ਹੁਸ਼ਿਆਰਪੁਰ 21 ਸਤੰਬਰ ( ਤਰਸੇਮ ਦੀਵਾਨਾ ) ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪੁਰ, ਸਰਬਜੀਤ ਸਿੰਘ ਬਾਹੀਆਂ ਪੁਲਿਸ ਕਪਤਾਨ (ਤਫਤੀਸ) ਹੁਸ਼ਿਆਰਪੁਰ ਮੇਜਰ ਸਿੰਘ ਪੁਲਿਸ ਕਪਤਾਨ (ਪੀ.ਬੀ.ਆਈ) ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾਂ ਅਤੇ ਨਸ਼ਾ ਸਮੱਗਲਰਾਂ ਦੇ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ ਰਵਦਿਰ ਸਿੰਘ ਪੀ ਪੀ ਐਸ ਡੀ.ਐੱਸ.ਪੀ ਹੈਡ ਕੁਆਟਰ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ, ਇੰਸ. ਜਸਬੀਰ ਸਿੰਘ ਮੁੱਖ ਅਫਸਰ, ਥਾਣਾ ਚੱਬੇਵਾਲ ਦੀ ਦੇਖ ਰੇਖ ਹੇਠ ਗੁਰਸਾਹਿਬ ਸਿੰਘ ਥਾਣਾ ਚੱਬੇਵਾਲ ਨੇ ਸਾਥੀ ਕਰਮਚਾਰੀਆਂ ਦੇ ਨਾਲ ਪ੍ਰਾਈਵੇਟ ਗੱਡੀ ਵਿੱਚ ਗਸਤ ਸ਼ੱਕੀ ਪੁਰਸ਼ਾ ਦੀ ਚੈਕਿੰਗ ਦੌਰਾਨ ਬੱਸੀ ਕਲਾ ਮੌਜੂਦ ਸੀ ਤਾਂ ਸਾਹਮਣੇ ਤੋਂ ਇੱਕ ਤੇ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ ਜਿਸਨੂੰ ਰੋਕ ਚੈਕ ਕਰਨ ਤੇ ਸ਼ੱਕ ਦੀ ਬਿਨ੍ਹਾਂ ਤੇ ਉਸਨੂੰ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਤਾ ਉਸਨੇ ਆਪਣਾ ਨਾਮ ਬਲਵੀਰ ਸਿੰਘ ਉਰਫ ਬੀਰਾ ਪੁੱਤਰ ਨਰੰਜਣ ਸਿੰਘ ਵਾਸੀ ਬੋਹਣ ਥਾਣਾ ਚੱਬੇਵਾਲ ਜਿਲ੍ਹਾ ਹੁਸ਼ਿਆਰਪੁਰ ਦੱਸਿਆ ਉਹਨਾ ਦੱਸਿਆ ਕਿ ਉਸਦੀ ਸਕੂਟਰੀ ਵਿੱਚੋਂ ਨਸ਼ੀਲਾ ਪਦਾਰਥ 105 ਗ੍ਰਾਮ ਬ੍ਰਾਮਦ ਹੋਇਆ ਜਿਸਤੇ ਉਸ ਦੇ ਖਿਲਾਫ ਥਾਣਾ ਚੱਬੇਵਾਲ ਵਿਖੇ ਮੁੱਕਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ।
ਥਾਣਾ ਚੱਬੇਵਾਲ ਦੀ ਪੁਲਿਸ ਵਲੋ 105 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕੀਤਾ ਗਿਆ ਇੱਕ ਵਿਅਕਤੀ ਗ੍ਰਿਫਤਾਰ ।
previous post