Home » ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਦੀ ਮੀਟਿੰਗ ਵਿਚ ਅਹਿਮ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਦੀ ਮੀਟਿੰਗ ਵਿਚ ਅਹਿਮ

by Rakha Prabh
59 views

ਹੁਸ਼ਿਆਰਪੁਰ 21 ਸਤੰਬਰ  (ਤਰਸੇਮ ਦੀਵਾਨਾ  )-ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.)ਪੰਜਾਬ ਦੀ ਵਿਸ਼ੇਸ਼ ਮੀਟਿੰਗ  ਚੇਅਰਮੈਨ ਸੰਤ ਸਰਵਣ ਦਾਸ ਜੀ ਬੋਹਣ,ਪ੍ਰਧਾਨ ਸੰਤ ਨਿਰਮਲ ਦਾਸ ਬਾਬੇ ਜੌੜੇ ਦੀ ਅਗਵਾਈ ਹੇਠ ਡੇਰਾ ਸੰਤ ਸੀਤਲ ਦਾਸ ਬੋਹਣ ਵਿਖੇ ਹੋਈ,ਜਿਸ ਵਿਚ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ਚੂਹੜਵਾਲੀ, ਸ੍ਰੀ ਗੁਰੂ ਰਵਿਦਾਸ ਸਦਨ ਨਜਦੀਕ ਸ੍ਰੀ ਚਰਨਛੋਹ ਗੰਗਾ ਖੁਰਾਲਗੜ ਸਾਹਿਬ, ਨਿਰਮਲਾ ਛਾਉਣੀ ਬੇਗਮਪੁਰਾ ਆਸ਼ਰਮ ਹਰਿਦੁਆਰ ਦੇ ਚੱਲ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਗਈ ।
ਇਸ ਮੌਕੇ ਸੰਤ ਨਿਰਮਲ ਦਾਸ ਬਾਬੇ ਜੌੜੇ ਪ੍ਰਧਾਨ ਨੇ ਦੱਸਿਆ ਕਿ ਸੁਸਾਇਟੀ ਵਲੋਂ ਚਲਾਏ ਜਾ ਰਹੇ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ਚੂਹੜਵਾਲੀ ਵਿਚ ਬੱਚਿਆਂ ਦੀ ਸਹੂਲਤ ਲਈ ਹੋਰ ਉਚੇਚੇ ਪ੍ਰਬੰਧ ਕੀਤੇ ਜਾ ਰਹੇ ਹਨ।ਉਨਾਂ ਦੱਸਿਆ ਕਿ ਸ੍ਰੀ ਖੁਰਾਲਗੜ ਸਾਹਿਬ ਵਿਖੇ ਲਗਾਏ ਮੈਡੀਕਲ ਅਤੇ ਦੇਸੀ ਦਵਾਈਆਂ ਦੇ ਕੈਂਪ ਦਾ ਸੈਂਕੜੇ ਸੰਗਤਾਂ ਨੇ ਲਾਭ ਪ੍ਰਾਪਤ ਕੀਤਾ ਹੈ।ਇਲਾਕੇ ਦੀਆਂ  ਸੰਗਤਾਂ ਦੀ ਭਾਰੀ ਮੰਗ ਨੂੰ ਦੇਖਦਿਆਂ ਓਥੇ ਇਕ ਮਿੰਨੀ ਹੈਲਥ ਸੈਂਟਰ ਅਤੇ ਪ੍ਰਾਇਮਰੀ ਸਕੂਲ ਖੋਹਲਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜੇਕਰ ਸਰਕਾਰ ਇਜਾਦਤ ਦੇਵੇ ਤਾਂ ਸਾਧੂ
ਸੰਪਰਦਾਇ ਸੁਸਾਇਟੀ ਜਲਦ ਹੀ ਚੂਹੜਵਾਲੀ ਸਕੂਲ ਵਰਗਾ ਪ੍ਰੋਜੈਕਟ ਸਮਾਜ ਨੂੰ ਦੇਣ ਲਈ ਤਿਆਰ ਹੈ।ਉਨਾਂ ਦੱਸਿਆ ਕਿ ਹਰਿਦੁਆਰ ਵਿਖੇ ਸੰਗਤਾਂ ਵਾਸਤੇ ਹੋਰ ਲੋੜੀਂਦੀਆਂ ਸੁੱਖ ਸਹੂਲਤਾਂ ਪੂਰੀਆਂ ਕਰਨ ਦੇ ਯਤਨ ਤੇਜ ਕੀਤੇ ਗਏ ਹਨ । ਇਸ ਮੌਕੇ ਚੇਅਰਮੈਨ ਸੰਤ ਸਰਵਣ ਦਾਸ ਬੋਹਣ ਨੇ ਸੁਸਾਇਟੀ ਦੇ ਮੈਂਬਰਾਂ ਨੂੰ ਏਕਤਾ, ਇਤਫਾਕ ਨਾਲ ਮਿਲ ਕੇ ਕਾਰਜ ਕਰਨ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਕੰਮ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨਾਂ ਕਿਹਾ ਗਰੀਬ ਸਮਾਜ ਦੇ
ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖਿਅਤ ਬਣਾਉਣਾ ਹੀ ਸੁਸਾਇਟੀ ਦਾ ਮੁੱਖ ਮਨੋਰਥ ਹੈ।

ਇਸ ਮੌਕੇ ਸੰਤ ਇੰਦਰ ਦਾਸ ਸ਼ੇਖੇ ਜਨਰਲ ਸਕੱਤਰ, ਸੰਤ ਸਰਵਣ ਦਾਸ ਲੁਧਿਆਣਾ ਸੀਨੀ.ਮੀਤ ਪ੍ਰਧਾਨ, ਸੰਤ ਬਲਵੰਤ ਦਾਸ ਡੀਗਰੀਆਂ ਮੀਤ ਪ੍ਰਧਾਨ, ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ ਸਹਾਇਕ ਕੈਸ਼ੀਅਰ,ਸੰਤ ਧਰਮਪਾਲ ਸ਼ੇਰਗੜ ਸਟੇਜ ਸਕੱਤਰ,ਸੰਤ ਰਮੇਸ਼ ਦਾਸ ਸ਼ੇਰਪੁਰ ਢੱਕੋੰ, ਸੰਤ ਸੰਤੋਖ ਦਾਸ ਭਾਰਟਾ ਗਨੇਸ਼ਪੁਰ, ਬਾਬਾ ਬਲਕਾਰ ਸਿੰਘ ਤੱਗੜ ਵਡਾਲਾ, ਸੰਤ ਬੀਬੀ ਕੁਲਦੀਪ ਕੌਰ ਮਹਿਨਾ,ਸੰਤ ਬੀਬੀ ਕਮਲੇਸ਼ ਕੌਰ, ਸੰਤ ਨਰੇਸ਼ ਦਾਸ ਪਿਆਲਾਂ, ਸੰਤ ਗੁਰਮੀਤ ਦਾਸ ਪਿੱਪਲਾਂਵਾਲਾ, ਸੰਤ ਸਤਵਿੰਦਰ ਕੁਮਾਰ ਸ਼ੇਰਗੜ, ਸੰਤ ਪ੍ਰੇਮ ਦਾਸ ਭਗਾਣਾ, ਸ਼ਿਵ ਨਰਾਇਣ ਮਰਨਾਈਆਂ ਵੀ ਹਾਜਰ ਸਨ।ਫੋਟੋ : ਅਜਮੇਰ ਦੀਵਾਨਾ

Related Articles

Leave a Comment