ਫਿਰੋਜ਼ਪੁਰ 16 ਸਤੰਬਰ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ 17 ਔਰਤਾਂ / ਲੜਕੀਆਂ ਨੂੰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਵਜੋਂ ਨੌਕਰੀ ਲਈ ਨਿਯੁਕਤੀ ਪੱਤਰ ਦਿੱਤੇ ਗਏ, ਜਿਸ ਵਿਚ 01 ਆਂਗਣਵਾੜੀ ਵਰਕਰ, 01 ਮਿੰਨੀ ਆਂਗਨਵਾੜੀ ਵਰਕਰ ਅਤੇ 15 ਹੈਲਪਰ ਸ਼ਾਮਲ ਹਨ।
ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਆਂਗਨਵਾੜੀ ਵਰਕਰ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੌਰਾਨ ਵਿਧਾਇਕ ਸ਼੍ਰੀ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਅਨੁਸਾਰ ਪਹਿਲ ਦੇ ਅਧਾਰ ਤੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ| ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਮੈਰਿਟ ਦੇ ਅਧਾਰ ਤੇ ਇਨ੍ਹਾਂ ਵਰਕਰਾਂ ਅਤੇ ਹੈਲਪਰਾ ਦੀ ਨਿਯੁਕਤੀ ਕੀਤੀ ਗਈ ਹੈ, ਜਿਸ ਕਾਰਨ ਨਿਯੁਕਤ ਹੋਏ ਆਂਗਣਵਾੜੀ ਵਰਕਰ ਅਤੇ ਹੈਲਪਰ ਬਹੁਤ ਹੀ ਖੁਸ਼ ਹਨ। ਉਨ੍ਹਾਂ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਖੁਸ਼-ਕਿਸਮਤ ਹਨ ਜੋ ਉਨ੍ਹਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਕੰਮ ਕਰਨ ਦਾ ਮੌਕਾ ਮਿਲਿਆ ਹੈ, ਉਨ੍ਹਾਂ ਵਰਕਰਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਵੀ ਪ੍ਰੇਰਿਆ| ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਦੇਣ ਤੋਂ ਇਲਾਵਾ ਵੱਡੇ ਪੱਧਰ ਤੇ ਇੰਡਸਟਰੀ ਸਥਾਪਿਤ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਬੇਰੁਜ਼ਗਾਰਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਸੱਕਣ|
ਇਸ ਦੌਰਾਨ ਨੌਕਰੀ ਲਈ ਨਿਯੁਕਤੀ ਪੱਤਰ ਮਿਲਣ ਤੇ ਜਗਰੂਪ ਕੌਰ ਪਿੰਡ ਹਬੀਬ ਵਾਲਾ ਅਤੇ ਮਨਦੀਪ ਕੌਰ ਪਿੰਡ ਆਸਲ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਉਹ ਬਹੁਤ ਖੁਸ਼ ਹਨ ਜੋ ਅੱਜ ਉਨ੍ਹਾਂ ਨੂੰ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਨੌਕਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਖੁਸ਼ ਹਨ ਕੀ ਇਹ ਨੌਕਰੀ ਉਹਨਾਂ ਨੂੰ ਮੈਰਿਟ ਦੇ ਅਧਾਰ ਤੇ ਮਿਲੀ ਹੈ| ਉਨ੍ਹਾਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣਗੇ|
ਇਸ ਮੌਕੇ ਬਲਰਾਜ ਸਿੰਘ ਕਟੋਰਾ ਚੇਅਰਮੈਨ , ਰਾਜ ਬਹਾਦਰ ਸਿੰਘ ਗਿੱਲ , ਨੇਕਪ੍ਰਤਾਪ ਸਿੰਘ, ਹਿਮਾਸ਼ੂ ਠੱਕਰ, ਅਮਰਿੰਦਰ ਸਿੰਘ,ਗੁਰਭੇਜ ਸਿੰਘ , ਗੋਪਾਲ ਗੁਪਤਾ ,ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ਼੍ਰੀਮਤੀ ਰਿਚਿਕਾ ਨੰਦਾ, ਗੁਰਵਿੰਦਰ ਸਿੰਘ, ਤੇਜਿੰਦਰ ਸਿੰਘ, ਆਂਚਲ ਬਲਾਕ ਕੋਆਰਡੀਨੇਟਰ, ਸੁਪਰਵਾਇਜ਼ਰ ਸੁਰਿੰਦਰ ਕੌਰ,ਮਨਦੀਪ ਕੌਰ, ਰੁਪਿੰਦਰ ਕੌਰ, ਕਿਰਨਮੀਤ ਕੌਰ ਆਦਿ ਵੀ ਹਾਜ਼ਰ ਸਨ।