ਫਿਰੋਜ਼ਪੁਰ 21 ਸਤੰਬਰ -ਗੁਰਪ੍ਰੀਤ ਸਿੰਘ ਸਿੱਧੂ
ਪੰਜਾਬ ਜੰਗਲਾਤ ਵਰਕਰਜ਼ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਦੀ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਅਤੇ ਜਰਨਲ ਸਕੱਤਰ ਮਿਹਰ ਸਿੰਘ ਦੀ ਪ੍ਰਧਾਨਗੀ ਹੇਠ ਵਣ ਮੰਡਲ ਦਫ਼ਤਰ ਫ਼ਿਰੋਜ਼ਪੁਰ ਵਿਖੇ ਹੋਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ,ਬਲਵੀਰ ਸਿੰਘ ਗੋਖੀ ਵਾਲਾ ਮੀਤ ਪ੍ਰਧਾਨ ਅਤੇ ਮਹਿਲ ਸਿੰਘ ਸੂਬਾ ਪ੍ਰਧਾਨ ਪੰਜਾਬ ਵਣ ਵਿਭਾਗ ਡਰਾਇਵਰ ਐਸੋਸੀਏਸ਼ਨ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੀਟਿੰਗ ਦੌਰਾਨ ਜੰਗਲਾਤ ਵਿਭਾਗ ਦੇ ਵਰਕਰਾਂ ਨੂੰ ਆਉਂਦੀਆਂ ਦਰਪੇਸ਼ ਮੁਸ਼ਕਲਾਂ ਅਤੇ ਮੰਗਾ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਦੇਵ ਸਿੰਘ ਸਿੱਧੂ,ਮਹਿਲ ਸਿੰਘ, ਜਗਦੀਪ ਸਿੰਘ ਮਾਂਗਟ ਜ਼ਿਲ੍ਹਾ ਜਰਨਲ ਸਕੱਤਰ, ਨਿਸ਼ਾਨ ਸਿੰਘ,ਮਿਹਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਿਰੁੱਧ ਦਿੜ੍ਹਬਾ ਰੈਲੀ ਵਿਚ ਵੱਡੀ ਗਿਣਤੀ ਵਿੱਚ ਫੈਡਰੇਸ਼ਨ, ਡਰਾਇਵਰ ਐਸੋਸੀਏਸ਼ਨ ਅਤੇ ਜੰਗਲਾਤ ਵਰਕਰਜ਼ ਸ਼ਾਮਲ ਹੋਣਗੇ। ਇਸ ਮੌਕੇ ਮੀਟਿੰਗ ਵਿੱਚ ਲਖਵੀਰ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਗੁਰਬੀਰ ਸਿੰਘ ਸਰਕਲ ਜਰਨਲ ਸਕੱਤਰ, ਬਾਂਕੇ ਲਾਲ ਜ਼ਿਲ੍ਹਾ ਵਿੱਤ ਸਕੱਤਰ, ਰਾਜ ਸਿੰਘ ਜ਼ਿਲ੍ਹਾ ਜੋਇੰਟ ਸਕੱਤਰ, ਮੁਖਤਿਆਰ ਸਿੰਘ ਰੇਂਜ ਪ੍ਰਧਾਨ ਫਿਰੋਜ਼ਪੁਰ, ਜੀਤ ਸਿੰਘ ਸਾਨਕੇ ਸਹਾਇਕ ਖਜ਼ਾਨਚੀ, ਜਸਵਿੰਦਰ ਰਾਜ ਰੇਂਜ ਪ੍ਰਧਾਨ ਜ਼ੀਰਾ, ਬਲਵਿੰਦਰ ਕੁਮਾਰ ਜਰਨਲ ਸਕੱਤਰ ਰੇਂਜ ਜ਼ੀਰਾ, ਸੇਵਾਦਾਰ ਗੋਰਖਾ ਬਹਾਦਰ, ਸੁਲੱਖਣ ਸਿੰਘ ਮੁਖ ਸਲਾਹਕਾਰ, ਬਲਵਿੰਦਰ ਸਿੰਘ ਜਰਨਲ ਸਕੱਤਰ ਰੇਂਜ ਫਿਰੋਜ਼ਪੁਰ ਆਦਿ ਹਾਜ਼ਰ ਸਨ। ਫੋਟੋ ਕੈਪਸਨ। ਮੀਟਿੰਗ ਦੌਰਾਨ ਪਸਸਫ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ,ਬਲਵੀਰ ਸਿੰਘ ਗੋਖੀ ਵਾਲਾ, ਨਿਸ਼ਾਨ ਸਿੰਘ ਜ਼ਿਲ੍ਹਾ ਪ੍ਰਧਾਨ ਪੰਜਾਬ ਜੰਗਲਾਤ ਵਰਕਰਜ਼ ਯੂਨੀਅਨ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ।-