Home » ਪੰਜਾਬ ਫਾਰੇਸਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦਾ ਸੂਬਾ ਪੱਧਰੀ ਚੋਣ ਅਜਲਾਸ ਸੰਪਨ

ਪੰਜਾਬ ਫਾਰੇਸਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦਾ ਸੂਬਾ ਪੱਧਰੀ ਚੋਣ ਅਜਲਾਸ ਸੰਪਨ

ਸਰਬਸੰਮਤੀ ਨਾਲ ਬਲਵਿੰਦਰ ਸਿੰਘ ਸੰਧੂ ਸੂਬਾ ਪ੍ਰਧਾਨ ਤੇ ਮਹਿੰਦਰ ਸਿੰਘ ਧਾਲੀਵਾਲ ਸੂਬਾ ਜਰਨਲ ਸਕੱਤਰ ਨਿਯੁਕਤ

by Rakha Prabh
155 views

ਮੋਗਾ,16 ਸਤੰਬਰ ( ਲਵਪ੍ਰੀਤ ਸਿੰਘ ਸਿੱਧੂ/ਅਜੀਤ ਸਿੰਘ ) ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦਾ ਸੂਬਾਈ ਚੋਣ ਅਜਲਾਸ ਮੇਜਰ ਸਿੰਘ ਮੂੰਗਰਾ, ਰਾਮਪਾਲ ਸ਼ਰਮਾ, ਜਗਦੀਪ ਸਿੰਘ ਢਿੱਲੋਂ , ਦਲੀਪ ਸਿੰਘ, ਮਨਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਇਆ। ਮੀਟਿੰਗ ਵਿੱਚ ਪੰਜਾਬ ਵਣ ਵਿਭਾਗ ਦੇ ਸੇਵਾ ਮੁਕਤ ਵਣ ਅਫਸਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮੀਟਿੰਗ ਦੀ ਸ਼ੁਰੂਆਤ ਦੌਰਾਨ ਵਣ ਵਿਭਾਗ ਦੇ ਸ਼ਹੀਦ ਹੋਏ ਕਰਮਚਾਰੀਆਂ ਅਧਿਕਾਰੀਆਂ ਨੂੰ ਯਾਦ ਕਰਦਿਆਂ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਭਰਾਤਰੀ ਜਥੇਬੰਦੀਆਂ ਦੇ ਨੁਮਾਇੰਦਿਆਂ ਵਿੱਚ ਗੁਰਿੰਦਰਜੀਤ ਸਿੰਘ ਸੂਬਾ ਪ੍ਰਧਾਨ, ਹਰਦੀਪ ਸਿੰਘ ਪਨੇਸਰ ਸੂਬਾ ਜਨਰਲ ਸਕੱਤਰ ਨਾਨ ਗਜ਼ਟਿਡ ਫਾਰੇਸਟ ਐਸੋਸੀਏਸ਼ਨ ਪੰਜਾਬ, ਮਹਿਲ ਸਿੰਘ ਸੂਬਾ ਪ੍ਰਧਾਨ ਪੰਜਾਬ ਵਣ ਵਿਭਾਗ ਡਰਾਇਵਰ ਐਸੋਸੀਏਸ਼ਨ, ਗੁਰਦੇਵ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਪ ਸ ਸ ਫ ਫਿਰੋਜ਼ਪੁਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਜਗਦੀਪ ਸਿੰਘ ਢਿੱਲੋਂ, ਰਣਧੀਰ ਸਿੰਘ ਚੱਕਲ, ਬਲਵਿੰਦਰ ਸਿੰਘ ਸੰਧੂ, ਬਲਜੀਤ ਸਿੰਘ ਕੰਗ ,,ਮਹਿੰਦਰ ਸਿੰਘ ਧਾਲੀਵਾਲ, ਰਛਪਾਲ ਸਿੰਘ ਜਗਸੀਰ ਸਿੰਘ, ਸੁਰਿੰਦਰ ਸਿੰਘ ਰੋਪੜ, ਜਗਤਾਰ ਸਿੰਘ, ਧਰਮਪਾਲ ਸਿੰਘ, ਕਸ਼ਮੀਰ ਸਿੰਘ ਗੁਰਦਾਸਪੁਰ, ਬੀ ਐੱਸ ਚੀਮਾ, ਰਜਿੰਦਰ ਸਿੰਘ, ਹਦੂਰਾ ਸਿੰਘ, ਪ੍ਰੇਮ ਕੁਮਾਰ, ਇੰਦਰਜੀਤ ਸਿੰਘ, ਦਲਜੀਤ ਸਿੰਘ, ਹਰਜਿੰਦਰ ਸਿੰਘ, ਮਹਿੰਦਰ ਸਿੰਘ, ਜੋਗਾ ਸਿੰਘ, ਗੁਰਦੇਵ ਸਿੰਘ ਸਿੱਧੂ, ਚਮਨ ਲਾਲ ਨੇ ਵਣ ਵਿਭਾਗ ਦੇ ਸੇਵਾ ਮੁਕਤ ਮੁਲਾਜ਼ਮਾਂ ਦੇ ਭਖਦੇ ਮਸਲਿਆਂ ਪੈਨਸ਼ਨ ਕੇਸਾਂ, ਲੋੜੀਂਦਾ ਰਿਕਾਰਡ ਅਤੇ ਅਪੀਲਾਂ ਦਾ ਸਮਾਂ ਬੰਦ ਨਿਪਟਾਰਾ , ਬਣਦੇ ਪੈਨਸ਼ਨ ਲਾਭ ਦੇਣ , ਮਿਰਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ਤੇ ਨੌਕਰੀਆਂ ਦੇਣ ਆਦਿ ਬਾਰੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਵਣ ਵਿਭਾਗ ਦੇ ਪੈਨਸ਼ਨਾਰਾਂ ਅਤੇ ਵਾਤਾਵਰਣ ਨੂੰ ਬਚਾਉਣ ਲਈ ਵੱਡੀ ਪੱਧਰ ਤੇ ਵਿਵਸਥਾ ਕਰਨ ਲੋੜ ਹੈ । ਉਨ੍ਹਾਂ ਕਿਹਾ ਕਿ ਸਮੇਂ ਨੂੰ ਮੁੱਖ ਰੱਖਦਿਆਂ ਵਣ ਵਿਭਾਗ ਦੇ ਪੈਨਸ਼ਨਰਾਂ ਦੇ ਭਵਿੱਖ ਨੂੰ ਬਚਾਉਣ ਅਤੇ ਵਾਤਾਵਰਣ ਨੂੰ ਸੁਧਾਰਣ ਲਈ ਸੂਬਾਈ ਜਥੇਬੰਦੀ ਬਣਾਉਣ ਦੀ ਲੋੜ ਹੈ । ਉਨ੍ਹਾਂ ਪੀੜਤ ਮੁਲਾਜ਼ਮਾਂ ਦਾ ਹੱਕ ਬਚਾਉਣ ਲਈ ਤਗੜਾ ਹਮਲਾ ਮਾਰਨ ਦੀ ਲੋੜ ਤੇ ਜੋਰ ਦਿੰਦਿਆਂ ਕਿਹਾ ਕਿ ਜਥੇਬੰਦੀ ਦਾ ਮੁੱਖ ਉਪਦੇਸ਼ ਪੀੜਤ ਮੁਲਾਜਮਾਂ ਨੂੰ ਨਿਆਂ ਦਿਵਾਉਣਾ ਅਤੇ ਵਾਤਾਵਰਨ ਨੂੰ ਵੀ ਸੁਧਾਰਨਾ ਹਨ। ਇਸ ਦੌਰਾਨ ਸਰਬਸੰਮਤੀ ਨਾਲ ਜੱਥੇਬੰਦੀ ਦੀ ਚੋਣ ਕਰਦਿਆਂ ਬਲਵਿੰਦਰ ਸਿੰਘ ਸੰਧੂ ਨੂੰ ਪ੍ਰਧਾਨ ਅਤੇ ਮਹਿੰਦਰ ਸਿੰਘ ਧਾਲੀਵਾਲ ਨੂੰ ਜਰਨਲ ਸਕੱਤਰ ਨਿਯੁਕਤ ਕਰਦਿਆਂ ਚਾਰ ਸੀਨੀਅਰ ਮੀਤ ਪ੍ਰਧਾਨ ਮਲਕੀਤ ਸਿੰਘ ਗਿੱਲ ਸ੍ਰੀ ਅਨੰਦਪੁਰ ਸਾਹਿਬ, ਮੀਤ ਪ੍ਰਧਾਨ ਸੁਰਿੰਦਰ ਸਿੰਘ ਰੋਪੜ, ਜਗਤਾਰ ਸਿੰਘ ਹੁਸ਼ਿਆਰਪੁਰ, ਰਛਪਾਲ ਸਿੰਘ ਬਠਿੰਡਾ,ਵਿੱਤ ਸਕੱਤਰ ਅਜੀਤ ਸਿੰਘ ਕੰਗ,ਸਹਾਇਕ ਸਕੱਤਰ ਸੁਖਪਾਲ ਸਿੰਘ ਮੁਹਾਲੀ, ਸਕੱਤਰ ਮਨਜੀਤ ਸਿੰਘ ਰੋਪੜ, ਪ੍ਰੈੱਸ ਸਕੱਤਰ ਸਤਪਾਲ ਸਿੰਘ ਜਲੰਧਰ , ਸਲਾਹਕਾਰ ਰਣਧੀਰ ਸਿੰਘ ਚੱਕਲ, ਸਰਪ੍ਰਸਤ ਜਗਦੀਪ ਸਿੰਘ ਢਿੱਲੋਂ ਆਦਿ ਚੁਣੇ ਗਏ। ਇਸ ਮੌਕੇ ਚੁਣੇ ਗਏ ਅਹੁਦੇਦਾਰਾ ਦਾ ਸਨਮਾਨ ਪ ਸ ਸ ਫ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਅਤੇ ਸੀਨੀਅਰ ਆਗੂ ਰਾਮਪਾਲ ਸ਼ਰਮਾ ਨੇ ਫੁਲਾਂ ਦੇ ਹਾਰ ਪਾ ਕੇ ਸੁਆਗਤ ਕੀਤਾ ਅਤੇ ਵਧਾਈ ਦਿੱਤੀ। ਇਸ ਮੌਕੇ ਸਮੂਚੀ ਟੀਮ ਵੱਲੋਂ ਵਿਸ਼ਵਾਸ ਪ੍ਰਗਟਾਇਆ ਗਿਆ ਕਿ ਉਹ ਮੁਲਾਜ਼ਮ ਹਿਤਾਂ ਅਤੇ ਹੱਕਾ ਲਈ ਸਦਾ ਤਤਪਰ ਰਹਿਣਗੇ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਮਹਿੰਦਰ ਸਿੰਘ ਧਾਲੀਵਾਲ ਨੇ ਬਾਖੂਬੀ ਨਿਭਾਈ।

Related Articles

Leave a Comment