Home » ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਸੂਬੇ ਭਰ ਵਿੱਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਮਨਾਉਣ ਦਾ ਫੈਸਲਾ।

ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਸੂਬੇ ਭਰ ਵਿੱਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਮਨਾਉਣ ਦਾ ਫੈਸਲਾ।

ਪੰਜਾਬ ਸਰਕਾਰ ਦਾ 8 ਘੰਟੇ ਤੋਂ ਵਧਾਕੇ 12 ਘੰਟੇ ਕੰਮ ਦਾ ਸਮਾਂ ਕਰਨ ਦਾ ਫੈਸਲਾ ਨਿੰਦਣਯੋਗ: ਮਨਜਿੰਦਰ ਢੇਸੀ।

by Rakha Prabh
67 views

ਜਲੂੰਧਰ 25 ਸਤੰਬਰ ( ਜੀ ਐਸ ਸਿੱਧੂ )

ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਪੰਜਾਬ ਭਾਰਤ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਢੇਸੀ, ਸੂਬਾ ਜਨਰਲ ਸਕੱਤਰ ਧਰਮਿੰਦਰ ਸਿੰਘ ਮੁਕੇਰੀਆ, ਜਾਇੰਟ ਸਕੱਤਰ ਸ਼ਮਸ਼ੇਰ ਸਿੰਘ ਬਟਾਲਾ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ 28 ਸਤੰਬਰ 2017 ਨੂੰ ਸ਼ਹੀਦੇ ਆਜਮ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਸਭਾ ਵੱਲੋਂ ਪੂਰੇ ਪੰਜਾਬ ਅੰਦਰ ਵੱਖ-ਵੱਖ ਥਾਵਾਂ ਤੇ ਮਨਾਉਣ ਲਈ ਮੀਟਿੰਗਾਂ ,ਮਿਸ਼ਾਲ ਮਾਰਚ ਅਤੇ ਜਥਾ ਮਾਰਚ ਕਰਕੇ ਮਨਾਇਆ ਜਾਵੇਗਾ । ਉਨ੍ਹਾਂ ਕਿਹਾ ਕਿ 28 ਸਤੰਬਰ ਨੂੰ ਫਿਲੋਰ ਤੋਂ ਨੌਜਵਾਨਾਂ ਦਾ ਵਿਸ਼ਾਲ ਮੋਟਰਸਾਈਕਲ ਮਾਰਚ ਖਟਕੜ ਕਲਾਂ ਦੀ ਧਰਤੀ ਤੇ ਪਹੁੰਚ ਕੇ ਰੈਲੀ ਕਰੇਗਾ।ਇਸ ਮੌਕੇ ਇਕੱਠਾਂ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਨੰਗਾ ਕੀਤਾ ਜਾਵੇਗਾ ਅਤੇ ਲੰਘੀ 20 ਸਤੰਬਰ ਨੂੰ ਪੰਜਾਬ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ 8 ਘੰਟੇ ਦੀ ਕੰਮ ਦਿਹਾੜੀ ਦਾ ਸਮਾਂ ਵਧਾਕੇ 12 ਘੰਟੇ ਕਰਨ ਦੇ ਫੈਸਲੇ ਦੀ ਨਿਖੇਦੀ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਹਮਲਾ ਕੋਈ ਸਾਧਾਰਨ ਹਮਲਾ ਨਹੀਂ ਹੈ ਇਹ ਸਾਡੇ ਮਹਾਨ ਸ਼ਹੀਦਾਂ ਵੱਲੋੰ ਲੰਬੇ-ਸਿਰੜੀ ਅਤੇ ਜਾਨ ਹੂਲਵੇਂ ਘੋਲਾਂ ਰਾਹੀਂ ਬੰਧੂਆ ਮਜ਼ਦੂਰੀ ਤੋਂ ਮੁਕਤੀ ਪਾਉਣ ਲਈ ਜੱਦੋ-ਜਹਿਦ ਕਰਕੇ 8 ਘੰਟੇ ਸਮਾਂ-ਬੱਧ ਕੰਮ ਦਿਹਾੜੀ ਦੀ ਪ੍ਰਾਪਤੀ ਕੀਤੀ ਸੀ ਪਰ ਅੱਜ ਕੇਂਦਰ ਅਤੇ ਸੂਬਾ ਸਰਕਾਰ ਕਾਰਪੋਰੇਟ ਹਿੱਤਾਂ ਦੀ ਪੂਰਤੀ ਲਈ ਇਸ ਪ੍ਰਾਪਤੀ ਨੂੰ ਖੋਹਕੇ ਮਜ਼ਦੂਰਾਂ ਦੀ ਜਿੰਦਗੀ ਨੂੰ ਮੁੜ ਬੰਧੂਆ ਮਜ਼ਦੂਰੀ ਵਿੱਚ ਤਬਦੀਲ ਕਰਨ ਦੇ ਰਸਤੇ ਤੇ ਤੁਰ ਪਈ ਹੈ। ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਕੇਂਦਰ ਅਤੇ ਸੂਬਾ ਸਰਕਾਰ ਵੱਲੋੰ ਕੰਮ ਦਿਹਾੜੀ ਦੇ ਸਮੇਂ ਵਿੱਚ ਵਾਧਾ ਕਰਨ ਦੇ ਇਸ ਲੋਕਮਾਰੂ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ ਅਤੇ ਇਸ ਮਜ਼ਦੂਰ ਵਿਰੋਧੀ ਫੈਸਲੇ ਖਿਲਾਫ਼ ਲੋਕਾਂ ਦੀ ਜਨਤਕ ਲਾਮਬੰਦੀ ਕਰਕੇ ਵੱਡਾ ਸ਼ੰਘਰਸ ਕੀਤਾ ਜਾਵੇਗਾ।ਇਸ ਮੌਕੇ ਸ਼ੰਨੀ ਫਿਲੋਰ, ਬਿਕਰਮ ਸਾਹਕੋਟ, ਰਵਿੰਦਰ ਸਿੰਘ ਸਰਦੂਲਗੜ੍ਹ, ਪਰਸ਼ੋਤਮ ਫਿਲੋਰ, ਪਭਾਤ ਕਵੀ,ਸੰਦੀਪ ਬੀਕਾ, ਸੁਨੀਲ ਭੈਣੀ ਆਦਿ ਹਾਜ਼ਰ ਸਨ।

Related Articles

Leave a Comment