Home » ਮੋਦੀ ਸਰਕਾਰ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਗਾ ਰਹੀ ਪ੍ਰੰਤੂ ਇਹ ਸਫਲ ਨਹੀ ਹੋਵੇਗਾ : ਸੰਤ ਬਾਬਾ ਕੁਲਵੰਤ ਰਾਮ ਭਰੋਮਜਾਰਾ

ਮੋਦੀ ਸਰਕਾਰ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਗਾ ਰਹੀ ਪ੍ਰੰਤੂ ਇਹ ਸਫਲ ਨਹੀ ਹੋਵੇਗਾ : ਸੰਤ ਬਾਬਾ ਕੁਲਵੰਤ ਰਾਮ ਭਰੋਮਜਾਰਾ

by Rakha Prabh
16 views

ਹੁਸਿ਼ਆਰਪੁਰ, 11 ਸਤੰਬਰ (ਤਰਸੇਮ ਦੀਵਾਨਾ)- ਸਾਡੇ ਦੇਸ਼ ਦੇ ਸੰਵਿਧਾਨ ਅਨੁਸਾਰ ਦੇਸ਼ ਨੂੰ ਇੰਡੀਆ ਅਤੇ ਭਾਰਤ ਦੋ ਨਾਂਵਾਂ ਨਾਲ ਜਾਣਿਆ ਜਾਂਦਾ ਹੈ, ਪਰ ਮੋਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੁਆਰਾ ਦੇਸ਼ ਦਾ ਨਾਂਅ ਕੇਵਲ ਭਾਰਤ ਹੀ ਰੱਖਣਾ ਭਾਜਪਾ ਦੁਆਰਾ ਦੇਸ ਨੂੰ ਇੱਕ ਹਿੰਦੂ ਰਾਸ਼ਟਰ ਬਣਾਉਣ ਦੇ ਲੱਛਣ ਹਨ। ਇਸ ਲਈ ਭਾਰਤ ਦੇ ਨਾਗਰਿਕਾਂ ਨੂੰ ਜਾਗਰੂਕ ਹੋ ਜਾਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੇਰਾ 108 ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਦੇ ਗੱਦੀ ਨਸ਼ੀਨ ਅਤੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ( ਰਜਿ.) ਪੰਜਾਬ ਦੇ ਪ੍ਰਧਾਨਸੰਤ ਬਾਬਾ ਕੁਲਵੰਤ ਰਾਮ ਭਰੋਮਜਾਰਾ ਨੇ ਪੱਤਰਕਾਰਾ ਨਾਲ ਕੀਤਾ । ਉਹਨਾ ਕਿਹਾ ਕਿ  ਇਸ ਤੋਂ ਪਹਿਲਾਂ ਭਾਜਪਾ ਸਰਕਾਰ ਦੇਸ ਵਿੱਚ ‘ਇੱਕ ਦੇਸ਼, ਇੱਕ ਚੋਣ’ ਦੇ ਸਕੰਲਪ ਰਾਹੀਂ ਆਰ ਐਸ ਐਸ ਪੂਰੇ ਦੇਸ ਵਿੱਚ ਲੋਕ ਸਭਾ ਅਤੇ ਸਾਰੇ ਸੂਬਿਆਂ ਦੀ ਵਿਧਾਨ ਸਭਾਵਾਂ ਦੀ ਚੋਣ ਇੱਕੋ ਹੀ ਸਮੇਂ ਕਰਵਾਉਣ ਦੇ ਬਿਆਨ ਦੇ ਚੁੱਕੀ ਹੈ ਤਾਂ ਜੋ ਸਾਰਿਆਂ ਸੂਬਿਆਂ ਵਿੱਚ ਭਾਜਪਾ ਦੀ ਸਰਕਾਰ ਬਣਾ ਕੇ ਭਾਰਤ ਨੂੰ ਇੱਕ ਰਾਸ਼ਟਰ ਘੋਸਿ਼ਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸੰਵਿਧਾਨ ਦੇ ਉਲਟ ਕੰਮ ਕਰ ਰਹੀ ਹੈ, ਜੋ ਕਿ ਬਹੁਤ ਹੀ ਗੰਭੀਰ ਮੁੱਦਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਗਰੀਬੀ ਕਾਰਨ ਦੇਸ਼ ਵਿੱਚ ਲੱਖਾਂ ਬੱਚੇ ਮਿਆਰੀ ਸਿੱਖਿਆ ਹਾਸਲ ਕਰਨ ਤੋਂ ਬਾਂਝੇ ਹਨ ਅਤੇ ਲੱਖਾਂ ਹੀ ਮਰੀਜ਼ ਸਿਹਤ ਸਹੂਲਤਾਂ ਦੀ ਪਹੁੰਚ ਤੋਂ ਦੂਰ ਹੋਣ ਕਾਰਨ ਮਰ ਰਹੇ ਹਨ, ਪਰ ਮੋਦੀ ਸਰਕਾਰ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡਾ ਦੇਸ ਧਰਮ-ਨਿਰਪੱਖ ਦੇਸ਼ ਹੈ, ਪਰ ਇਹ ਗੱਲ ਆਰ ਐਸ ਐਸ ਨੂੰ ਹਜ਼ਮ ਨਹੀਂ ਹੋ ਰਹੀਂ। ਇਸ ਲਈ ਭਾਜਪਾ ਆਰ ਐਸ ਐਸ ਦੇ ਇਸ਼ਾਰਿਆਂ ਤੇ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦਾ ਸੁਪਨਾ ਦੇਖ ਰਹੀ ਹੈ। ਉਨ੍ਹਾਂ ਕਿ ਦੇਸ ਵਾਸੀਆਂ ਨੂੰ ਅਪੀਲ ਕੀਤੀ ਕਿ ਦੇਸ ਵਾਸੀਆਂ ਨੂੰ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੂਰ ਅੰਦੇਸ਼ੀ ਅਨੁਸਾਰ ਭਾਰਤੀ ਸੰਵਿਧਾਨ ਨੂੰ ਬਚਾਉਣ ਲਈ ਦੇਸ਼ ਦਾ ਨਾਂਅ ਕੇਵਲ ‘ਭਾਰਤ’ ਰੱਖਣ ਅਤੇ ‘ਇੱਕ ਦੇਸ਼, ਇੱਕ ਚੋਣ’ ਦੇ ਸਕੰਲਪ ਦਾ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਦੇਸ ਦਾ ਨਾਂਅ ਕੇਵਲ ਭਾਰਤ ਰੱਖਣ ਤੋਂ ਬਾਅਦ ਮਨੂੰਸਿਮ੍ਰਤੀ ਨੂੰ ਸੰਵਿਧਾਨ ਵਜੋਂ ਲਾਗੂ ਕਰਕੇ ਅਨੁਸੂਚਿਤ ਜਾਤੀਆਂ, ਜਨ ਜਾਤੀਆਂ ਅਤੇ ਪੱਛੜੀਆਂ ਜਾਤੀਆਂ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਹੁਣ ਦਿਨ-ਰਾਤ ਦੇਸ ਨੂੰ ਹਿੰਦੂ ਰਾਸਟਰ ਬਣਾਉਣ ਦੇ ਸੁਪਨੇ ਦੇਖ ਰਹੀ ਹੈ, ਜਿਸ ਨੂੰ ਕਦੇ ਵੀ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਲਾਮਬੰਦ ਹੋ ਕੇ ਸਰਕਾਰ ਦੀ ਇਸ ਫਿਰਕਾ ਪ੍ਰਸਤੀ ਵਾਲੀ ਸੋਚ ਦੇ ਵਿਰੁੱਧ ਸ਼ੰਘਰਸ਼ ਕਰਨਾ ਚਾਹੀਦਾ ਹੈ।

Related Articles

Leave a Comment