ਹੁਸ਼ਿਆਰਪੁਰ 23 ਸਤੰਬਰ ( ਤਰਸੇਮ ਦੀਵਾਨਾ ) ਸਰਤਾਜ ਸਿੰਘ ਚਾਹਲ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਜਿਲਾ ਹੁਸ਼ਿਆਰਪੁਰ ਦੀ ਹਦਾਇਤ ਅਤੇ ਸ ਪਲਵਿੰਦਰ ਸਿੰਘ ਪੀ ਪੀ ਐਸ ਉਪ ਪੁਲਿਸ ਕਪਤਾਨ (ਸਿਟੀ) ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਇੰਸ:ਕਰਨੈਲ ਸਿੰਘ ਮੁੱਖ ਅਫਸਰ ਥਾਣਾ ਮਾਡਲ ਟਾਊਨ ਹੁਸਿਆਰਪੁਰ ਨੇ ਸਮੇਤ ਸਾਥੀ ਕ੍ਰਮਚਾਰੀਆ ਨੇ ਗਸਤ ਦੇ ਦੌਰਾਨ ਇੱਕ ਔਰਤ ਅਤੇ ਇੱਕ ਵਿਅਕਤੀ ਨੂੰ ਰੋਕਿਆ। ਅੋਰਤ ਪ੍ਰੀਤੀ ਸਿੱਧੂ ਪਤਨੀ ਸਨੀ ਸਿੱਧੂ ਵਾਸੀ ਪਿੰਡ ਹਰਦੋਖਾਨਪੁਰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਅਤੇ ਵਿਅਕਤੀ ਕੁਲਜੀਤ ਕੁਮਾਰ ਉਰਫ ਦੀਪੂ ਪੁੱਤਰ ਛੋਟੂ ਰਾਮ ਵਾਸੀ ਪਿੰਡ ਹਰਦੋਖਾਨਪੁਰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਨੂੰ ਕਾਬੂ ਕੀਤਾ ਅਤੇ ਉਹਨਾ ਦੀ ਤਲਾਸ਼ੀ ਕਰਨ ਉਪਰੰਤ ਪ੍ਰੀਤੀ ਸਿੱਧੂ ਉਕਤ ਪਾਸੋ 260 ਗ੍ਰਾਮ ਨਸ਼ੀਲਾ ਪਦਾਰਥ ਅਤੇ ਕੁਲਜੀਤ ਉਰਫ ਦੀਪੂ ਉਕਤ ਪਾਸੋ 32 ਗ੍ਰਾਮ ਹੈਰੋਇਨ ਬ੍ਰਾਮਦ ਹੋਣ ਤੇ ਉਹਨਾ ਖਿਲਾਫ ਥਾਣਾ ਮਾਡਲ ਟਾਊਨ ਮੁਕੱਦਮਾ ਦਰਜ ਕੀਤਾ ਗਿਆ। ਉਹਨਾ ਦੱਸਿਆ ਕਿ ਪ੍ਰੀਤੀ ਸਿੱਧੂ ਪਤਨੀ ਸਨੀ ਸਿੱਧੂ ਵਾਸੀ ਪਿੰਡ ਹਰਦੋਖਾਨਪੁਰ ਥਾਣਾ ਮਾਡਲ ਟਾਉਨ ਅਤੇ ਕੁਲਜੀਤ ਕੁਮਾਰ ਉਰਫ ਦੀਪੂ ਪੁੱਤਰ ਛੋਟੂ ਰਾਮ ਵਾਸੀ ਪਿੰਡ ਹਰਦੋਖਾਨਪੁਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਹਨਾ ਦਾ ਰਿਮਾਡ ਹਾਸਿਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਨਸ਼ਾ ਕਿੱਥ ਖਰੀਦ ਕਰਦੇ ਹਨ ਅਤੇ ਕਿਸ ਕਿਸ ਨੂੰ ਵੇਚਦੇ ਹਨ।