ਹੁਸ਼ਿਆਰਪੁਰ 17 ਸਤੰਬਰ ( ਤਰਸੇਮ ਦੀਵਾਨਾ ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦਾ ਇੰਚਾਰਜ ਬਣਾਏ ਜਾਣ ਤੋਂ ਬਾਅਦ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਲਈ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਆਪਣੇ ਪਾਰਟੀ ਦੇ ਵਰਕਰ ਸਾਥੀਆਂ ਸਮੇਤ ਹਾਜਰੀ ਭਰੀ। ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦਾ ਇੰਚਾਰਜ ਬਣਾਏ ਜਾਣ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਬੇਨਤੀ ਕੀਤੀ। ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਸਮਾਜ ਵਿੱਚ ਗੁਰਮਤਿ ਅਨੁਸਾਰ ਇਮਾਨਦਾਰੀ ਨਾਲ ਸਰਬੱਤ ਦੇ ਭਲੇ ਲਈ ਕਾਰਜ ਕਰਨ ਲਈ ਕਿਹਾ ਤਾਂ ਜੋ ਇਕ ਚੰਗੇ ਸਮਾਜ ਦੀ ਸਿਰਜਣਾ ਕਰਨ ਵਿਚ ਅਹਿਮ ਯੋਗਦਾਨ ਪਾਇਆ ਜਾ ਸਕੇ । ਇਸ ਮੌਕੇ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਜੋ ਮੇਰੀ ਸੇਵਾ ਲਗਾਈ ਹੈਂ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਯਤਨਸ਼ੀਲ ਰਹਾਂਗਾ। ਇਸ ਮੌਕੇ ਜਪਿੰਦਰਪਾਲ ਸਿੰਘ, ਦਵਿੰਦਰ ਸਿੰਘ ਬੈਂਸ , ਪ੍ਰਭਪਾਲ ਸਿੰਘ ਬਾਜਵਾ, ਗੁਰਪ੍ਰੀਤ ਸਿੰਘ ਕੋਹਲੀ, ਇੰਦਰਜੀਤ ਸਿੰਘ, ਸਿਮਰਜੀਤ ਸਿੰਘ ਗਰੇਵਾਲ , ਵੀ ਹਾਜ਼ਰ ਸਨ।