Home » ਪਰਮਜੀਤ ਕੌਰ ਨੂੰ ਬਣਾਇਆ ਉੱਪ ਪ੍ਰਧਾਨ ਜਿਲ੍ਹਾ ਮੋਹਾਲੀ- ਡਾ ਖੇੜਾ

ਪਰਮਜੀਤ ਕੌਰ ਨੂੰ ਬਣਾਇਆ ਉੱਪ ਪ੍ਰਧਾਨ ਜਿਲ੍ਹਾ ਮੋਹਾਲੀ- ਡਾ ਖੇੜਾ

by Rakha Prabh
70 views
ਮੋਹਾਲੀ________ ਮਨੁੱਖੀ ਅਧਿਕਾਰ ਮੰਚ ਦੀ ਜਿਲ੍ਹਾ ਇਕਾਈ ਮੋਹਾਲੀ ਵੱਲੋਂ ਇੱਕ ਅਹਿਮ ਮੀਟਿੰਗ ਪਰਮਿੰਦਰ ਕੌਰ ਜਿਲ੍ਹਾ ਪ੍ਰਧਾਨ ਇਸਤਰੀ ਵਿੰਗ ਅਤੇ ਜੀਵਨ ਬਾਲੂ ਜਿਲ੍ਹਾ ਪ੍ਰਧਾਨ ਦੀ ਸਾਂਝੀ ਪ੍ਰਧਾਨਗੀ ਹੇਠ ਕਟਾਣੀ ਢਾਬਾ ਸਿਟੀ ਹਾਰਟ ਖਰੜ ਵਿਖੇ ਕਰਵਾਈ ਗਈ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾ ਜਸਵੰਤ ਸਿੰਘ ਖੇੜਾ , ਪ੍ਰਿਤਪਾਲ ਕੌਰ ਕੌਮੀ ਪ੍ਰਧਾਨ ਇਸਤਰੀ ਵਿੰਗ ਅਤੇ ਦਵਿੰਦਰ ਸਿੰਘ ਬਰਤੀਆਂ ਕੌਮੀ ਚੇਅਰਮੈਨ ਯੂਥ ਵਿੰਗ ਵਿਸ਼ੇਸ਼ ਤੌਰ ਤੇ ਮੀਟਿੰਗ ਨੂੰ ਸੰਬੋਧਨ ਕਰਨ ਲਈ ਪੁਹੰਚੇ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਵੀ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਪਰਮਜੀਤ ਕੌਰ ਨੂੰ ਉੱਪ ਪ੍ਰਧਾਨ ਇਸਤਰੀ ਵਿੰਗ ਜਿਲ੍ਹਾ ਮੋਹਾਲੀ, ਹਰਵਿੰਦਰ ਸਿੰਘ ਨੂੰ ਉੱਪ ਪ੍ਰਧਾਨ ਜਿਲ੍ਹਾ ਰੋਪੜ , ਦਲਬਾਰਾ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਮੈਂਬਰ ਲੱਗਾ ਕੇ ਸਨਾਖਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ ਖੇੜਾ ਨੇ ਬੋਲਦਿਆ ਕਿਹਾ ਕਿ ਸਮਾਜ ਵਿਚ ਵੱਧ ਰਹੇ ਨਸ਼ੇ ਨੂੰ ਠੱਲ ਪਾਉਣ ਲਈ ਠੋਸ ਉਪਰਾਲੇ ਕਰਨ ਦੀ ਅਤਿਅੰਤ ਜਰੂਰਤ ਹੈ। ਇਹਨਾਂ ਮੁੱਦਿਆਂ ਤੋਂ ਚਿੰਤਤ ਹੋ ਕੇ ਪੁਲਿਸ ਪ੍ਰਸ਼ਾਸਨ ਅਤੇ ਮਨੁੱਖੀ ਅਧਿਕਾਰ ਮੰਚ ਵੱਲੋਂ 21 ਸਤੰਬਰ 2023 ਨੂੰ ਗੁਰੂ ਨਾਨਕ ਕਲੋਨੀ ਖਰੜ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਹੋਣ ਲਈ ਵੱਧ ਵੱਧ ਨਸ਼ਾਂ ਵਿਰੋਧੀ ਸੈਮੀਨਾਰਾਂ ਵਿੱਚ ਸ਼ਮੂਲੀਅਤ ਕਰੋ। ਹੋਰਨਾਂ ਤੋਂ ਇਲਾਵਾ ਸਰੋਜ ਬਾਲਾ ਚੇਅਰਪਰਸਨ ਇਸਤਰੀ ਵਿੰਗ ਜਿਲ੍ਹਾ ਮੋਹਾਲੀ, ਮਨਜੀਤ ਕੌਰ ਗਿੱਲ, ਬਿੰਦਰ ਕੌਰ,ਪਰਮਜੀਤ ਸਿੰਘ, ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ, ਸੁਮਨ ਗੋਸਵਾਮੀ, ਦੇਵ ਦਿਆਲ, ਰਾਮ ਕਰਨ, ਜਸਕਰਨ ਸਿੰਘ ਅਤੇ ਲਾਲੀ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਿਤ ਕੀਤਾ।

Related Articles

Leave a Comment