ਮੱਲਾਂਵਾਲਾ, 28 ਸਤੰਬਰ ( ਗੁਰਦੇਵ ਸਿੰਘ ਗਿੱਲ/ ਰੋਸ਼ਨ ਲਾਲ ਮਨਚੰਦਾ )- ਕਿਸਾਨੀ ਮੰਗਾਂ ਨੂੰ ਲੈ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਵਲੋਂ ਤਿੰਨ ਦਿਨ ਰੇਲਵੇ ਟ੍ਰੈਕ ਜਾਮ ਕਰਨ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਕਸਬਾ ਮੱਲਾਂਵਾਲਾ ਦੇ ਰੇਲਵੇ ਸਟੇਸ਼ਨ ਵਿਖੇ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਬੱਚਨ ਸਿੰਘ ਭੁੱਲਰ, ਸੂਬਾ ਮੀਤ ਪ੍ਰਧਾਨ ਚਮਕੌਰ ਸਿੰਘ ਉਸਮਾਨਵਾਲਾ, ਕਿਸਾਨ ਮਜ਼ਦੂਰ ਮੋਰਚਾ ਪੰਜਾਬ ਸੂਬਾ ਪ੍ਰਧਾਨ ਮਲਕੀਤ ਸਿੰਘ ਗੁਲਾਮੀਵਾਲਾ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੰ ਦੀ ਅਗਵਾਈ ਹੇਠ ਸਾਂਝੇ ਤੌਰ ‘ਤੇ ਕਿਸਾਨਾਂ ਦੇ ਵੱਡੇ ਇਕੱਠ ਨਾਲ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ ਅਤੇ ਰੇਲਵੇ ਸਟੇਸ਼ਨ ਮੱਲਾਂਵਾਲਾ ਵਿਖ਼ੇ ਵੱਡੀ ਗਿਣਤੀ ‘ਚ ਕਿਸਾਨ ਪਹੁੰਚਣੇ ਸ਼ੁਰੂ ਹੋ ਗਏ ਹਨ।