ਫਿਰੋਜ਼ਪੁਰ 23 ਸਤੰਬਰ ( ਗੁਰਪ੍ਰੀਤ ਸਿੰਘ ਸਿੱਧੂ ) ਸਰਕਾਰੀ ਹਾਈ ਸਕੂਲ ਪੀਰ ਇਸਾਮਈਲ ਖਾਂ ਦੇ ਵਿਦਿਆਰਥੀਆਂ ਨੇ ਨੈਸ਼ਨਲ ਮੀਨਜ ਕੰਮ ਮੈਰਿਟ ਸਕਾਲਰਸ਼ਿਪ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਐੱਨ ਐਮ.ਐਸ ਪ੍ਰੀਖਿਆ ਵਿੱਚੋਂ ਚੰਗਾ ਦਰਜਾ ਪ੍ਰਾਪਤ ਕਰਕੇ ਸਕੂਲ ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਜ਼ਿਲ੍ਹੇ ਪੱਧਰ ਤੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਜਸ਼ਨਦੀਪ ਸਿੰਘ ਨੇ ਮੈਰਿਟ ਵਿੱਚ ਆਪਣਾ ਚੰਗਾ ਸਥਾਨ ਬਣਾਇਆ ਹੈ। ਉਥੇ ਪੀ ਐਸ ਟੀ ਐਸ ਈ ਦੇ ਵਜ਼ੀਫ਼ਾ ਪ੍ਰੀਖਿਆ ਵਿੱਚ ਵੀ ਸਕੂਲ ਦੀਆਂ ਦੋ ਵਿਦਿਆਰਥਣਾਂ ਪ੍ਰਵੀਨ ਕੌਰ ਅਤੇ ਸੁਮਨ ਕੌਰ ਨੇ ਆਪਣਾ ਉਚੇਰਾ ਸਥਾਨ ਬਣਾਉਣ ਵਿੱਚ ਕਾਮਯਾਬੀ ਬਣਾਈ ਹੈ । ਹੁਣ ਇਹ ਵਜ਼ੀਫ਼ਾ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ 48 ਹਜ਼ਾਰ ਰੁਪਏ ਦੀ ਵਜ਼ੀਫ਼ਾ ਰਾਸ਼ੀ ਪ੍ਰਾਪਤ ਕਰਨ ਦੇ ਲਈ ਕਾਮਯਾਬ ਹੋ ਗਏ ਹਨ। ਇਸ ਮੌਕੇ ਸਟੇਟ ਐਵਾਰਡੀ ਮੁੱਖ ਅਧਿਆਪਕਾ ਸ਼੍ਰੀ ਮਤੀ ਸੋਨੀਆਂ ਸਿੱਧੂ ਨੇ ਇਸ ਸਫ਼ਲਤਾ ਦਾ ਸਿਹਰਾ ਸਮੂਹ ਸਟਾਫ਼ ਨੂੰ ਦਿੰਦਿਆਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ । ਉਥੇ ਇਸ ਸ਼ਾਨਦਾਰ ਨਤੀਜੇ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਸਰਾਂ , ਉਪ ਜਿਲ੍ਹਾ ਸਿੱਖਿਆ ਅਫਸਰ ਪ੍ਰਗਟ ਸਿੰਘ ਬਰਾੜ, ਬਲਾਕ ਨੋਡਲ ਅਫਸਰ ਸਤਿੰਦਰ ਸਿੰਘਨੇ ਵਧਾਈ ਦਿੱਤੀ ਹੈ।