ਫਿਰੋਜ਼ਪੁਰ ( ) 09 ਸਤੰਬਰ, 2023 ਅੱਜ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਹਿੰਦੁਸਤਾਨ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ । ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸਟਰ ਜਸਟਿਸ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਫਿਰੋਜ਼ਪੁਰ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਏਕਤਾ ਉੱਪਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਇਸ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਦੇ ਤਹਿਤ ਜ਼ਿਲ੍ਹਾ ਫਿਰੋਜਪੁਰ ਦੀਆਂ ਅਦਾਲਤਾਂ ਵਿੱਚ 13 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਜੀਰਾ ਵਿਖੇ 3 ਬੈਂਚ ਅਤੇ ਗੁਰੂਹਰਸਹਾਏ ਵਿਖੇ 2 ਬੈਂਚ ਬਣਾਏ ਗਏ ਹਨ । ਇਸ ਤੋਂ ਇਲਾਵਾ 1 ਕੰਜਿਊਮਰ ਕੋਰਟ ਵਿਖੇ ਅਤੇ 09 ਰੈਵੇਨਿਊ ਅਦਾਲਤਾਂ ਦੇ ਬੈਂਚ ਵੀ ਬਣਾਏ ਗਏ। ਇਸ ਲੋਕ ਅਦਾਲਤ ਵਿੱਚ 3603 ਕੇਸਾਂ ਵਿੱਚੋਂ 2397 ਕੇਸਾਂ ਦਾ ਨਿਪਟਾਰਾ ਕੀਤਾ ਗਿਆ । ਸੋ ਨਿਪਟਾਰਾ ਕੀਤੇ ਗਏ ਕੋਰਟ ਕੇਸ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਲੰਬਿਤ ਕੁੱਲ ਮਾਮਲਿਆਂ ਦਾ 8.29% ਕੇਸ ਹਨ । ਸੋ ਇਸ ਤਰ੍ਹਾਂ ਇਸ ਲੋਕ ਅਦਾਲਤ ਦੇ ਰਾਹੀਂ ਜ਼ਿਲ੍ਹਾ ਫਿਰੋਜ਼ਪੁਰ ਕਚਹਿਰੀਆਂ ਦੇ ਲੰਬਿਤ ਮਾਮਲਿਆਂ ਦੇ ਵਿੱਚ ਲੰਬਿਤ ਮਾਮਲਿਆਂ ਦੀ ਸੂਚੀ ਵਿੱਚ ਕਮੀ ਆਈ ਹੈ ਅਤੇ 38,01,01,289/- ਰੁਪਏ ਦਾ ਅਵਾਰਡ ਪਾਸ ਕੀਤਾ ਗਿਆ ਅਤੇ ਪ੍ਰੀ ਲਿਟੀਗੇਸ਼ਨ ਸਟੇਜ ਤੇ ਲੱਗੇ ਕੇਸਾਂ ਵਿੱਚੋਂ 362 ਕੇਸਾਂ ਦਾ ਨਿਪਟਾਰਾ ਕਰਕੇ 1,84,43,961/- ਰੁਪਏ ਦਾ ਅਵਾਰਡ ਪਾਸ ਕੀਤਾ ਗਿਆ । ਇਸ ਲੋਕ ਅਦਾਲਤ ਵਿੱਚ ਵੱਖ ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸ ਜਿਨ੍ਹਾਂ ਵਿੱਚ ਬੈਂਕ ਰਿਕਵਰੀ ਪ੍ਰਾਈਵੇਟ ਫਾਇਨਾਂਸ ਕੰਪਨੀ, ਮੋਬਾਇਲ ਅਤੇ ਟੈਲੀਫੋਨ ਕੰਪਨੀਆਂ ਦੇ ਕੇਸਾਂ ਦਾ ਨਿਪਟਾਰਾਂ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ । ਇਸ ਨੈਸ਼ਨਲ ਲੋਕ ਅਦਾਲਤ ਵਿੱਚ ਇੱਕ ਅਪੀਲ ਦਾ ਕੇਸ ਜੋ ਕਿ ਇੱਕ ਲੜਕੇ ਅਤੇ ਉਸ ਦੀ ਪਤਨੀ ਦੁਆਰਾ ਆਪਣੇ ਮਾਤਾ-ਪਿਤਾ ਵਿਚਕਾਰ (ਜੋ ਕਿ ਤਕਰੀਬਨ 7 ਸਾਲ ਤੋਂ ਵਧ ਸਮੇਂ ਤੋਂ ਅਦਾਲਤ ਵਿੱਚ ਲੰਭਿਤ ਸੀ) ਨੂੰ ਲਗਾਇਆ ਗਿਆ। ਇਸ ਲੋਕ ਅਦਾਲਤ ਵਿੱਚ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜ਼ਪੁਰ ਸ੍ਰੀ ਵੀਰਇੰਦਰ ਅਗਰਵਾਲ ਦੀ ਪ੍ਰਧਾਨਗੀ ਹੇਠ ਲਗਾਏ ਗਏ ਬੈਂਚ ਦੁਆਰਾ ਇਸ ਕੇਸ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੀਤਾ ਗਿਆ ਜਿਸ ਨਾਲ ਉਹਨਾਂ ਵਿਚਕਾਰ ਸਾਰੇ ਝਗੜੇ ਅਤੇ ਅਦਾਲਤੀ ਕੇਸ ਖਤਮ ਹੋ ਗਏ ਅਤੇ ਦੋਹਾਂ ਰਿਸ਼ਤਿਆਂ ਵਿੱਚ ਆਪਸੀ ਪਿਆਰ ਬਰਕਰਾਰ ਰਿਹਾ। ਇਸ ਕੇਸ ਵਿੱਚ ਦੋਵਾਂ ਧਿਰਾਂ ਦੇ ਰਾਜੀਨਾਮੇ ਨਾਲ ਮਾਂ ਨੂੰ ਪੁੱਤਰ ਅਤੇ ਪੁੱਤਰ ਨੂੰ ਮਾਂ ਦੁਬਾਰਾ ਮਿਲ ਗਏ ਅਤੇ ਦੋਵੇਂ ਖੁਸ਼ੀ-ਖੁਸ਼ੀ ਰਹਿਣ ਲਈ ਰਾਜੀ ਹੋ ਗਏ। ਇਸ ਮੌਕੇ ਸ੍ਰੀਮਤੀ ਏਕਤਾ ਉੱਪਲ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀ ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ । ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ। ਦੋਵੇਂ ਧਿਰਾਂ ਆਪਣੇ-ਆਪ ਨੂੰ ਜੇਤੂ ਮਹਿਸੂਸ ਕਰਦੀਆਂ ਹਨ ਅਤੇ ਕਿਸੇ ਵੀ ਧਿਰ ਦੀ ਹਾਰ ਨਹੀਂ ਹੁੰਦੀ। ਇਸ ਦੇ ਨਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਵੱਲੋਂ ਕੋਰਟ ਕੰਪਲੈਕਸ ਵਿੱਚ ਸਾਰੇ ਸਟਾਫ ਲਈ ਲੰਚ ਦਾ ਵੀ ਪ੍ਰਬੰਧ ਕੀਤਾ ਗਿਆ । ਇਸ ਤੋਂ ਇਲਾਵਾ ਆਮ ਜਨਤਾ ਲਈ ਵੀ ਚਾਹ ਅਤੇ ਬਿਸਕੁਟ ਦਾ ਲੰਗਰ ਵੀ ਲਗਾਇਆ ਗਿਆ । ਅੰਤ ਵਿੱਚ ਜੱਜ ਸਾਹਿਬਾਨ ਜੀ ਨੇ ਲੋਕਾਂ ਨੂੰ ਸਬੰਧਨ ਕਰਦੇ ਹੋਏ ਕਿਹਾ ਕਿ ਝਗੜੇ ਮੁਕਾਉ ਪਿਆਰ ਵਧਾਉ’ ਲੋਕ ਅਦਾਲਤਾਂ ਰਾਹੀਂ ਸਮਤਾ ਤੋਂ ਛੇਤੀ ਨਿਆਂ ਪਾਓ।