Home » ਸੂਬੇ ਅੰਦਰ ਹਰੇਕ ਵਿਅਕਤੀ ਤੱਕ ਮਿਆਰੀ ਸਿਹਤ ਸੇਵਾਵਾਂ ਕਰਾਂਗੇ ਪੁੱਜਦੀਆਂ-ਸਿਹਤ ਮੰਤਰੀ

ਸੂਬੇ ਅੰਦਰ ਹਰੇਕ ਵਿਅਕਤੀ ਤੱਕ ਮਿਆਰੀ ਸਿਹਤ ਸੇਵਾਵਾਂ ਕਰਾਂਗੇ ਪੁੱਜਦੀਆਂ-ਸਿਹਤ ਮੰਤਰੀ

ਸਿਹਤ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ, ਮੈਡੀਕਲ ਕਾਲਜ ਦੇ ਡਾਕਟਰਾਂ ਅਤੇ ਸਿਵਲ ਅਧਿਕਾਰੀਆਂ ਨਾਲ ਕੀਤੀ ਮੀਟਿੰਗ

by Rakha Prabh
8 views
ਅੰਮ੍ਰਿਤਸਰ, 10 ਸਤੰਬਰ ( ਰਣਜੀਤ ਸਿੰਘ ਮਸੌਣ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮੈਡੀਕਲ ਕਾਲਜ ਤੇ ਹਸਪਤਾਲ ਨਿਕਟ ਭਵਿੱਖ ਵਿੱਚ ਮਰੀਜਾਂ ਲਈ ਹਰ ਤਰਾਂ ਦੀਆਂ ਸਿਹਤ ਸੇਵਾਵਾਂ ਸੂਬੇ ਦੇ ਹਰੇਕ ਵਿਅਕਤੀ ਤੱਕ ਪੁੱਜਦਾ ਕਰਨਗੇ ਅਤੇ ਮਰੀਜ਼ਾਂ ਨੂੰ ਕਿਸੇ ਵੀ ਸਿਹਤ ਸਹੂਲਤ ਲਈ ਹਸਪਤਾਲ ਤੋਂ ਬਾਹਰ ਨਹੀਂ ਜਾਣਾ ਪਵੇਗਾ।
    ਉਕਤ ਸਬਦਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਨੇ ਗੁਰੂ ਨਾਨਕ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਪ੍ਰਬੰਧਕੀ ਅਧਿਕਾਰੀਆਂ ਨਾਲ ਕੀਤੀ ਵਿਸਥਾਰਤ ਮੀਟਿੰਗ ਕਰਦਿਆਂ ਕੀਤਾ। ਸਿਹਤ ਮੰਤਰੀ ਨੇ ਪਿਛਲੇ ਮਹੀਨੇ ਦੌਰਾਨ ਸਰਕਾਰੀ ਮੈਡੀਕਲ ਕਾਲਜ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਦਾ ਜਾਇਜਾ ਲੈਂਦਿਆਂ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਵਿੱਚ ਕਿਸੇ ਤਰ੍ਹਾਂ ਦੀ ਅੜਚਨ ਨਹੀਂ ਆਉਣ ਦਿੱਤੀ ਜਾਵੇਗੀ।  ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਪੰਜਾਬ ਨੂੰ ਤੰਦਰੁਸਤ ਤੇ ਖੁਸ਼ਹਾਲ ਵੇਖਣ ਦਾ ਹੈ, ਜਿਸ ਨੂੰ ਪੂਰਾ ਕਰਨ ਲਈ ਸਿਹਤ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਉਨਾਂ ਹਸਪਤਾਲ ਵਿੱਚ ਚੱਲ ਰਹੇ ਕੰਮਾਂ ਦਾ ਜਾਇਜਾ ਲੈਂਦਿਆਂ ਕਿਹਾ ਕਿ ਹਰੇਕ ਕੰਮ ਸਮਾਂ ਸੀਮਾ ਵਿੱਚ ਰਹਿ ਕੇ ਪੂਰਾ ਕੀਤਾ ਜਾਵੇ ਅਤੇ ਕੰਮ ਦੀ ਗੁਣਵਤਾ ਵਿੱਚ ਕੋਈ ਕਸਰ ਨਾ ਛੱਡੀ ਜਾਵੇ।  