Home » • ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ -ਭੁੱਲਰ

• ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ -ਭੁੱਲਰ

• ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਧਾਇਕ ਰਣਬੀਰ ਭੁੱਲਰ ਬਾਬਾ ਕਾਲਾ ਮਹਿਰ ਨੂੰ ਸਮਰਪਿਤ ਖੇਡ ਮੇਲੇ ਵਿੱਚ ਪਹੁੰਚੇ

by Rakha Prabh
60 views

ਫਿਰੋਜ਼ਪੁਰ 03 ਅਕਤੂਬਰ ( ) ਬਾਬਾ ਕਾਲਾ ਮਹਿਰ ਨੂੰ ਸਮਰਪਿਤ ਤਿੰਨ ਰੋਜਾ ਖੇਡ ਮੇਲਾ ਯੂਥ ਕਲੱਬ ਬਾਬਾ ਕਾਲਾ ਮਹਿਰ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਝੋਕ ਹਰੀ ਹਰ ਵਿਖੇ ਕਰਵਾਇਆ ਗਿਆ। ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਮੇਲੇ ਵਿੱਚ ਪਹੁੰਚੇ।
ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਮੇਲਾ ਕਰਵਾਉਣ ਵਾਲੇ ਕਲੱਬ ਦੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਅਤੇ ਖੇਡ ਮੇਲੇ ਸਾਨੂੰ ਆਪਸ ਵਿੱਚ ਜੋੜਨ ਦਾ ਕੰਮ ਕਰਦੇ ਹਨ। ਉਨ੍ਹਾ ਕਿਹਾ ਕਿ ਇਸ ਤਰ੍ਹਾਂ ਦੇ ਮੇਲੇ ਜਿੱਥੇ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਸਹਾਈ ਸਿੱਧ ਹੁੰਦੇ ਹਨ ਉਥੇ ਹੀ ਇਸ ਨਾਲ ਸਾਡੀ ਨੌਜਵਾਨ ਪੀੜੀ ਪੰਜਾਬ ਦੇ ਸਭਿਆਚਾਰ ਤੋਂ ਵੀ ਜਾਣੂ ਹੁੰਦੀ ਹੈ।
ਇਸ ਦੌਰਾਨ ਉਨ੍ਹਾਂ ਖੇਡਾਂ ਵਿੱਚ ਭਾਗ ਲੈ ਰਹੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਹੋਰਨਾਂ ਨੂੰ ਵੀ ਇਨ੍ਹਾਂ ਖਿਡਾਰੀਆਂ ਤੋਂ ਪ੍ਰੇਰਿਤ ਹੋ ਕੇ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਨੋਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਖੇਡਾਂ ਵਿੱਚ ਚੰਗੀ ਪ੍ਰਤਿਭਾ ਦਿਖਾਉਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਬਾਬਾ ਕਾਲਾ ਮਹਿਰ ਸਪੋਰਟਸ ਕਲੱਬ ਦੇ ਅਹੁੰਦੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਤੇ ਇਲਾਕਾ ਨਿਵਾਸੀ ਹਾਜ਼ਰ ਸਨ।

Related Articles

Leave a Comment