Home » ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 27 ਸਤੰਬਰ ਨੂੰ

ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 27 ਸਤੰਬਰ ਨੂੰ

- ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਕਿਸਾਨ ਨੂੰ ਖੁਸ਼ਹਾਲ ਬਨਾਉਣ ਲਈ ਯਤਨਸ਼ੀਲ - ਡਾ. ਰਾਜਿੰਦਰ ਕੰਬੋਜ਼

by Rakha Prabh
11 views

ਫ਼ਿਰੋਜ਼ਪੁਰ, 25 ਸਤੰਬਰ 2023.

          ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਗਤੀਸ਼ੀਲ ਅਗਵਾਈ ਵਿੱਚ ਫ਼ਸਲੀ ਵਿਭਿੰਨਤਾ ਅਤੇ ਖੁਸ਼ਹਾਲ ਕਿਸਾਨੀ ਨੂੰ ਅਮਲੀ ਜਾਮਾ ਪਹਿਨਾਉਣ ਹਿੱਤ ਜ਼ਿਲ੍ਹਾ ਫ਼ਿਰੋਜਪੁਰ ਦਾ ਹਾੜ੍ਹੀ ਦੀਆਂ ਪ੍ਰਮੁੱਖ ਫ਼ਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 27 ਸਤੰਬਰ 2023 (ਬੁੱਧਵਾਰ) ਨੂੰ ਦਾਣਾ ਮੰਡੀ ਫ਼ਿਰੋਜਪੁਰ ਛਾਉਣੀ ਵਿਖੇ ਸਵੇਰੇ 09:00 ਵਜੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਰਾਜਿੰਦਰ ਕੁਮਾਰ ਕੰਬੋਜ਼ ਨੇ ਦਿੱਤੀ।

            ਉਨ੍ਹਾਂ ਦੱਸਿਆ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ. ਜਸਵੰਤ ਸਿੰਘ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਲਗਾਏ ਜਾ ਰਹੇ ਇਸ ਕੈਂਪ ਵਿੱਚ ਐਡਵੋਕੇਟ ਸ਼੍ਰੀ ਰਜਨੀਸ਼ ਦਹੀਯਾ ਵਿਧਾਇਕ ਫ਼ਿਰੋਜਪੁਰ ਦਿਹਾਤੀ ਅਤੇ ਸ. ਰਣਬੀਰ ਸਿੰਘ ਭੁੱਲਰ ਵਿਧਾਇਕ ਫ਼ਿਰੋਜਪੁਰ ਸ਼ਹਿਰੀ, ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਅਤੇ ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਣਗੇ। ਇਸ ਕੈਂਪ ਵਿੱਚ ਕਿਸਾਨਾਂ ਨੂੰ ਹਾੜ੍ਹੀ ਦੀਆਂ ਮੁੱਖ ਫ਼ਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਤੋਂ ਇਲਾਵਾ ਇਨ੍ਹਾਂ ਦੇ ਉੱਤਮ ਬੀਜ ਵੀ ਮੁਹੱਈਆ ਕਰਵਾਏ ਜਾਣਗੇ।

            ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕਿਸਾਨ ਨੂੰ ਖੁਸ਼ਹਾਲ ਬਨਾਉਣ ਦੀ ਕੋਸ਼ਿਸ਼ ਵਿੱਚ ਖੇਤੀਬਾੜੀ ਵਿਭਾਗ ਦਿਨ ਰਾਤ ਯਤਨਸ਼ੀਲ ਹੈ।  ਉਨ੍ਹਾਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿੱਚ ਪੁੱਜਣ ਲਈ ਆਪਣੇ ਨਜਦੀਕੀ ਬਲਾਕ ਖੇਤੀਬਾੜੀ ਅਫ਼ਸਰ ਨਾਲ ਅੱਜ ਹੀ ਸੰਪਰਕ ਬਨਾਉਣ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਉੱਤਮ ਬੀਜਾਂ ਦੇ ਨਾਲ-ਨਾਲ ਕਿਸਾਨਾਂ ਨੂੰ ਫ਼ਸਲਾਂ ਬਾਰੇ ਫ਼ਰੀ ਕਿਤਾਬਚੇ ਵੀ ਵੰਡੇ ਜਾਣਗੇ। ਖੇਤੀਬਾੜੀ ਵਿਭਾਗ ਤੋਂ ਇਲਾਵਾ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜਪੁਰ ਤੇ ਬਾਗਬਾਨੀ ਵਿਭਾਗ ਵੀ ਇਸ ਕੈਂਪ ਵਿੱਚ ਕਿਸਾਨਾਂ ਦੇ ਰੂਬਰੂ ਹੋਣਗੇ। ਸਿਖਲਾਈ ਕੈਂਪ ਦਾ ਇੱਕ ਹੋਰ ਖਿੱਚ ਕੇਂਦਰ ਇਸ ਵਿੱਚ ਲਗਾਏ ਜਾਣ ਵਾਲੇ ਵੱਖ-ਵੱਖ ਸਟਾਲ ਹੋਣਗੇ ਜਿੰਨ੍ਹਾਂ ਵਿੱਚ ਕਿਸਾਨਾਂ ਨੂੰ ਵਾਜਬ ਮੁੱਲ ‘ਤੇ ਲਘੂ ਖੇਤੀ ਸੰਦ (ਕਹੀਆਂ, ਰੰਬੇ, ਦਾਤੀਆਂ ਆਦਿ), ਛਾਂ ਦਾਰ ਪੌਦੇ, ਮਿਆਰੀ ਸਾਹਿਤ ਵੀ ਉਪਲਭਧ ਕਰਵਾਇਆ ਜਾਵੇਗਾ। ਖੇਤੀ ਸਹਾਇਕ ਧੰਦਿਆਂ ਵਿੱਚ ਕਾਮਯਾਬ ਕਿਸਾਨ ਵੀ ਆਪਣੇ ਉਤਪਾਦ ਲੈ ਕੇ ਇਸ ਕਿਸਾਨ ਮੇਲੇ ਵਿੱਚ ਸ਼ਮੂਲੀਅਤ ਕਰਨਗੇ। ਉਪਰੰਤ ਮੇਲੇ ਵਿੱਚ ਆਏ ਸਮੂਹ ਕਿਸਾਨਾਂ ਲਈ ਗੁਰੂ ਕਾ ਲੰਗਰ ਵਰਤਾਇਆ ਜਾਵੇਗਾ।

 

Related Articles

Leave a Comment