Home » ਪਰਾਲੀ ਦੇ ਯੋਗ ਨਿਪਟਾਰੇ ਲਈ ਕਿਸਾਨ ਖੇਤੀ ਮਸ਼ੀਨਰੀ ਦੀ ਵਧ ਚੜ੍ਹ ਕੇ ਵਰਤੋਂ ਕਰਨ: ਡਿਪਟੀ ਕਮਿਸ਼ਨਰ

ਪਰਾਲੀ ਦੇ ਯੋਗ ਨਿਪਟਾਰੇ ਲਈ ਕਿਸਾਨ ਖੇਤੀ ਮਸ਼ੀਨਰੀ ਦੀ ਵਧ ਚੜ੍ਹ ਕੇ ਵਰਤੋਂ ਕਰਨ: ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਸਬਸਿਡੀ 'ਤੇ ਖੇਤੀ ਮਸ਼ੀਨਰੀ ਖਰੀਦਣ ਲਈ ਤਾਰੀਖ ਵਿੱਚ ਵਾਧਾ

by Rakha Prabh
53 views
ਦਲਜੀਤ ਕੌਰ
ਸੰਗਰੂਰ, 3 ਅਕਤੂਬਰ, 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਣ ਨੂੰ ਬਚਾਉਣ ਲਈ ਸੂਬੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਸਬੰਧੀ ਮਾਮਲਿਆਂ ਨੂੰ ਜ਼ੀਰੋ ‘ਤੇ ਲਿਆਉਣ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਸਬੰਧੀ ਹੋਰ ਮਸ਼ੀਨਰੀ ਦੀ ਖਰੀਦ ‘ਤੇ ਵੀ ਸਬਸਿਡੀਆਂ ਪ੍ਰਦਾਨ ਕਰ ਰਹੀ ਹੈ ਅਤੇ ਡਰਾਅ ਦੌਰਾਨ ਯੋਗ ਪਾਏ ਗਏ ਸਾਰੇ ਕਿਸਾਨਾਂ ਨੂੰ ਇਸ ਸੁਵਿਧਾ ਦਾ ਲਾਭ ਲੈਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਇਸ ਸਬੰਧੀ ਅੱਜ ਜ਼ਿਲ੍ਹਾ ਸੰਗਰੂਰ ਦੇ ਸਮੂਹ ਖੇਤੀਬਾੜੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਹਿਤ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਰਿਆਇਤੀ ਦਰਾਂ ‘ਤੇ ਖੇਤੀ ਮਸ਼ੀਨਰੀ ਖਰੀਦਣ ਅਤੇ ਵਰਤੋਂ ਵਿੱਚ ਲਿਆਉਣ ਲਈ ਨਿਰੰਤਰ ਪ੍ਰੇਰਿਤ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਪੀਲ ਕਰਦਿਆਂ ਕਿਹਾ ਕਿਸਾਨ ਮਸ਼ੀਨੀਕਰਨ ਨੂੰ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਜ਼ਹਿਰੀਲੇ ਧੂੰਏਂ ਨਾਲ ਪ੍ਰਦੂਸ਼ਤ ਹੋਣ ਤੋਂ ਬਚਾਅ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ਦੇ ਵਿਆਪਕ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਬਸਿਡੀ ਤੇ ਖੇਤੀ ਮਸ਼ੀਨਰੀ ਦੀ ਖਰੀਦ ਕਰਨ ਲਈ ਅੰਤਿਮ ਤਾਰੀਖ 12 ਅਕਤੂਬਰ ਤੱਕ ਵਧਾ ਦਿੱਤੀ ਹੈ ਤਾਂ ਜੋ ਪਿਛਲੇ ਦਿਨਾਂ ਦੌਰਾਨ ਆਨਲਾਈਨ ਡਰਾਅ ਦੌਰਾਨ ਯੋਗ ਪਾਇਆ ਗਿਆ ਕੋਈ ਵੀ ਲਾਭਪਾਤਰੀ ਕਿਸਾਨ ਸਰਫੇਸ ਸੀਡਰ, ਸੁਪਰ ਸੀਡਰ, ਬੇਲਰ ਆਦਿ ਦੀ ਸਬੰਧਤ ਫਰਮ ਤੋਂ ਖਰੀਦ ਕਰਨ ਵਿੱਚ ਵਾਂਝਾ ਨਾ ਰਹਿ ਸਕੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਸਮੇਤ ਖੇਤੀਬਾੜੀ ਬਲਾਕ ਅਫ਼ਸਰ ਵੀ ਹਾਜ਼ਰ ਸਨ।

Related Articles

Leave a Comment