Home » 15ਵੀਂ ਸੀਨੀਅਰ ਸਟੇਟ ਨੈੱਟਬਾਲ ਚੈਂਪੀਅਨਸ਼ਿਪ ਸੰਪੰਨ

15ਵੀਂ ਸੀਨੀਅਰ ਸਟੇਟ ਨੈੱਟਬਾਲ ਚੈਂਪੀਅਨਸ਼ਿਪ ਸੰਪੰਨ

ਮੇਜ਼ਬਾਨ ਬਰਨਾਲਾ ਨੇ ਮਰਦਾਂ ਅਤੇ ਔਰਤਾਂ ਦੇ ਵਰਗ 'ਚ ਬਾਜ਼ੀ ਮਾਰੀ

by Rakha Prabh
11 views

ਬਰਨਾਲਾ, 25 ਸਤੰਬਰ – 15ਵੀਂ ਸੀਨੀਅਰ ਸਟੇਟ ਨੈੱਟਬਾਲ ਚੈਂਪੀਅਨਸ਼ਿਪ (ਮਰਦ/ਔਰਤਾਂ) ਸ਼ਾਨਦਾਰ ਢੰਗ ਨਾਲ ਸਮਾਪਤ ਹੋ ਗਈ। ਦੋ ਦਿਨ ਦੇ ਇਹਨਾਂ ਮੁਕਾਬਲਿਆਂ ‘ਚ ਲੜਕਿਆਂ ਦੇ ਵਰਗ ਵਿਚ ਮੇਜ਼ਬਾਨ ਬਰਨਾਲਾ ਦੀ ਟੀਮ ਚੈਂਪੀਅਨ ਰਹੀ ਜਦਕਿ ਲੜਕੀਆਂ ਦੇ ਵਰਗ ਵਿਚ ਵੀ ਬਰਨਾਲਾ ਦੀ ਟੀਮ ਨੇ ਹੀ ਬਾਜ਼ੀ ਮਾਰੀ। ਅੰਤਿਮ ਦਿਨ ਇਨਾਮ ਵੰਡ ਦੀ ਰਸਮ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਅਤੇ ਸੂਬੇ ਦੇ ਖੇਡ ਮੰਤਰੀ ਅਤੇ ਸਥਾਨਕ ਵਿਧਾਇਕ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਦਾ ਕੀਤੀ। ਲੜਕਿਆਂ ਦੇ ਵਰਗ ਵਿਚ ਬਠਿੰਡਾ ਨੇ ਦੂਜਾ, ਤਰਨਤਾਰਨ ਨੇ ਤੀਜਾ ਅਤੇ ਮਾਨਸਾ ਦੀ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ। ਇਸੇ ਤਰ•ਾਂ ਲੜਕੀਆਂ ਦੇ ਵਰਗ ਵਿਚ ਸ੍ਰੀ ਮੁਕਤਸਰ ਸਾਹਿਬ ਨੇ ਦੂਜਾ, ਹੁਸ਼ਿਆਰਪੁਰ ਨੇ ਤੀਜਾ ਅਤੇ ਅੰਮ੍ਰਿਤਸਰ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰਬੰਧਕੀ ਸਕੱਤਰ ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ ਦੀ ਦੇਖਰੇਖ ਵਿਚ ਹੋਏ ਇਹਨਾਂ ਮੁਕਾਬਲਿਆਂ ‘ਚ ਜੇਤੂਆਂ ਨੂੰ ਇਨਾਮ ਤਕਸੀਮ ਕਰਨ ਉਪਰੰਤ ਮੁੱਖ ਮਹਿਮਾਨ ਸ੍ਰੀ ਸੰਧਵਾਂ ਨੇ ਕਿਹਾ ਕਿ ਸੂਬੇ ਅੰਦਰ ਇਸ ਖੇਡ ਨੂੰ ਸਥਾਪਿਤ ਕਰਨ ਵਾਲੇ ਮੁਢਲੇ ਮੈਂਬਰਾਂ ਦੇ ਦਿਨ ਰਾਤ ਦੇ ਸਿਰਕੱਢ ਯਤਨਾਂ ਸਦਕਾ ਹੀ ਇਹ ਖੇਡ ਬੁਲੰਦੀਆਂ ‘ਤੇ ਪਹੁੰਚੀ ਹੈ। ਉਹਨਾਂ ਇਨ•ਾਂ ਮੁਕਾਬਲਿਆਂ ਨੂੰ ਸਫਲਤਾ ਨਾਲ ਸੰਪੰਨ ਕਰਾਉਣ ‘ਤੇ ਸਾਰਿਆਂ ਨੂੰ ਵਧਾਈ ਦਿੱਤੀ। ਇਸੇ ਕਾਲਜ ਦੇ ਵਿਦਿਆਰਥੀ ਰਹਿ ਚੁੱਕੇ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਸੂਬੇ ਅੰਦਰ ਨੈੱਟਬਾਲ ਨੂੰ ਬੁਲੰਦੀਆਂ ‘ਤੇ ਲਿਜਾਣ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਜਗਦੀਸ਼ ਕੁਮਾਰ ਮਿੱਤਲ ਅਤੇ ਸਰਪ੍ਰਸਤ ਸ੍ਰੀ ਜਤਿੰਦਰ ਨਾਥ ਸ਼ਰਮਾ ਦਾ ਬਹੁਤ ਵੱਡਾ ਯੋਗਦਾਨ ਹੈ। ਉਹਨਾਂ ਕਾਲਜ ਅੰਦਰ ਸੂਬਾ ਪੱਧਰੀ ਖੇਡ ਸੈਂਟਰ ਬਣਾਉਣ ਦਾ ਵੀ ਐਲਾਨ ਕੀਤਾ ਅਤੇ ਕਾਲਜ ਅੰਦਰ ਬਣ ਰਹੇ ਅਤਿ ਆਧੁਨਿਕ ਇਨਡੋਰ ਬੈਡਮਿੰਟਨ ਮੈਦਾਨ ਦਾ ਵੀ ਨਿਰੀਖਣ ਕੀਤਾ। ਇਸ ਤੋਂ ਪਹਿਲਾਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ੍ਰੀ ਦਿਲਬਾਗ ਸਿੰਘ ਸਾਰਿਆਂ ਦਾ ਸਵਾਗਤ ਕੀਤਾ। ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਨੇ ਧੰਨਵਾਦੀ ਸ਼ਬਦ ਕਹੇ। ਸਟੇਜ ਸੰਚਾਲਨ ਡਾ. ਸੀਮਾ ਸ਼ਰਮਾ ਨੇ ਅਦਾ ਕੀਤਾ। ਇਸ ਮੌਕੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਪੰਡੋਰੀ, ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਜਗਦੀਸ਼ ਮਿੱਤਲ, ਐੱਸ ਡੀ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ, ਮੈਂਬਰ ਸ੍ਰੀ ਰਾਹੁਲ ਅੱਤਰੀ, ਓਐਸਡੀ ਹਸਨਪ੍ਰੀਤ ਭਾਰਦਵਾਜ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ੍ਰੀ ਰਾਮ ਤੀਰਥ ਮੰਨਾ, ਸ੍ਰੀ ਪ੍ਰਮਿੰਦਰ ਭੰਗੂ, ਐਸਡੀਐਮ ਸ੍ਰੀ ਗੋਪਾਲ ਸਿੰਘ, ਐਸਪੀ ਸ੍ਰੀ ਮੇਜਰ ਸਿੰਘ, ਪ੍ਰਿੰਸੀਪਲ ਡਾ. ਰਮਾ ਸ਼ਰਮਾ, ਪ੍ਰਿੰਸੀਪਲ ਡਾ. ਤਪਨ ਸਾਹੂ, ਪ੍ਰਿੰਸੀਪਲ ਡਾ. ਵਿਜੈ ਬਾਂਸਲ, ਪ੍ਰਿੰਸੀਪਲ ਸ੍ਰੀ ਕਸ਼ਮੀਰ ਸਿੰਘ, ਪ੍ਰਿੰਸੀਪਲ ਸ੍ਰੀ ਰਾਕੇਸ਼ ਗਰਗ ਸਮੇਤ ਵੱਖ ਵੱਖ ਟੀਮਾਂ ਦੇ ਕੋਚਾਂ ਆਦਿ ਸਮੇਤ ਸੰਸਥਾ ਦਾ ਸਮੂਹ ਸਟਾਫ਼ ਹਾਜ਼ਰ ਸੀ।

Related Articles

Leave a Comment