ਫਿਰੋਜ਼ਪੁਰ 27 ਸਤੰਬਰ () ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 28 ਸਤਬੰਰ ਸਵੇਰੇ 10.00 ਵਜੇ ਨੂੰ ਹੁਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ “ਬਸੰਤੀ ਚੋਲਾ” ਇਨਕਲਾਬੀ ਨਾਟਕ ਕਰਵਾਇਆ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਸਫਰ ਸ. ਜਗਦੀਪ ਸਿੰਘ ਸੰਧੂ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਵਜੋਂ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਹੁਸੈਨੀਵਾਲਾ ਵਿਖੇ ਇਨਕਲਾਬੀ ਨਾਟਕ ਕਰਵਾਇਆ ਜਾਵੇਗਾ। ਜਿਸ ਦੀ ਪੇਸ਼ਕਾਰੀ ਮੰਚ ਰੰਗਮੰਚ ਅੰਮ੍ਰਿਤਸਰ ਦੇ ਉੱਘੇ ਨਾਟਕਕਾਰ ਸ੍ਰੀ ਕੇਵਲ ਧਾਲੀਵਾਲ (ਲੇਖਕ/ਨਿਰਦੇਸ਼ਕ) ਵੱਲੋਂ ਕੀਤੀ ਜਾਵੇਗੀ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਮੁੱਖ ਮਹਿਮਾਨ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ। ਜ਼ਿਲ੍ਹਾ ਭਾਸ਼ਾ ਅਫਸਰ ਨੇ ਸਮੂਹ ਫਿਰੋਜ਼ਪੁਰ ਵਾਸੀਆਂ ਨੂੰ 28 ਸਤੰਬਰ 10.00 ਵਜੇ ਹੁਸੈਨੀਵਾਲਾ ਫਿਰੋਜ਼ਪੁਰ ਵਿਖੇ ਪਹੁੰਚ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਇਸ ਨਾਟਕ ਦਾ ਆਨੰਦ ਮਾਨਣ ਦੀ ਅਪੀਲ ਕੀਤੀ ।