ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ) ਮੁੱਖ ਅਫ਼ਸਰ ਥਾਣਾ ਮੋਹਕਮਪੁਰਾ, ਅੰਮ੍ਰਿਤਸਰ ਇੰਸਪੈਕਟਰ ਹਰਕੀਰਤ ਸਿੰਘ ਦੀ ਨਿਗਰਾਨੀ ਹੈਠ ਏ.ਐਸ.ਆਈ ਜੀਵਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸੂਚਨਾਂ ਦੇ ਅਧਾਰ ਤੇ ਦੋਸ਼ੀ ਕਰਨਜੀਤ ਸਿੰਘ ਉਰਫ਼ ਸੋਨੂੰ ਪੁੱਤਰ ਚੰਨਣ ਸਿੰਘ ਵਾਸੀ ਉੱਚੀ ਗਲੀ, ਨੇੜੇ ਬਿੱਲੇ ਵਾਲਾ ਚੌਕ, ਮੋਹਕਮਪੁਰਾ, ਅੰਮ੍ਰਿਤਸਰ ਨੂੰ ਕਾਬੂ ਕਰਕੇ ਇਸ ਪਾਸੋਂ 15 ਬੋਤਲਾਂ ਨਜ਼ਾਇਜ਼ ਸ਼ਰਾਬ ਬ੍ਰਾਮਦ ਕੀਤੀ ਗਈ। ਇਸ ਤੇ ਮੁਕੱਦਮਾਂ ਨੰਬਰ 64 ਮਿਤੀ 8-8-2023 ਜੁਰਮ 61/1/14 ਆਬਕਾਰੀ ਐਕਟ,ਥਾਣਾ ਮੋਹਕਪੁਰਾ, ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ।