ਚੰਡੀਗੜ੍ਹ 19 ਸਤੰਬਰ (ਗੁਰਪ੍ਰੀਤ ਸਿੰਘ ਸਿੱਧੂ) ਜਗਲਾਤ ਵਰਕਰਾਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਮੰਗਾਂ ਸਬੰਧੀ ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਦਾ ਇਕ ਵਫ਼ਦ ਜਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂ ਚੱਕ ਸਕੱਤਰੇਤ ਭਵਨ ਚੰਡੀਗੜ੍ਹ ਵਿਖੇ ਮਿਲਿਆ। ਇਸ ਮੌਕੇ ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਦੇ ਵਫ਼ਦ ਦੀ ਅਗਵਾਈ ਕਰ ਰਹੇ ਸੂਬਾ ਪ੍ਰਧਾਨ ਬਲਵੀਰ ਸਿੰਘ ਸੂਬਾ ਜਨਰਲ ਸਕੱਤਰ ਵੀਰਪਾਲ ਸਿੰਘ, ਸੂਬਾ ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ ਕਮੱਘਰ,ਸਹਾਇਕ ਸਕੱਤਰ ਜੀਤ ਸਿੰਘ,ਹਰਵਿੰਦਰ ਸਿੰਘ ਜੁਆਇੰਟ ਸਕੱਤਰ, ਸੀਨੀਅਰ ਆਗੂ ਹਰਵਿੰਦਰ ਸਿੰਘ , ਮਸਤਾਨ ਸਿੰਘ,ਜਗਜੀਵਨ ਸਿੰਘ ਸ਼ਾਮ ਸਿੰਘ,ਸਾਧੂ ਸਿੰਘ ਆਦਿ ਨੇ ਦੱਸਿਆ ਕਿ ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਦੇ ਆਗੂਆਂ ਵੱਲੋਂ ਵਣ ਮੰਤਰੀ ਲਾਲ ਚੰਦ ਕਟਾਰੂ ਅਤੇ ਪ੍ਰਮੁੱਖ ਸਕੱਤਰ ਡੀ ਵੀ ਰਤਨ ਕੁਮਾਰ ਨਾਲ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਨੇ ਵਣ ਵਿਭਾਗ ਦੇ ਵਰਕਰਾਂ ਦੀਆਂ ਮੁਸ਼ਕਲਾਂ ਜਲਦੀ ਹਲ ਕਰਨ ਦਾ ਭਰੋਸਾ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਮਜਬੂਰਨ ਜਥੇਬੰਦੀ ਸੜਕਾਂ ਤੇ ਉਤਰਣ ਲਈ ਮਜਬੂਰ ਹੋਵੇਗੀ।