Home » ਨੈਸ਼ਨਲ ਲੋਕ ਅਦਾਲਤ ਮਿਤੀ 09.12.2023 ਅਤੇ ਸਪੈਸ਼ਲ ਲੋਕ ਅਦਾਲਤ ਮਿਤੀ 21.10.2023 ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ

ਨੈਸ਼ਨਲ ਲੋਕ ਅਦਾਲਤ ਮਿਤੀ 09.12.2023 ਅਤੇ ਸਪੈਸ਼ਲ ਲੋਕ ਅਦਾਲਤ ਮਿਤੀ 21.10.2023 ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ

by Rakha Prabh
72 views
ਫਿਰੋਜ਼ਪੁਰ 21 ਸਤੰਬਰ, 2023 –
ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਮੈਡਮ ਏਕਤਾ ਉੱਪਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਵੱਖ-ਵੱਖ ਅਦਾਰਿਆਂ ਜਿਵੇਂ ਕਿ ਜ਼ਿਲ੍ਹਾ ਪ੍ਰਸ਼ਾਸ਼ਨ, ਪੁਲਿਸ ਪ੍ਰਸਾਸ਼ਨ, ਫਿਰੋਜਪੁਰ, ਲੀਡ ਬੈਂਕ ਮੈਨੇਜਰ, ਬੈਂਕ ਮੈਨੇਜਰਾਂ, ਮਿਊਂਸੀਪਲ ਕਾਰਪੋਰੇਸ਼ਨ, ਚਾਇਲਡ ਵੈਲਫੇਅਰ ਕਮੇਟੀ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਵੰਨ ਸਟਾਪ ਸੈਂਟਰ, ਸਰਪੰਚ ਅਤੇ ਪੰਚਾਇਤ ਅਫਸਰਾਂ ਨਾਲ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਮਿਤੀ 09.12.2023, ਸਪੈਸ਼ਲ ਲੋਕ ਅਦਾਲਤ ਮਿਤੀ 21.10.2023, ਪਰੀ ਮੀਡੀਏਸ਼ਨ, ਨਾਲਸਾ ਸਕੀਮਾਂ, ਜੂਵੇਨਾਇਲ ਜ਼ਸਟਿਸ ਐਕਟ, ਘਰੇਲੂ ਹਿੰਸਾ ਐਕਟ ਅਤੇ ਪੋਕਸੋ ਐਕਟ ਆਦਿ ਬਾਰੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਬ ਡਵੀਜਨਲ ਮੈਜਿਸਟ੍ਰੇਟ, ਫਿਰੋਜਪੁਰ ਵੀ ਹਾਜ਼ਰ ਸਨ।
ਇਸ ਮੀਟਿੰਗ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਮੈਡਮ ਏਕਤਾ ਉੱਪਲ ਨੇ ਮੀਟਿੰਗ ਵਿੱਚ ਹਾਜ਼ਰਾਨ ਨੂੰ ਲੋਕ ਅਦਾਲਤਾਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਦੇ ਝਗੜਿਆਂ ਨੂੰ ਲੋਕ ਅਦਾਲਤ ਵਿੱਚ ਲਗਾਉਣ ਬਾਰੇ ਕਿਹਾ। ਇਸ ਦੇ ਨਾਲ ਹੀ ਮਾਨਯੋਗ ਜੱਜ ਸਾਹਿਬ ਨੇ ਦੱਸਿਆ ਕਿ ਮਿਤੀ 21.10.2023 ਨੂੰ ਲੱਗਣ ਜਾ ਰਹੀ ਸਪੈਸ਼ਲ ਲੋਕ ਅਦਾਲਤ ਵਿੱਚ ਪਰਿਵਾਰਿਕ ਝਗੜੇ, ਲੈਂਡ ਸਬੰਧੀ ਮਾਮਲੇ, ਮੋਟਰ ਐਕਸੀਡੈਂਟ ਕਲੇਮ ਆਦਿ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਮਿਤੀ 09.12.2023 ਨੂੰ ਲੱਗਣ ਜਾ ਰਹੀ ਕੌਮੀ ਲੋਕ ਅਦਾਲਤ ਵਿੱਚ ਪ੍ਰੀ-ਲਿਟੀਗੇਟਿਵ ਕੇਸ ਜੋ ਕਿ ਅਜੇ ਤੱਕ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ, ਸਿਵਲ ਕੇਸ, ਸਿਵਲ ਐਗੀਕਿਊਸ਼ਨ, ਪਰਿਵਾਰਿਕ ਝਗੜੇ, ਬੈਂਕ ਰਿਕਵਰੀ ਕੇਸ, ਅਰਧ ਸਿਵਲ ਕੇਸ ਅਤੇ ਫੁਟਕਲ ਸਿਵਲ ਮਾਮਲੇ, ਸੰਗੀਨ ਫੌਜਦਾਰੀ ਕੇਸਾਂ ਨੂੰ ਛੱਡ ਕੇ, ਜਿਵੇਂ ਕਿ ਹਰ ਕਿਸਮ ਦੇ ਦੀਵਾਨੀ ਕੇਸ, ਪ੍ਰੀਵਾਰਿਕ ਝਗੜੇ, ਰੈਵਿਨਿਉ ਕੇਸ, ਚੈੱਕ ਬਾਊਂਸ, ਕਰਿਮਨਲ ਐਗਜਕਿਊਸ਼ਨ ਅਤੇ ਟ੍ਰੈਫਿਕ ਚਲਾਨ, ਬੈਂਕ ਲੋਨ ਕੇਸ, ਇਨਸ਼ਿਉਰੈਸ ਰਿਕਵਰੀ ਆਦਿ ਕੇਸਾਂ ਦੀ ਵੀ ਸੁਣਵਾਈ ਹੋਵੇਗੀ। ਇਸ ਲੋਕ ਅਦਾਲਤ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ ਅਤੇ ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਅੰਤ ਵਿੱਚ ਜੱਜ ਸਾਹਿਬ ਵੱਲੋਂ ਮੀਟਿੰਗ ਵਿੱਚ ਹਾਜਰਾਨ ਅਫਸਰਾਂ ਦਾ ਧੰਨਵਾਦ ਕੀਤਾ ਗਿਆ ।

Related Articles

Leave a Comment