Home » ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ, ਗੁਰਪ੍ਰਤਾਪ ਸਿੰਘ ਟਿੱਕਾ ਸਾਥੀਆਂ ਸਮੇਤ ਹੋਇਆ ਬੀਜੇਪੀ ਵਿੱਚ ਸ਼ਾਮਲ

ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ, ਗੁਰਪ੍ਰਤਾਪ ਸਿੰਘ ਟਿੱਕਾ ਸਾਥੀਆਂ ਸਮੇਤ ਹੋਇਆ ਬੀਜੇਪੀ ਵਿੱਚ ਸ਼ਾਮਲ

by Rakha Prabh
50 views
ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ) ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਗੁਰਪ੍ਰਤਾਪ ਸਿੰਘ ਟਿੱਕਾ ਵੱਲੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਗੀ ਅਤੇ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਅੱਜ ਗੁਰਪ੍ਰਤਾਪ ਸਿੰਘ ਟਿੱਕਾ ਅਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ‌ ਗਏ।ਉਨਾਂ ਦੇ ਨਾਲ ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰ ਪਾਲ ਸਿੰਘ ਰੰਧਾਵਾ ਅਤੇ ਅਕਾਲੀ ਦਲ ਦੇ ਸ਼ਹਿਰੀ ਜਨਰਲ ਸਕੱਤਰ ਜਸਪਾਲ ਸਿੰਘ ਸ਼ਾਂਟੂ ਵੀ ਭਾਜਪਾ ਵਿਚ ਸ਼ਾਮਲ ਹੋ ਗਏ। ਨਵੀਂ ਦਿੱਲੀ ਵਿੱਚ ਭਾਜਪਾ ਦੇ ਕੇਂਦਰੀ ਅਤੇ ਪੰਜਾਬ ਲੀਡਰਸ਼ਿਪ ਨੇ ਪਾਰਟੀ ਵਿੱਚ ਸ਼ਾਮਲ ਹੋਏ, ਇਨਾਂ ਆਗੂਆਂ ਦਾ ਭਾਜਪਾ ਪਰਿਵਾਰ ਵਿੱਚ ਸਵਾਗਤ ਕੀਤਾ।
ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੁਰਪ੍ਰਤਾਪ ਸਿੰਘ ਟਿੱਕਾ ਨੇ ਆਖਿਆ ਕਿ ਸਾਨੂੰ ਪੰਜਾਬ ਨੂੰ ਸਦੀਵੀ ਖੁਸ਼ਹਾਲੀ ਅਤੇ ਤਰੱਕੀ ਵੱਲ ਲੈ ਕੇ ਜਾਣ ਵਾਲੀ ਪਗਡੰਡੀ ਨੂੰ ਉਜ਼ਾਗਰ ਕਰਨ ਦੀ ਲੋੜ ਹੈ। ਮੈਂ ਅਤੇ ਮੇਰੀ ਟੀਮ ਇੱਕ ਨਵਾਂ ਪੱਤਾ ਮੋੜਾਂਗੇ ਅਤੇ ਪੰਜਾਬ ਦੇ ਲੰਬੇ ਸਮੇਂ ਤੋਂ ਚਲੇ ਗਏ “ਸੁਨਹਿਰੀ ਯੁੱਗ” ਨੂੰ ਮੁੜ ਸੁਰਜੀਤ ਕਰਾਂਗੇ। ਇਸ ਇੱਛਾ ਨੂੰ ਪੂਰਾ ਕਰਨ ਲਈ ਮੈਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਇਆ ਹਾਂ। ਮੈਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ, ਰਾਸ਼ਟਰੀ ਸਕੱਤਰ ਨਰਿੰਦਰ ਰੈਨਾ ਅਤੇ ਮੰਥਰੀ ਸ਼੍ਰੀਨਾਵਸੁਲੂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਵੀ ਸ਼ਾਮਿਲ ਹੋਏ। ਇਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਦਿਆਂ ਕਿਹਾ ਕਿ ਇਨਾਂ ਆਗੂਆਂ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ ਪੰਜਾਬ ਵਿਚ ਭਾਜਪਾ ਦੀਆਂ ਜੜਾਂ ਮਜ਼ਬੂਤ ਹੋਣਗੀਆਂ। ਗੁਰਪ੍ਰਤਾਪ ਸਿੰਘ ਟਿੱਕਾ ਨੇ ਕੁੱਝ ਦਿਨ ਪਹਿਲਾਂ ਸਾਰੇ ਸ਼ੋ੍ਮਣੀ ਅਕਾਲੀ ਦਲ ਦੇ ਸਾਰੇ ਅਹੁੱਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਟਿੱਕਾ ਨੇ ਸ਼ੋ੍ਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹੋਣ ਦੇ ਨਾਲ-ਨਾਲ ਲੰਮਾ ਸਮਾਂ ਯੂਥ ਵਿੰਗ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਵੀ ਪਾਰਟੀ ਵਿਚ ਕੰਮ ਕੀਤਾ ਹੈ। ਟਿੱਕਾ ਅੰਮਿ੍ਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਚੋਣ ਵੀ ਲੜ ਚੁੱਕੇ ਹਨ।

Related Articles

Leave a Comment