Home » ਵਿਧਾਇਕ ਰਣਬੀਰ ਭੁੱਲਰ ਵੱਲੋਂ ਸ਼ਾਹਦੀਨ ਵਾਲਾ ਪ੍ਰਾਇਮਰੀ ਸਕੂਲ ਦੀ ਨਵੀਂ ਚਾਰਦੀਵਾਰੀ ਦਾ ਰੱਖਿਆ ਗਿਆ ਨੀਂਹ ਪੱਥਰ

ਵਿਧਾਇਕ ਰਣਬੀਰ ਭੁੱਲਰ ਵੱਲੋਂ ਸ਼ਾਹਦੀਨ ਵਾਲਾ ਪ੍ਰਾਇਮਰੀ ਸਕੂਲ ਦੀ ਨਵੀਂ ਚਾਰਦੀਵਾਰੀ ਦਾ ਰੱਖਿਆ ਗਿਆ ਨੀਂਹ ਪੱਥਰ

150 ਮੀਟਰ ਦੀ ਨਵੀਂ ਚਾਰਦੀਵਾਰੀ ਤੇ ਆਏਗਾ 12.5 ਲੱਖ ਰੁਪਏ ਖਰਚਾ

by Rakha Prabh
61 views

ਫ਼ਿਰੋਜ਼ਪੁਰ,3 ਅਕਤੂਬਰ 2023.

            ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਅਤੇ ਸਿੱਖਿਆ ਦੇ ਪੱਧਰ ਨੂੰ ਵਿਸ਼ਵ ਪੱਧਰ ਦਾ ਕਰਨ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਬਲਾਕ ਸਤੀਏਵਾਲਾ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਦੀਨ ਵਾਲਾ ਦੀ ਚਾਰਦੀਵਾਰੀ ਦਾ ਨੀਂਹ ਪੱਥਰ ਮੌਕੇ ਕੀਤਾ।

            ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਹਲਕੇ ਵਿੱਚ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਸਿੱਖਿਆ ਖੇਤਰ ਵਿੱਚ ਪੰਜਾਬ ਨੂੰ ਦੇਸ਼ ਹੀ ਨਹੀਂ ਸਗੋਂ ਵਿਸ਼ਵ ਦਾ ਮੋਹਰੀ ਸੂਬਾ ਬਣੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਰਾਜ ਦੇ ਸਰਕਾਰੀ ਸਕੂਲਾਂ ਅਤੇ ਸਿੱਖਿਆ ਦਾ ਮਿਆਰ ਬਹੁਤ ਉੱਚਾ ਹੋਇਆ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਦੀਨ ਵਾਲਾ ਵਿਖੇ 150 ਮੀਟਰ ਸਕੂਲ ਦੀ ਨਵੀਂ ਚਾਰਦੀਵਾਰੀ ਕੀਤੀ ਜਾਵੇਗੀ ਜਿਸ ਤੇ ਕੁੱਲ 15.5 ਲੱਖ ਰੁਪਏ ਖਰਚਾ ਆਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਦੂਰ ਕਰਨ ਲਈ ਨਵੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਲਗਾਤਾਰ ਸੁਧਾਰ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਹਰ ਵਰਗ ਦੇ ਵਿਦਿਆਰਥੀਆਂ ਨੂੰ ਸਮੇਂ ਸਿਰ ਕਿਤਾਬਾਂ ਅਤੇ ਵਰਦੀਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

          ਇਸ ਮੌਕੇ ਹੈੱਡ ਟੀਚਰ ਮੈਡਮ ਸੁਖਵਿੰਦਰ ਕੌਰ, ਸਰਪੰਚ ਸ੍ਰੀ ਗੁਰਿੰਦਰਪਾਲ ਸਿੰਘ, ਸ੍ਰੀ  ਇਕਬਾਲ ਸਿੰਘ, ਸ੍ਰੀ  ਅਮਰੀਕ ਸਿੰਘ, ਸ੍ਰੀ ਗਿਆਨ ਸਿੰਘ, ਸ੍ਰੀ ਕੁਲਵੰਤ ਸਿੰਘ, ਸ੍ਰੀ ਪ੍ਰੀਤਮ ਸਿੰਘ, ਸ੍ਰੀ ਸੁਰਿੰਦਰ ਸਿੰਘ, ਸ੍ਰੀ ਤਲਵਿੰਦਰ ਸਿੰਘ, ਪੂਨਮ ਰਾਣੀ, ਰਣਜੀਤ ਕੌਰ, ਗੁਰਮੀਤ ਕੌਰ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Related Articles

Leave a Comment