ਉਨ੍ਹਾਂ ਦੱਸਿਆਂ ਕਿ ਪੰਜਾਬ ਸਰਕਾਰ ਸਿਹਤ ਸੇਵਾਵਾਂ ਨੂੰ ਲੈ ਕੇ ਕਾਫ਼ੀ ਗੰਭੀਰ ਹੈ ਅਤੇ ਲੋਕਾਂ ਨੂੰ ਸਿਹਤ ਸਹੂਲਤਾਂ ਘਰਾਂ ਦੇ ਨਜਦੀਕ ਹੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 659 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ 80 ਕਿਸਮ ਦੀਆਂ ਦਵਾਈਆਂ ਅਤੇ 38 ਡਾਇਗਨੋਸਟਿਕ ਟੈਸਟ ਮੁਫ਼ਤ ਕੀਤੇ ਜਾਂਦੇ ਹਨ ਅਤੇ ਹੁਣ ਤੱਕ 44 ਲੱਖ ਤੋਂ ਵੱਧ ਲੋਕਾਂ ਨੂੰ ਇਸ ਸਹੂਲਤ ਦਾ ਲਾਹਾ ਲਿਆ ਹੈ।
   ਸਿਹਤ ਮੰਤਰੀ ਨੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਕੰਮ ਕਰਵਾ ਰਹੇ ਵੱਖ-ਵੱਖ ਵਿਭਾਗਾਂ, ਜਿਸ ਵਿਚ ਲੋਕ ਨਿਰਮਾਣ ਵਿਭਾਗ, ਪੀ ਐਸ ਪੀ ਸੀ ਐਲ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਤੇ ਪਬਲਿਕ ਹੈਲਥ ਵਿਭਾਗ ਆਦਿ ਦੇ ਅਧਿਕਾਰੀਆਂ ਨੂੰ ਹਦਾਇਤ ਕਰਦੇ ਸਿਹਤ ਮੰਤਰੀ ਨੇ ਉਕਤ ਕਾਲਜ ਵਿੱਚ ਘੱਟੋ ਘੱਟ ਜੂਨੀਅਰ ਇੰਜੀਨੀਅਰ ਪੱਧਰ ਦਾ ਅਧਿਕਾਰੀ ਪੱਕੇ ਤੌਰ ਉਤੇ ਨਿਯੁੱਕਤ ਕਰਨ ਦੀ ਹਦਾਇਤ ਕੀਤੀ। ਮੈਡੀਕਲ ਕਾਲਜ ਦੀ ਲੋੜ ਨੂੰ ਧਿਆਨ ਵਿਚ ਰੱਖਦੇ ਹੋਏ ਸਿਹਤ ਮੰਤਰੀ ਨੇ ਨਵਾਂ ਪ੍ਰਬੰਧਕੀ ਬਲਾਕ ਉਸਾਰਨ, ਡਾਕਟਰਾਂ ਲਈ ਨਵੇਂ ਘਰ, ਨਰਸਿੰਗ ਕਾਲਜ ਨੂੰ ਵਾਤਾਵਅਨਕੂਲ ਕਰਨ, ਮਲਟੀ ਲੈਵਲ ਪਾਰਕਿੰਗ ਨੂੰ ਚਾਲੂ ਕਰਨ,  ਬਲੱਡ ਬੈਂਕ ਨੂੰ ਵੱਡਾ ਕਰਨ ਅਤੇ ਹਸਪਤਾਲ ਵਿਚ ਡਾਕਟਰਾਂ, ਸਟਾਫ ਤੇ ਮਰੀਜਾਂ ਲਈ ਤਿੰਨ ਕੰਟੀਨਾਂ ਬਨਾਉਣ ਦੇ ਕੰਮ ਦੀ ਪ੍ਰਗਤੀ ਦਾ ਜਾਇਜਾ ਲਿਆ।
ਇਸ ਮੌਕੇ ਉਨਾਂ ਨਾਲ  ਡੀ.ਆਰ.ਐਮ.ਈ ਪੰਜਾਬ ਡਾ: ਅਵਨੀਸ਼, ਪ੍ਰਿੰਸੀਪਲ ਰਾਜੀਵ ਦੇਵਗਨ, ਸਿਵਲ ਸਰਜਨ ਡਾ ਵਿਜੈ ਕੁਮਾਰ, ਐਕਸੀਅਨ ਇੰਦਰਜੀਤ ਸਿੰਘ, ਐਕਸੀਅਨ ਦਿਆਲ ਸ਼ਰਮਾ, ਡਾ. ਕੇ.ਡੀ ਸਿੰਘ, ਇੰਜ: ਕਾਰਤਿਕ ਵਰਮਾਨੀ, ਇੰਜ: ਪੀ.ਐਸ.ਪੀ.ਸੀ.ਐਲ ਮਨਦੀਪ ਸਿੰਘ, ਵਾਇਸ ਪ੍ਰਿੰਸੀਪਲ ਡਾ. ਜੇ.ਪੀ.ਅਤਰੀ ਤੋਂ ਇਲਾਵਾਂ ਡੈਂਟਲ ਕਾਲਜ, ਨਰਸਿੰਗ ਕਾਲਜ ਦੇ ਪ੍ਰਿੰਸੀਪਲ ਤੇ ਹਸਪਤਾਲ ਵਿੱਚ ਕੰਮ ਕਰਵਾ ਰਹੇ ਸਾਰੇ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।

Related Articles

Leave a Comment