Home » · ਜ਼ਿਲ੍ਹਾ ਮੈਜਿਸਟਰੇਟ ਵੱਲੋ ਸ਼ਾਮ 7.00 ਵਜੇ ਤੋ ਸਵੇਰੇ 10.00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਦੇ ਹੁਕਮ ਜਾਰੀ

· ਜ਼ਿਲ੍ਹਾ ਮੈਜਿਸਟਰੇਟ ਵੱਲੋ ਸ਼ਾਮ 7.00 ਵਜੇ ਤੋ ਸਵੇਰੇ 10.00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਦੇ ਹੁਕਮ ਜਾਰੀ

· ਕੋਈ ਵੀ ਕੰਬਾਈਨ ਹਾਰਵੈਸਟਰ ਸੁਪਰ ਐਸਐਮਐਸ ਤੋਂ ਬਿਨ੍ਹਾਂ ਨਹੀਂ ਚੱਲੇਗੀ

by Rakha Prabh
35 views

ਫਿਰੋਜ਼ਪੁਰ 28 ਸਤੰਬਰ (         ) ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ ਵੱਲੋ ਫੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਸ਼ਾਮ 7.00 ਵਜੇ ਤੋ ਸਵੇਰੇ 10.00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਲਗਾਈ ਗਈ ਹੈ।

You Might Be Interested In

          ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਆਮ ਤੌਰ ਤੇ ਝੋਨੇ ਦੀ ਕਟਾਈ ਕੰਬਾਈਨਾਂ ਨਾਲ ਕੀਤੀ ਜਾਂਦੀ ਹੈ ਅਤੇ ਕੰਬਾਈਨ ਮਾਲਕ ਜਿੰਮੀਦਾਰਾਂ ਨੂੰ ਝੋਨੇ ਦੀ ਕਟਾਈ ਦੇ ਸਹੀ ਸਮੇਂ ਬਾਰੇ ਜਾਣਕਾਰੀ ਨਹੀਂ ਦਿੰਦੇ। ਜ਼ਿੰਮੀਦਾਰਾਂ ਵੱਲੋਂ ਜਦੋਂ ਵੀ ਕੰਬਾਈਨ ਉਪਲੱਬਧ ਹੁੰਦੀ ਹੈ, ਉਸ ਸਮੇਂ ਝੋਨੇ ਦੀ ਕਟਾਈ ਕਰ ਲਈ ਜਾਂਦੀ ਹੈ, ਭਾਵੇਂ ਉਸ ਵੇਲੇ ਰਾਤ ਹੋਵੇ। ਇਸ ਤਰ੍ਹਾਂ ਜਿੰਮੀਦਾਰਾਂ ਵੱਲੋਂ ਅਣ-ਪੱਕਿਆ ਅਤੇ ਨਮੀ ਵਾਲ਼ੇ ਝੋਨੇ ਦੀ ਕਟਾਈ ਕਰਵਾ ਦਿੱਤੀ ਜਾਂਦੀ ਹੈ। ਅਜਿਹੇ ਝੋਨੇ ਨੂੰ ਖਰੀਦਣ ਲਈ ਖਰੀਦ ਏਜੰਸੀਆਂ ਗੁਰੇਜ਼ ਕਰਦੀਆਂ ਹਨ, ਜਿਸ ਨਾਲ ਜਿੰਮੀਦਾਰਾਂ ਨੂੰ ਔਕੜ ਪੇਸ਼ ਆਉਂਦੀ ਹੈ। ਇਸ ਕਰ ਕੇ ਸ਼ਾਮ 7.00 ਵਜੇ ਤੋ ਸਵੇਰੇ 10.00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਲਗਾਈ ਗਈ ਹੈ।

          ਇਸ ਤੋਂ ਇਲਾਵਾ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆ ਕੰਬਾਈਨਾਂ ਦੇ ਮਾਲਕਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਉਣਾ ਯਕੀਨੀ ਬਣਾਉਣ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸਐਮਐਸ ਲਗਾਏ ਬਗੈਰ ਨਹੀਂ ਵਰਤੀ ਜਾਵੇਗੀ।

          ਇਕ ਹੋਰ ਮਨਾਹੀ ਦੇ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਹੱਦ ਅੰਦਰ ਝੋਨੇ ਦੀ ਰਹਿੰਦ-ਖੂਹੰਦ/ਪਰਾਲੀ/ਨਾੜ ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ਤੇ ਝੋਨੇ ਦੀ ਕਟਾਈ ਤੋਂ ਬਾਅਦ ਬੱਚ ਗਈ ਰਹਿੰਦ-ਖੂਹੰਦ/ਪਰਾਲੀ/ਨਾੜ ਨੂੰ ਖੇਤਾਂ ਵਿਚ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਵਾਤਾਵਰਣ, ਜੀਵ ਜੰਤੂਆਂ, ਲਾਗੇ ਖੜੀ ਫਸਲ, ਸੜਕ ਦੇ ਕਿਨਾਰੇ ਲਗਾਏ ਬੂਟੇ/ਦਰਖੱਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ। ਇਸ ਕਰ ਕੇ ਇਹ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 30 ਨਵੰਬਰ, 2023 ਤੱਕ ਲਾਗੂ ਰਹਿਣਗੇ।

Related Articles

Leave a Comment