ਹੁਸ਼ਿਆਰਪੁਰ, 28 ਸਤੰਬਰ: ( ਤਰਸੇਮ ਦੀਵਾਨਾ )
ਮੇਅਰ ਨਗਰ ਨਿਗਮ ਹੁਸ਼ਿਆਰਪੁਰ ਸੁਰਿੰਦਰ ਕੁਮਾਰ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ 116ਵੇਂ ਜਨਮ ਦਿਨ ’ਤੇ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਉਨ੍ਹਾਂ ਦੇ ਬੁੱਤ ’ਤੇ ਸ਼ਰਧਾਂਜ਼ਲੀ ਭੇਟ ਕੀਤੀ। ਇਸ ਮੌਕੇ ਸ਼ਹੀਦ-ਏ-ਆਜ਼ਮ ਭਗਤ Çੰਸਘ ਜੀ ਦੇ ਜਨਮ ਦਿਵਸ ’ਤੇ ਉਨ੍ਹਾਂ ਦੀ ਦੇਸ਼ ਲਈ ਦਿੱਤੀ ਕੁਰਬਾਨੀ ਨੂੰ ਵੀ ਯਾਦ ਕੀਤਾ ਗਿਆ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਇਨ੍ਹਾਂ ਸ਼ਹੀਦਾਂ ਤੋਂ ਪ੍ਰੇਰਣਾ ਲੈ ਕੇ ਦੇਸ਼ ਨੂੰ ਤਰੱਕੀ ਦੇ ਰਸਤੇ ’ਤੇ ਲੈ ਕੇ ਜਾਣ ਅਤੇ ਰਾਸ਼ਟਰ ਨੂੰ ਨਸ਼ਾ ਮੁਕਤ ਬਣਾਉਣ।
ਇਸ ਦੌਰਾਨ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਲਤਾ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਦੇ ਭਰਾ ਰਾਜੇਸ਼ਵਰ ਦਿਆਲ ਬੱਬੀ, ਪ੍ਰੋਫੈਸਰ ਹਰਬੰਸ ਸਿੰਘ ਧਾਮੀ, ਚੇਅਰਮੈਨ ਕੋ-ਆਪਰੇਟਿਵ ਬੈਂਕ ਵਿਕਰਮ ਸ਼ਰਮਾ ਬੌਬੀ, ਮਿਉਂਸਪਲ ਕੌਂਸਲਰ ਪ੍ਰਦੀਪ ਕੁਮਾਰ ਬਿੱਟੂ, ਮਿਸ ਮਨਜੀਤ ਕੌਰ ਮਿਉਂਸਪਲ ਕੌਂਸਲਰ, ਕੁਲਵਿੰਦਰ ਸਿੰਘ ਹੁੰਦਲ, ਹਰਪਾਲ ਸਿੰਘ ਪਾਲਾ ਪੁਰਹੀਰਾਂ, ਐਡਵੋਕੇਟ ਅਮਰਜੋਤ, ਹੈਰੀ ਤੋਂ ਇਲਾਵਾ ਹੋਰ ਪਤਵੰਤਿਆਂ ਨੇ ਵੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸ਼ਰਧਾ ਨੂੰ ਫੁੱਲ ਅਰਪਿਤ ਕੀਤੇ।