ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ) ਨੌਨਿਹਾਲ ਸਿੰਘ, ਆਈ.ਪੀ.ਐਸ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਸ਼ਹਿਰੀ ਦੀ ਟੀਮ ਵੱਲੋਂ ਸ਼ਹਿਰ ਵਿੱਚ ਅਮਨ ਸ਼ਾਂਤੀ ਕਾਇਮ ਰੱਖਣ, ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਤੇ ਕਾਨੂੰਨ ਵਿਵੱਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਬਣਾਈ ਰੱਖਣ ਲਈ ਅਤੇ ਪਬਲਿਕ ਵਿੱਚ ਸੁਰੱਖਿਆ ਦੀ ਭਾਵਨਾਂ ਪੈਦਾ ਕਰਨ ਡੀ.ਸੀ.ਪੀਜ਼, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਤਿੰਨਾਂ ਜੋਨਾਂ ਵਿੱਚ ਏ.ਡੀ.ਸੀ.ਪੀਜ਼ ਦੀ ਅਗਵਾਈ ਪਰ ਏ.ਸੀ.ਪੀਜ਼, ਮੁੱਖ ਅਫ਼ਸਰਾਨ ਥਾਣਾ ਸਮੇਤ ਫੋਰਸ ਅਤੇ ਪੈਰਾਮਿਲਟਰੀ ਫੋਰਸ ਦੇ ਜਵਾਨਾਂ ਵੱਲੋ ਸਾਂਝੇ ਤੌਰ ਤੇ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆ ਵਿੱਚ ਫਲੈਗ ਮਾਰਚ ਕੱਢੇ ਗਏ।
ਸਮੂੰਹ ਮੁੱਖ ਅਫ਼ਸਰ ਥਾਣਾ ਵੱਲੋਂ ਆਪਣੇ ਆਪਣੇ ਇਲਾਕਿਆ ਵਿੱਚ ਪੈਂਦੇ ਹੋਟਲਾਂ, ਸਰਾਵਾਂ, ਗੈਸਟ ਹਾਊਸਾਂ ਆਦਿ ਦੇ ਚੈੱਕ ਇੰਨ ਤੇ ਚੈਕ ਆਊਟ ਰਜਿਸਟਰਾਂ ਨੂੰ ਚੈੱਕ ਕੀਤਾ ਗਿਆ ਤੇ ਇਹਨਾਂ ਦੇ ਸੰਚਾਲਕਾਂ ਨੂੰ ਹਦਾਇਤ ਕੀਤੀ ਗਈ। ਨਿਯਮਾਂ ਮੁਤਾਬਿਕ ਗੈਸਟ ਦਾ ਵੇਰਵਾ ਨੋਟ ਕੀਤਾ ਜਾਵੇ ਤੇ ਕਿਸੇ ਕਿਸਮ ਦੀ ਕੋਈ ਸ਼ੱਕੀ ਗਤੀਵਿਧੀ ਲੱਗਦੀ ਹੈ ਤਾਂ ਪੁਲਿਸ ਨੂੰ ਇਤਲਾਹ ਦਿੱਤੀ ਜਾਵੇ। ਸੀ.ਸੀ.ਟੀ.ਵੀ ਕੈਮਰਿਆਂ ਨੂੰ ਸਹੀ ਦਿਸ਼ਾ ਵਿੱਚ ਲੱਗਾ ਕੇ ਦਰੂਸਤ ਹਾਲਤ ਵਿੱਚ ਰੱਖਿਆ ਜਾਵੇ।
ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਪੁਲਿਸ ਪਬਲਿਕ ਮੀਟਿਗਾਂ ਕਰਕੇ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਉਹ ਪੁਲਿਸ ਦਾ ਸਹਿਯੋਗ ਦੇਣ ਅਤੇ ਉਹਨਾਂ ਦੇ ਇਲਾਕੇ ਵਿੱਚ ਕੋਈ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਸੂਚਿਤ ਕੀਤਾ ਜਾਵੇ, ਇਸ ਤੋਂ ਇਲਾਵਾ ਕੋਈ ਗਲੀ, ਮੁਹੱਲਿਆਂ ਵਿੱਚ ਨਸ਼ਾਂ ਦਾ ਧੰਦਾ ਕਰਦਾ ਹੈ ਤਾਂ ਉਸਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ ਤੇ ਮਿਲੀ ਇਤਲਾਹ ਪਰ ਤੁਰੰਤ ਕਾਰਵਾਈ ਕੀਤੀ ਜਾਵੇਗੀ, ਨਸ਼ਾਂ ਵੇਚਣ ਦਾ ਧੰਦਾਂ ਕਰਨ ਵਾਲੇ ਵਿਅਕਤੀ ਨੂੰ ਕਿਸੇ ਵੀ ਸੁਰਤ ਵਿੱਚ ਬਖ਼ਸ਼ਿਆ ਨਹੀ ਜਾਵੇਗਾ। ਨਸ਼ੇ ਦੀ ਲਤ ਵਿੱਚ ਫ਼ਸਿਆ ਨੂੰ ਨਸ਼ੇ ਦੇ ਮਾੜੇ ਪ੍ਰਭਾਵਾ ਬਾਰੇ ਜਾਗਰੂਕ ਕਰਕੇ ਉਹਨਾਂ ਦੇ ਪਰਿਵਾਰਾਂ ਦੀ ਮੱਦਦ ਨਾਲ ਨਸ਼ਾ ਛੁਡਾਉ ਸੈਂਟਰਾਂ ਵਿੱਚ ਦਾਖਲ ਕਰਵਾਇਆ ਜਾਵੇ। ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਪਬਲਿਕ ਦੀ ਜਾਨ-ਮਾਲ ਤੇ ਸੁਰੱਖਿਆ ਲਈ 24 ਘੰਟੇ ਸੇਵਾ ਲਈ ਤੱਤਪਰ ਹੈ।