ਲੁਧਿਆਣਾ (ਕਰਨੈਲ ਸਿੰਘ ਐੱਮ ਏ) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰੂ ਤੇਗ ਬਹਾਦਰ ਨਗਰ, ਚੰਡੀਗੜ੍ਹ ਰੋਡ, ਗਲੀ ਨੰਬਰ 2 ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ 17 ਸਤੰਬਰ ਦਿਨ ਐਤਵਾਰ ਨੂੰ ਬੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕਰਨੈਲ ਸਿੰਘ ਅਤੇ ਖਜ਼ਾਨਚੀ ਸੁਰਜੀਤ ਸਿੰਘ ਖੁਰਾਣਾ ਨੇ ਦੱਸਿਆ ਕਿ 15 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 8 ਵਜੇ ਸ਼੍ਰੀ ਅਖੰਡ – ਪਾਠ ਸਾਹਿਬ ਆਰੰਭ ਹੋਵੇਗਾ, ਜਿਸ ਦੀ ਸਮਾਪਤੀ 17 ਸਤੰਬਰ ਦਿਨ ਐਤਵਾਰ ਨੂੰ ਸਵੇਰੇ ਸਾਢੇ ਅੱਠ ਵਜੇ ਹੋਵੇਗੀ, ਉਪਰੰਤ ਵਿਸ਼ੇਸ਼ ਦੀਵਾਨ ਸਜੇਗਾ ਜਿਸ ਵਿੱਚ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਸੁੱਖਾਂ ਦੀ ਮਨੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਜਾਵੇਗਾ। ਭਾਈ ਅਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਜਥਾ ਅਤੇ ਛੋਟੇ ਛੋਟੇ ਬੱਚਿਆਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਜਾਵੇਗਾ। ਗਿਆਨੀ ਕਰਨਵੀਰ ਸਿੰਘ ਬੱਸੀ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।