ਗੁਰਲਾਲਜੀਤ ਸਿੰਘ ਨੇ ਬਤੌਰ ਸੁਪਰਡੰਟ ਗ੍ਰੇਡ-II ਪਦਉਨਤ ਹੋਏ; ਫਿਰੋਜ਼ਪੁਰ ਵਿਖੇ ਅਹੁਦਾ ਸੰਭਾਲਿਆ
ਫਿਰੋਜ਼ਪੁਰ 25 ਸਤੰਬਰ 2023:
ਗੁਰਲਾਲਜੀਤ ਸਿੰਘ ਨੇ ਸੋਮਵਾਰ ਨੂੰ ਬਤੌਰ ਸੁਪਰਡੰਟ ਗ੍ਰੇਡ-II ਜ਼ਿਲ੍ਹਾ ਖਜ਼ਾਨਾ ਦਫ਼ਤਰ ਫਿਰੋਜ਼ਪੁਰ ਵਿਖੇ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਦੇ ਦਫਤਰ ਦੇ ਅਧਿਕਾਰੀਆ/ਕਰਮਚਾਰੀਆਂ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ ਅਤੇ ਸਰਕਾਰੀ ਕੰਮਾਂ ਵਿੱਚ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।
ਇਸ ਮੌਕੇ ਤਜਿੰਦਰ ਸਿੰਘ ਜ਼ਿਲ੍ਹਾ ਖਜ਼ਾਨਾ ਅਫ਼ਸਰ ਨੇ ਦੱਸਿਆ ਕਿ ਗੁਰਲਾਲਜੀਤ ਸਿੰਘ ਪਹਿਲਾਂ ਤਰਨਤਾਰਨ ਬਤੌਰ ਸੀਨੀਅਰ ਸਹਾਇਕ ਵਜੋਂ ਸੇਵਾ ਨਿਭਾ ਰਹੇ ਸਨ ਅਤੇ ਅੱਜ ਉਨ੍ਹਾਂ ਨੇ ਵਿਭਾਗ ਵੱਲੋਂ ਬਤੌਰ ਸੁਪਰਡੰਟ ਗ੍ਰੇਡ-II ਤਰੱਕੀ ਮਿਲਣ ਉਪਰੰਤ ਅੱਜ ਫ਼ਿਰੋਜ਼ਪੁਰ ਵਿਖੇ ਆਪਣਾ ਚਾਰਜ ਸੰਭਾਲਿਆ ਹੈ। ਆਪਣਾ ਅਹੁਦਾ ਸੰਭਾਲਣ ਮੌਕੇ ਗੁਰਲਾਲਜੀਤ ਸਿੰਘ ਨੇ ਕਿਹਾ ਕਿ ਉਹ ਵਿਭਾਗ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਨਾਲ ਕਰਨਗੇ।
ਇਸ ਮੌਕੇ ਮਨੀਸ਼ ਕੁਮਾਰ, ਮਲਕੀਤ ਸਿੰਘ, ਰਣਜੀਤ ਸਿੰਘ, ਅਮਨਦੀਪ ਸਿੰਘ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਬਰਜਿੰਦਰ ਸਿੰਘ ਸਮੇਤ ਜ਼ਿਲ੍ਹਾ ਖਜਾਨਾ ਦਫ਼ਤਰ ਦਾ ਸਮੂਹ ਸਟਾਫ ਹਾਜ਼ਰ ਸਨ।