ਫਿਰੋਜ਼ਪੁਰ 21 ਸਤੰਬਰ 2023
ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਫਿਰੋਜ਼ਪੁਰ ਸ. ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖ਼ਤਿਆਰੀ ਫੰਡਾਂ ਵਿਚੋਂ ਬਾਰ ਐਸੋਸੀਏਸ਼ਨ ਜੀਰਾ ਨੂੰ ਵਿਕਾਸ ਕਾਰਜਾਂ ਲਈ ਤਿੰਨ ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।
ਇਸ ਮੌਕੇ ਚੇਅਰਮੈਨ ਸ. ਚੰਦ ਸਿੰਘ ਗਿੱਲ ਨੇ ਕਿਹਾ ਕਿ ਇਸ ਰਾਸ਼ੀ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਬਾਰ ਐਸੋਸੀਏਸ਼ਨ ਅਤੇ ਆਮ ਲੋਕਾਂ ਨੂੰ ਬਹੁਤ ਲਾਭ ਮਿਲੇਗਾ। ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਚੇਅਰਮੈਨ ਸ. ਚੰਦ ਸਿੰਘ ਗਿੱਲ ਦਾ ਇਸ ਨੇਕ ਤੇ ਲੋਕ ਭਲਾਈ ਕਾਰਜ ਲਈ ਧੰਨਵਾਦ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਆਪ ਲੀਗਲ ਵਿੰਗ ਸ੍ਰੀ ਜਗਦੀਪ ਸਿੰਘ ਗਰੇਵਾਲ, ਬਾਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਹਰਵਿੰਦਰ ਸਿੰਘ ਕਰਵਲ, ਉਪ ਪ੍ਰਧਾਨ ਸ੍ਰੀ ਫਤਿਹਜੀਤ ਸਿੰਘ ਗੁੰਬਰ, ਜਨਰਲ ਸਕੱਤਰ ਸ੍ਰੀ ਪਰਮਜੀਤ ਸਿੰਘ ਧੰਜੂ, ਜੁਆਇੰਟ ਸਕੱਤਰ ਸ੍ਰੀ ਸਪਨਦੀਪ ਬਦੇਸ਼ਾ ਅਤੇ ਖਜ਼ਾਨਚੀ ਬਾਰ ਐਸੋਸੀਏਸ਼ਨ ਜੀਰਾ ਸ੍ਰੀ ਹਰਜਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਸਨ।