰਘ , ਪ੍ਰਿੰਸੀਪਲ ਸ਼੍ਰੀਮਤੀ ਪ੍ਰਦੀਪ ਕੌਰ ਵਾਲੀਆਂ,ਰੋਟਰੀਅਨ ਡਾ.ਸਨਦੀਪ ਕੌਰ ਸੈਕਟਰੀ, ਰੋਟਰੀਅਨ ਇੰਜੀ.ਸੁਖਦੇਵ ਸਿੰਘ ਲਾਜ,ਰੋਟਰੀਅਨ ਡਾ.ਹਰਵਿੰਦਰ ਸਿੰਘ ਐਗਜੀਕਿਉਟਿਵ ਸੈਕਟਰੀ, ਰੋਟਰੀਅਨ ਡਾ.ਰੇਨੂੰ, ਰੋਟਰੀਅਨ ਅਜੈਬ ਸਿੰਘ,ਸ.ਜਗਜੀਤ ਸਿੰਘ  ਸਮੇਤ  ਰੋਟਰੀ ਕਲੱਬ ਆਫ਼ ਲੁਧਿਆਣਾ ਸਿਟੀ ਦੇ  ਪ੍ਰਮੁੱਖ ਮੈਂਬਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Related Articles

Leave a Comment