ਜ਼ੀਰਾ, 17 ਸਤੰਬਰ ( ਗੁਰਪ੍ਰੀਤ ਸਿੰਘ ਸਿੱਧੂ ) ਪੰਜਾਬ ਸਰਕਾਰ ਅਤੇ ਪੁਲਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਕੀਤੀਆਂ ਬਦਲੀਆਂ ਤਹਿਤ ਜਤਿੰਦਰ ਸਿੰਘ ਐੱਸ ਐੱਚ ੳ ਨੇ ਥਾਣਾ ਸਿਟੀ ਜ਼ੀਰਾ ਵਜੋਂ ਚਾਰਜ ਸੰਭਾਲ ਲਿਆ ਹੈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ੀਰਾ ਦੇ ਨਵ- ਨਿਯੁਕਤ ਸਿਟੀ ਜ਼ੀਰਾ ਦੇ ਐੱਸ ਐੱਚ ੳ ਜਤਿੰਦਰ ਸਿੰਘ ਨੇ ਕਿਹਾ ਕਿ ਜ਼ੀਰਾ ‘ਚੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਸਮੱਗਲਰਾਂ ਨੂੰ ਠੱਲ੍ਹ ਪਾਉਣਾ ਉਨ੍ਹਾਂ ਦੀ ਪਹਿਲਕਦਮੀ ਹੋਵੇਗੀ। ਉਨ੍ਹਾਂ ਕਿਹਾ ਕਿ ਮਾੜੇ ਅਨਸਰ ਆਪਣੀਆਂ ਹਰਕਤਾਂ ਤੋਂ ਬਾਜ ਆ ਜਾਣ ਨਹੀਂ ਤਾਂ ਸਲਾਖਾਂ ਪਿੱਛੇ ਜਾਣ ਲਈ ਤਿਆਰ ਰਹਿਣ। ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਹਾਲ ਰੱਖਿਆ ਜਾਵੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਮਾੜੇ ਅਨਸਰਾਂ ਨੂੰ ਵਿਰੁੱਧ ਉਹ ਪੁਲਿਸ ਵਿਭਾਗ ਦਾ ਸਾਥ ਦੇਣ ਤਾਂ ਜੋ ਇਲਾਕੇ ਅੰਦਰੋਂ ਕ੍ਰਾਈਮ ਅਤੇ ਹੋਰ ਵਾਰਦਾਤਾਂ ਨੂੰ ਘੱਟ ਕੀਤਾ ਜਾ ਸਕੇ।