Home » ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਪੀ.ਜੀ.ਆਈ. ਦਾ ਕੰਮ ਸ਼ੁਰੂ ਹੋਇਆ: ਭੁੱਲਰ

ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਪੀ.ਜੀ.ਆਈ. ਦਾ ਕੰਮ ਸ਼ੁਰੂ ਹੋਇਆ: ਭੁੱਲਰ

ਪੀ.ਜੀ.ਆਈ. ਸੈਂਟਰ ਵਿੱਚ ਤਿਆਰ ਹੋਵੇਗਾ 100 ਬੈੱਡ ਦਾ ਹਸਪਤਾਲ, ਖਰਚ ਹੋਣਗੇ 233.55 ਕਰੋੜ

by Rakha Prabh
5 views

ਫਿਰੋਜ਼ਪੁਰ 25 ਸਤੰਬਰ 2023 ()

ਫਿਰੋਜ਼ਪੁਰ ਵਿੱਚ ਬਣਨ ਵਾਲੇ ਪੀ.ਜੀ.ਆਈ. ਸੈਂਟਰ ਦਾ ਕਈ ਸਾਲਾਂ ਤੋਂ ਲਟਕ ਰਿਹਾ ਕੰਮ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਯਤਨਾਂ ਸਦਕਾ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਕੰਮ ਲਈ ਅੱਜ ਟੈਂਡਰ ਮੰਗੇ ਗਏ ਹਨ। ਇਹ ਜਾਣਕਾਰੀ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਦਿੱਤੀ।

ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੀ.ਜੀ.ਆਈ. ਸੈਟਲਾਈਟ ਸੈਂਟਰ ਦੀ ਸ਼ੁਰੂਆਤ ਨੂੰ ਲੈ ਕੇ ਕੁਝ ਲੀਡਰ ਸਿਆਸਤ ਕਰ ਰਹੇ ਸਨ ਪਰ ਅਸਲੀਅਤ ਵਿੱਚ ਕਿਸੇ ਨੇ ਕੁਝ ਨਹੀਂ ਕੀਤਾ ਜਦਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਲਗਾਤਾਰ ਕੀਤੀਆਂ ਗਈਆ ਕੋਸ਼ਿਸ਼ਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵਾਰ-ਵਾਰ ਕੇਂਦਰੀ ਸਿਹਤ ਮੰਤਰੀ ਨਾਲ ਮੀਟਿੰਗਾਂ ਕਰਕੇ ਇਹ ਪ੍ਰਾਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਲਗਭਗ 233.55 ਕਰੋੜ ਰੁਪਏ ਦੀ ਲਾਗਤ ਨਾਲ 2 ਸਾਲਾਂ ਵਿੱਚ ਇਹ ਸੈਂਟਰ ਬਣੇਗਾ। ਉਨ੍ਹਾਂ ਦੱਸਿਆ ਕਿ ਇਸ ਪੀ.ਜੀ.ਆਈ. ਸੈਂਟਰ ਵਿੱਚ 100 ਬੈੱਡ ਦਾ ਹਸਪਤਾਲ ਹੋਵੇਗਾ ਜਿਸ ਨਾਲ ਫਿਰੋਜ਼ਪੁਰ ਅਤੇ ਨੇੜਲੇ ਹੋਰਨਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਸਿਹਤ ਸਿੱਖਿਆ ਅਤੇ ਇਲਾਜ ਲਈ ਕਾਫੀ ਵੱਡਾ ਫਾਇਦਾ ਹੋਵੇਗਾ।

ਵਿਧਾਇਕ ਸ. ਭੁੱਲਰ ਨੇ ਦੱਸਿਆ ਕਿ ਇਸ ਸੈਂਟਰ ਦੇ ਨਿਰਮਾਣ ਤੋਂ ਬਾਅਦ ਲੋਕਾਂ ਨੂੰ ਪ੍ਰਤੱਖ ਤਰੀਕੇ ਨਾਲ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਪੀ.ਜੀ.ਆਈ. ਸੈਂਟਰ ਨੂੰ ਫਿਰੋਜ਼ਪੁਰ-ਮੋਗਾ ਹਾਈਵੇ ਤੇ ਬਣਾਉਣ ਨਾਲ ਟ੍ਰੈਫਿਕ ਜਾਮ ਦੀ ਕੋਈ ਸਮੱਸਿਆ ਪੈਦਾ ਨਹੀਂ ਹੋਵੇਗੀ ਅਤੇ ਉਸ ਦੇ ਕੋਲ ਹੀ ਗੁਰਦੁਆਰਾ ਜ਼ਾਮਨੀ ਸਾਹਿਬ ਸਥਿਤ ਹੈ ਜਿੱਥੇ ਲੋਕਾਂ ਦੇ ਰਹਿਣ ਵਾਸਤੇ ਸਰਾਂ ਹੈ ਅਤੇ ਲੰਗਰ ਦੀ ਸੇਵਾ ਦਿਨ-ਰਾਤ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਨਾਲ ਆਉਣ ਵਾਲੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਵੀ ਨੇੜੇ ਹੀ ਜਾਮਨੀ ਸਾਹਿਬ ਗੁਰਦੁਆਰਾ ਹੋਣ ਕਾਰਨ ਰਹਿਣ ਅਤੇ ਲੰਗਰ ਪਾਣੀ ਦੀ ਕੋਈ ਸਮੱਸਿਆ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਲੋਕਾਂ ਨਾਲ ਕੀਤਾ ਗਿਆ ਇੱਕ-ਇੱਕ ਵਾਅਦਾ ਪੰਜਾਬ ਸਰਕਾਰ ਪੂਰਾ ਕਰੇਗੀ ਅਤੇ ਪੀ.ਜੀ.ਆਈ ਸੈਂਟਰ ਦੇ ਨਿਰਮਾਣ ਨਾਲ ਫਿਰੋਜ਼ਪੁਰ ਜ਼ਿਲ੍ਹਾ ਤੇਜ਼ੀ ਨਾਲ ਅੱਗੇ ਵਧੇਗਾ ਅਤੇ ਸਰਹੱਦੀ  ਜ਼ਿਲ੍ਹੇ ਵਿੱਚ ਰੁਜ਼ਗਾਰ ਤੇ ਵਧੀਆ ਸਿਹਤ ਸੇਵਾਵਾਂ ਸਬੰਧੀ ਕਈ ਮੌਕੇ ਪੈਦਾ ਹੋਣਗੇ।

Related Articles

Leave a Comment