Home » ਖੇਡਾਂ ਵਤਨ ਪੰਜਾਬ ਦੀਆਂ ਤਹਿਤ ਦੂਜੇ ਦਿਨ ਬਲਾਕ ਪੱਧਰ ਦੇ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਦੂਜੇ ਦਿਨ ਬਲਾਕ ਪੱਧਰ ਦੇ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਵੱਖ-ਵੱਖ ਕਲੱਬਾਂ, ਅਕੈਡਮੀਆਂ ਅਤੇ ਸਕੂਲਾਂ ਦੀਆਂ ਟੀਮਾਂ ਨੇ ਖੇਡਾਂ ਵਿਚ ਲਿਆ ਭਾਗ

by Rakha Prabh
16 views
ਫ਼ਿਰੋਜ਼ਪੁਰ, 09 ਸਤੰਬਰ 2023.
ਪੰਜਾਬ ਸਰਕਾਰ, ਖੇਡ ਵਿਭਾਗ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਬਲਾਕ ਫ਼ਿਰੋਜ਼ਪੁਰ ਦੇ ਟੂਰਨਾਮੈਂਟ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਅਤੇ ਬਲਾਕ ਘੱਲ ਖੁਰਦ ਦੇ ਟੂਰਨਾਮੈਂਟ ਖੇਡ ਸਟੇਡੀਅਮ ਫ਼ਿਰੋਜਸ਼ਾਹ ਵਿਖੇ ਦੂਜੇ ਦਿਨ ਬਲਾਕ ਪੱਧਰ ਦੇ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ।
     ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਲੜਕੇ/ਲੜਕੀਆਂ ਅੰਡਰ- 14, 17, 21, 21-30, 31-40, 41-55, 56-65 ਅਤੇ 65 ਸਾਲ ਤੋਂ ਉੱਪਰ ਵਰਗ ਵਿਚ  ਐਥਲੈਟਿਕਸ, ਕਬੱਡੀ (ਨਸ), ਕਬੱਡੀ(ਸਸ), ਖੋਹ-ਖੋਹ, ਵਾਲੀਬਾਲ(ਸਮੈਸ਼ਿੰਗ ਅਤੇ ਸ਼ੂਟਿੰਗ), ਫੁੱਟਬਾਲ, ਰੱਸਾ-ਕੱਸੀ ਖੇਡਾਂ ਕਰਵਾਈਆਂ ਗਈਆਂ। ਬਲਾਕ ਦੇ ਵੱਖ-ਵੱਖ ਪਿੰਡਾਂ/ਕਲੱਬਾਂ/ਅਕੈਡਮੀਆਂ/ਐਸੋਸੀਏਸ਼ਨਾਂ ਅਤੇ ਸਕੂਲਾਂ ਦੀਆਂ ਟੀਮਾਂ ਨੇ ਇਸ ਟੂਰਨਾਮੈਂਟ ਵਿਚ ਭਾਗ ਲਿਆ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਪ੍ਰੇਰਿਤ ਕੀਤਾ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਬਲਾਕ ਫ਼ਿਰੋਜ਼ਪੁਰ ਦੇ ਟੂਰਨਾਮੈਂਟ ਦੌਰਾਨ ਐਥਲੈਟਿਕਸ ਅੰਡਰ 21-30 ਪੁਰਸ਼ਾਂ ਨੇ ਲੰਬੀ ਛਾਲ਼ ਵਿੱਚ ਹਰਜੀਤ ਸਿੰਘ ਫਿਰੋਜਪੁਰ ਨੇ ਪਹਿਲਾ ਅਤੇ 31-40 ਵਿੱਚ ਜਸਪਾਲ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੰਬੀ ਛਾਲ਼ 41-50 ਪੁਰਸ਼ਾਂ ਵਿੱਚ ਗੁਰਬਿੰਦਰ ਸਿੰਘ ਨੇ ਪਹਿਲਾ, ਗੁਰਮੀਤ ਸਿੰਘ ਨੇ ਦੂਜਾ ਅਤੇ ਪਲਵਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਕਬੱਡੀ(ਨਸ) ਅੰਡਰ 21 ਲੜਕਿਆਂ ਵਿੱਚ ਗੱਟੀ ਰਾਜੋ ਕੇ ਨੇ ਪਹਿਲਾ, ਆਰਿਫ ਕੇ ਨੇ ਦੂਜਾ, ਅਟਾਰੀ ਅਤੇ ਗੁਰੂ ਨਾਨਕ ਕਾਲਜ ਫਿਰੋਜਪੁਰ ਨੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਅੰਡਰ 21 ਲੜਕੀਆਂ ਵਿੱਚ ਨਿਜਾਮਵਾਲਾ ਨੇ ਪਹਿਲਾ ਅਤੇ ਗੱਟੀ ਰਾਜੋ ਕੇ ਨੇ ਦੂਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਸ਼੍ਰੀ ਅਕਸ਼ ਕੁਮਾਰ ਡੀ.ਐਮ. ਜ਼ਿਲ੍ਹਾ ਸਿੱਖਿਆ ਦਫਤਰ ਫਿਰੋਜ਼ਪੁਰ, ਵੱਖ-ਵੱਖ ਸਕੂਲਾਂ ਦੇ ਟੀਚਰ ਅਤੇ ਖੇਡ ਵਿਭਾਗ ਦੇ ਕੋਚ ਅਤੇ ਸਮੂਹ ਸਟਾਫ਼ ਹਾਜ਼ਰ ਸਨ।

Related Articles

Leave a Comment