Home » ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਪਬਲਿਕ ਦੇ ਸਹਿਯੋਗ ਅਤੇ ਨੌਜ਼ਵਾਨਾਂ ਨੂੰ ਖੇਡਾ ਵੱਲ ਪ੍ਰੇਰਿਤ ਕਰਨ ਲਈ ਥਾਣਾ ਸਿਵਲ ਲਾਈਨ ਵੱਲੋਂ ਕੀਤੀਆ ਗਈਆਂ ਪੁਲਿਸ ਪਬਲਿਕ ਮੀਟਿੰਗਾਂ

ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਪਬਲਿਕ ਦੇ ਸਹਿਯੋਗ ਅਤੇ ਨੌਜ਼ਵਾਨਾਂ ਨੂੰ ਖੇਡਾ ਵੱਲ ਪ੍ਰੇਰਿਤ ਕਰਨ ਲਈ ਥਾਣਾ ਸਿਵਲ ਲਾਈਨ ਵੱਲੋਂ ਕੀਤੀਆ ਗਈਆਂ ਪੁਲਿਸ ਪਬਲਿਕ ਮੀਟਿੰਗਾਂ

by Rakha Prabh
100 views
ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ/ ਸੁਖਦੇਵ ਮੋਨੂੰ) ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਵੱਲੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਅਤੇ ਨਸ਼ੇ ਦਾ ਮਾੜੇ ਪ੍ਰਭਾਵਾ ਬਾਰੇ ਥਾਣਾ ਸਿਵਲ ਲਾਈਨ ਏਐਸਆਈ ਰਿਸ਼ਪਿੰਦਰ ਸਿੰਘ ਵੱਲੋਂ ਜਾਣੂ ਕਰਵਾਉਂਣ ਤੇ ਨਸ਼ੇ ਦੇ ਆਦਿ ਵਿਅਕਤੀਆਂ ਨੂੰ ਉਹਨਾਂ ਦੇ ਪਰਿਵਾਰ ਦੇ ਸਹਿਯੋਗ ਨਾਲ ਨਸ਼ਾ ਛੁਡਾਉ ਸੈਂਟਰਾਂ ਵਿੱਚ ਦਾਖਲ ਕਰਵਾਉਂਣ ਤੇ ਨੌਜ਼ਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਾਂ ਦਾ ਧੰਦਾ ਕਰਨ ਵਾਲਿਆ ਬਾਰੇ ਪੁਲਿਸ ਨੂੰ ਸੂਚਨਾਂ ਦੇਣ ਲਈ ਪੁਲਿਸ ਪਬਲਿਕ ਮੀਟਿੰਗਾਂ ਕੀਤੀਆਂ ਗਈਆਂ।
 ਕਮਿਸ਼ਨਰੇਟ ਪੁਲਿਸ ਥਾਣਾ ਸਿਵਲ ਲਾਈਨ ਦੇ ਸਬ-ਡਵੀਜ਼ਨ ਏ.ਸੀ.ਪੀਜ਼, ਮੁੱਖ ਅਫ਼ਸਰ ਥਾਣਾ, ਸਾਝਾਂ ਕੇਂਦਰਾਂ ਵੱਲੋਂ ਆਪਣੇ ਆਪਣੇ ਇਲਾਕਿਆ ਵਿੱਚ ਪੁਲਿਸ ਪਬਲਿਕ ਮੀਟਿੰਗਾਂ ਕੀਤੀਆਂ ਗਈਆਂ ਤੇ ਨਸ਼ਿਆਂ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾ ਬਾਰੇ ਜਾਗਰੂਕ ਕਰਨ ਲਈ ਇਲਾਕੇ ਦੇ ਵਸਨੀਕਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਵਿਚਾਰ ਵਿਟਾਂਦਰਾ ਕੀਤਾ। ਉਹਨਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ, ਜੋ ਵਿਅਕਤੀ ਨਸ਼ੇ ਦੇ ਆਦਿ ਹਨ, ਉਹਨਾਂ ਨੂੰ ਜੀਵਨ ਦੀ ਸਹੀ ਸੇਧ ਦੇ ਕੇ ਨਸ਼ੇ ਦੇ ਮਾੜੇ ਪ੍ਰਭਾਵਾ ਤੋਂ ਚੰਗੀ ਤਰ੍ਹਾਂ ਜਾਣੂ ਕਰਵਾਕੇ ਉਹਨਾਂ ਦੇ ਪਰਿਵਾਰਾਂ ਦੀ ਮੱਦਦ ਨਾਲ ਨਸ਼ਾਂ ਛੁਡਾਓ ਕੇਂਦਰਾਂ ਵਿੱਚ ਦਾਖਲ ਕਰਵਾਉਂਣ ਲਈ ਸਿਹਤ ਵਿਭਾਗ ਨਾਲ ਮਿਲ ਕੇ ਹਰ ਮੱਦਦ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਨੌਜ਼ਵਾਨਾਂ ਨੂੰ ਖੇਡਾ ਵਿੱਚ ਰੂਚੀ ਬਣਾਉਂਣ ਲਈ ਪ੍ਰੇਰਿਤ ਕੀਤਾ ਗਿਆ, ਖੇਡਾ ਨਾਲ ਜਿੱਥੇ ਸਿਹਤ ਤੰਦਰੁਸਤ ਰਹਿੰਦੀ ਹੈ। ਇਸਦੇ ਨਾਲ ਨਾਲ ਜੀਵਨ ਵਿੱਚ ਅਨੁਸ਼ਾਸ਼ਨ ਵੀ ਪੈਂਦਾ ਹੁੰਦਾ ਹੈ। ਏਐਸਆਈ ਰਿਸਪਿੰਦਰ ਸਿੰਘ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਨਸ਼ਾਂ ਇੱਕ ਲਾਹਨਤ ਹੈ, ਇਸਨੂੰ ਜੜ੍ਹ ਤੋਂ ਖਤਮ ਕਰਨ ਲਈ ਪੁਲਿਸ ਵੱਲੋਂ ਛੇੜੀ ਗਈ ਜੰਗ ਵਿੱਚ ਸਾਥ ਦੇਵੋਂ, ਜੇਕਰ ਤੁਹਾਡੇ ਇਲਾਕੇ ਵਿੱਚ ਕੋਈ ਨਸ਼ਾ ਵੇਚਦਾ ਹੈ ਤਾਂ ਉਸਦੀ ਸੂਚਨਾਂ ਤੁਰੰਤ ਪੁਲਿਸ ਨੂੰ ਦੇਵੋਂ ਤੇ ਸੂਚਨਾਂ ਦੇ ਅਧਾਰ ਤੇ ਪੁਲਿਸ ਵੱਲੋਂ ਨਸ਼ਾਂ ਤੱਸਕਰਾਂ ਪਰ ਤੁਰੰਤ ਐਕਸ਼ਨ ਲਿਆ ਜਾਵੇਗਾ ਅਤੇ ਸੂਚਨਾਂ ਦੇਣ ਵਾਲੇ ਦਾ ਨਾਮ ਪੂਰੀ ਤਰ੍ਹਾ ਗੁਪਤ ਰੱਖਿਆ ਜਾਵੇਗਾ। ਉਹਨਾਂ ਆਖਿਆ ਕਿ ਆਉ ਨਸ਼ਿਆਂ ਦੀ ਦੁਰਵਰਤੋਂ ਬਾਰੇ ਜਾਗਰੂਕਤਾਂ ਪੈਂਦਾ ਕਰਨ ਅਤੇ ਇਸ ਮੁੱਦੇ ਦਾ ਮੁਕਾਬਲਾ ਕਰਨ ਲਈ ਹੱਥ ਮਿਲਾਈਏ। ਇਸੇ ਤਰ੍ਹਾਂ ਪੁਲਿਸ-ਪਬਲਿਕ ਮੀਟਿੰਗਾਂ ਭਵਿੱਖ ਵਿੱਚ ਲਗਾਤਾਰ ਕੀਤੀਆਂ ਜਾਣਗੀਆਂ।

Related Articles

Leave a Comment