Home » ਕਵੀਸ਼ਰ ਭਾਈ ਰਣਜੀਤ ਸਿੰਘ ਚੋਹਲਾ ਸਾਹਿਬ ਦੀ ਸੇਵਾਮੁਕਤੀ ‘ਤੇ ਬ੍ਰਹਮਪੁਰਾ ਵਲੋਂ ਸਨਮਾਨ

ਕਵੀਸ਼ਰ ਭਾਈ ਰਣਜੀਤ ਸਿੰਘ ਚੋਹਲਾ ਸਾਹਿਬ ਦੀ ਸੇਵਾਮੁਕਤੀ ‘ਤੇ ਬ੍ਰਹਮਪੁਰਾ ਵਲੋਂ ਸਨਮਾਨ

ਕਵੀਸ਼ਰੀ ਦੌਰਾਨ ਪੰਥ ਪ੍ਰਤੀ ਨਿਭਾਈਆਂ ਸੇਵਾਵਾਂ ਦੀ ਕੀਤੀ ਸ਼ਲਾਘਾ

by Rakha Prabh
23 views
ਚੋਹਲਾ ਸਾਹਿਬ/ਤਰਨਤਾਰਨ, (ਰਾਕੇਸ਼ ਨਈਅਰ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਲੰਮਾਂ ਸਮਾਂ ਬਤੌਰ ਕਵੀਸ਼ਰੀ ਜਥਾ ਸੇਵਾਵਾਂ ਨਿਭਾਉਣ ਵਾਲੇ ਕਵੀਸ਼ਰ ਭਾਈ ਰਣਜੀਤ ਸਿੰਘ ਚੋਹਲਾ ਸਾਹਿਬ ਦੀ ਸੇਵਾ ਮੁਕਤੀ ਉਪਰੰਤ ਆਪਣੇ ਨਗਰ ਚੋਹਲਾ ਸਾਹਿਬ ਪੁੱਜਣ ‘ਤੇ ਜਿਥੇ ਨਗਰ ਨਿਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਉਥੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਵੀ ਭਾਈ ਰਣਜੀਤ ਸਿੰਘ ਕਵੀਸ਼ਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਭਾਈ ਰਣਜੀਤ ਸਿੰਘ ਕਵੀਸ਼ਰ ਵਲੋਂ ਆਪਣੇ ਕਾਰਜਕਾਲ ਦੌਰਾਨ ਪੰਥ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਦੀ ਜਿਥੇ ਸ਼ਲਾਘਾ ਕੀਤੀ ਉਥੇ ਹੀ ਭਵਿੱਖ ਵਿੱਚ ਉਨ੍ਹਾਂ ਦੀ ਚੜਦੀਕਲ੍ਹਾ ਵਾਸਤੇ ਅਰਦਾਸ ਕੀਤੀ ਗਈ।ਇਸ ਮੌਕੇ ਕਵੀਸ਼ਰ ਭਾਈ ਰਣਜੀਤ ਸਿੰਘ ਚੋਹਲਾ ਸਾਹਿਬ ਨੇ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਹੀ ਆਪਣੀਆਂ ਸੇਵਾਵਾਂ ਨੂੰ ਜਾਰੀ ਰੱਖਣਗੇ ਅਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਘਰ ਨਾਲ ਜੋੜਣ ਦਾ ਆਪਣਾ ਯਤਨ ਜਾਰੀ ਰੱਖਣਗੇ।ਇਸ ਮੌਕੇ ਸੀਨੀਅਰ ਆਗੂ ਸਤਨਾਮ ਸਿੰਘ ਸੱਤਾ ਮੈਂਬਰ ਬਲਾਕ ਸੰਮਤੀ ਚੋਹਲਾ ਸਾਹਿਬ,ਹਰਜਿੰਦਰ ਸਿੰਘ ਜਿੰਦਾ ਆੜ੍ਹਤੀ,ਅਮਰੀਕ ਸਿੰਘ ਸਾਬਕਾ ਸਰਪੰਚ ਚੋਹਲਾ ਸਾਹਿਬ,ਦਿਲਬਰ ਸਿੰਘ, ਗੁਰਦੇਵ ਸਿੰਘ ਕਿਸਾਨ ਆਗੂ,ਸੂਬੇਦਾਰ ਹਰਬੰਸ ਸਿੰਘ ਖਾਰਾ,ਸੁਖਦੇਵ ਸਿੰਘ ਆੜ੍ਹਤੀ,ਬੱਲੀ ਸਿੰਘ,ਡਾ.ਜਤਿੰਦਰ ਸਿੰਘ ਮੈਡੀਕਲ ਸਟੋਰ ਵਾਲੇ,ਮਨਜਿੰਦਰ ਸਿੰਘ ਲਾਟੀ ਪੰਜਾਬ ਮੋਟਰਜ਼ ਵਾਲੇ,ਜਗਰੂਪ ਸਿੰਘ ਪੱਖੋਪੁਰ, ਮੈਨੇਜਰ ਗੁਰਮੀਤ ਸਿੰਘ ਰੱਤੋਕੇ,ਭੁਪਿੰਦਰ ਸਿੰਘ ਚੋਹਲਾ ਸਾਹਿਬ,ਦਲਬੀਰ ਸਿੰਘ ਸਾਬਕਾ ਸਰਪੰਚ ਚੋਹਲਾ ਸਾਹਿਬ,ਬਿੱਟੂ ਧੀਰ,ਗੁਰਨਾਮ ਸਿੰਘ,ਕਾਕੂ ਪੀਏ,ਗੁਰਸੇਵਕ ਸਿੰਘ,ਮੰਗਲ ਸਿੰਘ,ਸੁਰਜੀਤ ਸਿੰਘ ਫੌਜੀ ਆਦਿ ਹਾਜ਼ਰ ਸਨ।

Related Articles

Leave a Comment