ਫਿਰੋਜ਼ਪੁਰ, 12 ਸਤੰਬਰ (ਗੁਰਪ੍ਰੀਤ ਸਿੰਘ ਸਿੱਧੂ ) ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫਿਰੋਜ਼ਪੁਰ ਦੇ ਕਨਵੀਨਰ ਮਹਿੰਦਰ ਸਿੰਘ ਧਾਲੀਵਾਲ ਅਤੇ ਪ੍ਰੈਸ ਸਕੱਤਰ ਜਗਦੀਪ ਸਿੰਘ ਢਿੱਲੋਂ ਨੇ ਪ੍ਰੈਸ ਦੇ ਨਾਮ ਸਾਂਝਾ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਵਣ ਵਿਭਾਗ ਦੇ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਚਲਦੀਆਂ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਸਰਕਾਰ ਨੂੰ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਣ ਵਿਭਾਗ ਵਿਚੋਂ ਸੇਵਾ ਮੁਕਤ ਹੋਏ ਮੁਲਾਜ਼ਮਾ ਅਤੇ ਡਿਊਟੀ ਦੌਰਾਨ ਮਿਰਤਕ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਲੋੜੀਦਾ ਰਿਕਾਰਡ ਨਹੀਂ ਦਿੱਤਾ ਜਾ ਰਿਹਾ ਅਤੇ ਕੇਸਾਂ ਦਾ ਨਿਪਟਾਰਾ ਨਹੀ ਕੀਤਾ ਜਾ ਰਿਹਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਦਾ ਜਲਦੀ ਹੱਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਆਦਿ ਮਸਲਿਆਂ ਦੇ ਹੱਲ ਲਈ ਸੂਬਾ ਪੱਧਰੀ ਕਮੇਟੀ ਦਾ ਗੰਠਨ ਮਿਤੀ 16 ਸਤੰਬਰ 2023 ਸਵੇਰੇ 11 ਵਜੇ ਨੇਚਰ ਪਾਰਕ ਵਣ ਵਿਭਾਗ ਮੋਗਾ ਵਿਖੇ ਹੋਵੇਗੀ।ਜਿਸ ਵਿਚ ਵੱਡੀ ਗਿਣਤੀ ਵਿੱਚ ਸਮੂਹ ਜ਼ਿਲ੍ਹਿਆਂ ਦੇ ਵਣ ਵਿਭਾਗ ਦੇ ਪੈਨਸ਼ਨਰਜ਼ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਬਠਿੰਡਾ,ਸ੍ਰੀ ਅੰਮ੍ਰਿਤਸਰ ਵਿਖੇ ਹੋਈਆਂ ਮੀਟਿੰਗਾਂ ਵਿੱਚ ਪੈਨਸ਼ਨਰਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਿਤੀ 13 ਸਤੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਪਾਲਕ ਵਿਚ ਹੋਣ ਵਾਲੀ ਮੀਟਿੰਗ ਵਿੱਚ ਫਾਜਿਲਕਾ, ਅਬੋਹਰ, ਫਰੀਦਕੋਟ, ਕੋਟਕਪੂਰਾ ਅਤੇ ਮੋਗਾ ਤੋਂ ਪੈਨਸ਼ਨਰ ਸਾਥੀ ਸ਼ਾਮਲ ਹੋਣਗੇ।