ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ )ਸੂਬੇ ਵਿੱਚ ਅਪਣੇ ਹੱਕ ਮੰਗਣ ਵਾਲਿਆ ਤੇ ਪਾਬੰਦੀ ਲਗਾਉਣਾ ਤੇ ਸਿਰਫ਼ ਆਪ ਸੁਪ੍ਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹੀਰੋ ਬਨਾਉਣਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਰਵੱਈਆ ਜਮਹੂਰੀਅਤ ਤੇ ਲੋਕਤੰਤਰੀ ਕਦਰਾ ਕੀਮਤਾਂ ਦਾ ਕਤਲ ਹੈ। ਇੰਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਪੁਲਿਸ ਪਰਿਵਾਰ ਵੈਲਫੇਅਰ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਗੁਰਵਿੰਦਰ ਸਿੰਘ ਘੁੰਮਣ ਨੇ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਪ੍ਰੈਸ ਦੀ ਅਜ਼ਾਦੀ ਖੋਹਣ ਦੀ ਕੋਸ਼ਿਸ਼ ਕੀਤੀ ਗਈ ਹੈ ਤੇ ਹੁਣ ਬਰਖ਼ਾਸਤ ਕੀਤੇ ਪੁਲਿਸ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਪਰਿਵਾਰਾਂ ਨੂੰ ਹੱਕ ਨਾ ਦੇ ਕੇ ਉਹਨਾਂ ਦੇ ਮੌਲਿਕ ਅਧਿਕਾਰਾਂ ਤੇ ਵੀ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਥੇ ਵਰਨਣਯੋਗ ਹੈ ਕਿ ਪੰਜਾਬ ਪੁਲਿਸ ਪਰਿਵਾਰ ਵੈਲਫ਼ੇਅਰ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਨੂੰ ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਦੀ ਜਲੰਧਰ ਫ਼ੇਰੀ ਦੇ ਦੌਰਾਨ ਸਵੇਰ ਤੋਂ ਘਰ ਵਿੱਚ ਨਜ਼ਰਬੰਦ ਕਰਕੇ ਰੱਖਿਆ ਗਿਆ ਇਸ ਤੋਂ ਸਾਫ਼ ਜ਼ਾਹਿਰ ਹੋ ਗਿਆ ਹੈ ਕਿ ਪੰਜਾਬ ਸਰਕਾਰ ਹਰ ਫ਼ਰੰਟ ਤੇ ਬਿਲਕੁੱਲ ਨਾਕਾਮ ਹੋ ਚੁੱਕੀ ਹੈ। ਗੁਰਵਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਸੂਬਾ ਸਰਕਾਰ ਦਿੱਲੀ ਦੇ ਇੱਕ ਇਨਸਾਨ ਨੂੰ ਖੁਸ਼ ਕਰਨ ਲਈ ਪੰਜਾਬ ਦੀਆਂ ਸਮੁੱਚੀਆਂ ਮੁਲਾਜ਼ਮ ਜੱਥੇਬੰਦੀਆ ਦੀਆਂ ਸ਼ਿਖਰ ਸਰਗਰਮੀਆਂ ਤੇ ਰੋਕ ਲਗਾਉਣ ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੀ ਹਰਮਨ ਪਿਆਰਤਾ ਗਵਾ ਚੁੱਕੀ ਹੈ ਤੇ ਸੂਬੇ ਦੀ ਜਨਤਾ ਦਾ ਮੋਹ ਭੰਗ ਹੋ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਇੱਕ ਕੈਬਨਿਟ ਮੰਤਰੀ ਦੇ ਵੱਲੋਂ ਪੁਲੀਸ ਪਰਿਵਾਰ ਵੇਲਫੇਆਰ ਅੇਸੋਸੀਏਸ਼ਨ ਪੰਜਾਬ ਅਤੇ ਹੋਰ ਬਹੁਤ ਜੱਥੇਬੰਦੀਆ ਦੇ ਸਰਗਰਮ ਅਹੁੱਦੇਦਾਰਾਂ ਨੂੰ ਉਨ੍ਹਾਂ ਦੇ ਭੱਖਦੇ ਮਸਲਿਆਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਲ ਮੁਲਾਕਾਤ ਕਰਵਾਉਣ ਦਾ ਵਾਅਦਾ ਕੀਤਾ ਗਿਆ ਸੀ। ਸਰਕਾਰ ਨੇ ਮੁਲਾਕਾਤ ਨਾ ਕਰਕੇ ਵਾਅਦਾ ਏ ਖਿਲਾਫੀ ਨੂੰ ਅਮਲੀ ਜਾਮਾ ਪਹਿਨਾਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਮੁਲਾਕਾਤ ਨਾ ਹੋਣ ਦਾ ਵਿਰੋਧ ਕਰਦੇ ਹਾਂ ਅਤੇ ਜੇ ਕਰ ਸਾਡੀਆਂ ਮੰਗਾਂ ਨਾ ਮੰਨੀਆ ਗਈਆਂ ਤਾਂ ਉਨ੍ਹਾਂ ਦੀ ਐਸੋਸੀਏਸ਼ਨ ਭਰਾਤਰੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਸੂਬਾ ਵਿਆਪੀ ਘੋਲ ਕਰੇਗੀ ਤੇ ਸਰਕਾਰ ਵਿਰੁੱਧ ਕੋਈ ਵੱਡਾ ਕਦਮ ਚੁੱਕਣ ਲਈ ਮਜ਼ਬੂਰ ਹੋਣਾ ਪਵੇਗਾ। ਇਸ ਦੌਰਾਨ ਜੇਕਰ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੋਇਆਂ ਤਾ ਇਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ ਤੇ ਇਸ ਦਾ ਖਾਮਿਆਜ਼ਾ 2024 ਦੀਆਂ ਲੋਕ ਸਭਾ ਚੋਣਾ ਵਿੱਚ ਭੁਗਤਣਾ ਪਵੇਗਾ।
ਪੁਲਿਸ ਪਰਿਵਾਰ ਵੈਲਫੇਅਰ ਐਸੋਸੀਏਸ਼ਨ ਨੇ ਸਰਕਾਰ ਦੀ ਕੀਤੀ ਕਰੜੀ ਨਿੰਦਾ
ਐਸੋਸੀਏਸ਼ਨ ਭਰਾਤਰੀ ਜੱਥੇਬੰਦੀਆਂ ਨੂੰ ਨਾਲ ਲੈ ਕੇ ਕਰੇਗੀ ਸੂਭਾ ਵਿਆਪੀ ਘੋਲ: ਘੁੰਮਣ
previous post