ਫਿਰੋਜ਼ਪੁਰ 21 ਸਤੰਬਰ 2023.
ਸੀ–ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵੱਲੋਂ 18 ਤੋਂ 35 ਸਾਲ ਤੱਕ ਦੇ ਪੰਜਵੀਂ ਤੋਂ ਬਾਰਵੀਂ ਪਾਸ ਬੇਰੋਜ਼ਗਾਰ ਨੌਜਵਾਨਾਂ ਨੂੰ ਲੁਧਿਆਣਾ ਸ਼ਹਿਰ ਦੀਆਂ ਫੈਕਟਰੀਆਂ ਵਿੱਚ ਰੋਜ਼ਗਾਰ ਮੁਹੱਈਆਂ ਕਰਵਾਇਆ ਜਾਵੇਗਾ। ਸੀ–ਪਾਈਟ ਕੈਂਪ ਲੁਧਿਆਣਾ ਵਿੱਚ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਕਿਸੇ ਵੀ ਕਿਸਮ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਰੋਜ਼ਗਾਰ ਪ੍ਰਾਪਤੀ ਕਰਨ ਦੇ ਚਾਹਵਾਨ ਨੌਜਵਾਨ 25 ਤੋਂ 29 ਸਤੰਬਰ ਦਿਨ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 8 ਤੋਂ 11.30 ਵਜੇ ਤੱਕ ਸੀ–ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਰਿਪੋਰਟ ਕਰ ਸਕਦੇ ਹਨ।
ਇਹ ਜਾਣਕਾਰੀ ਦਿੰਦਿਆਂ ਸੀ—ਪਾਈਟ ਕੈਂਪ ਹਕੂਮਤ ਸਿੰਘ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ (ਰਿਟਾ.) ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਸੀ–ਪਾਈਟ ਕੈਪ ਹਕੂਮਤ ਸਿੰਘ ਵਾਲਾ ਵਿਖੇ ਨੌਜਵਾਨ ਰੋਜ਼ਗਾਰ ਪ੍ਰਾਪਤ ਕਰਨ ਲਈ ਆਪਣਾ ਨਾਮ ਦਰਜ਼ ਕਰਵਾਉਣ ਲਈ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਪੰਜਵੀਂ, ਅੱਠਵੀ ਅਤੇ ਬਾਰਵੀਂ ਪਾਸ ਦਾ ਸਰਟੀਫਿਕੇਟ ਅਤੇ ਫੋਟੋ ਸਟੇਟ ਕਾਪੀ, ਆਧਾਰ ਕਾਰਡ ਤੇ ਫੋਟੋ ਸਟੇਟ ਕਾਪੀ ਅਤੇ ਦੋ ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਨਾਲ ਲੈ ਕੇ ਆਉਣ। ਵਧੇਰੇ ਜਾਣਕਾਰੀ ਲਈ 83601-63527 ਅਤੇ 78891-75575 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।