Home » ਐਡੀਸ਼ਨਲ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੰਬਾਈਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਨਾ ਵਰਤਣ ਦੇ ਆਦੇਸ਼ ਜਾਰੀ

ਐਡੀਸ਼ਨਲ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੰਬਾਈਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਨਾ ਵਰਤਣ ਦੇ ਆਦੇਸ਼ ਜਾਰੀ

by Rakha Prabh
36 views
ਦਲਜੀਤ ਕੌਰ
ਸੰਗਰੂਰ, 3 ਅਕਤੂਬਰ, 2023: ਐਡੀਸ਼ਨਲ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਨਮੋਲ ਸਿੰਘ ਧਾਲੀਵਾਲ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਸੰਗਰੂਰ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਮਾਲਕ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਸ ਬਾਰੇ ਇੰਸਪੈਕਸ਼ਨ ਕਰਵਾਉਣ ਅਤੇ ਕੋਈ ਵੀ ਕੰਬਾਈਨ ਹਾਰਵੈਸਟਰ ਸੁਪਰ ਐਸ.ਐਮ.ਐਸ ਲਗਾਏ ਬਗੈਰ ਨਹੀ ਵਰਤੀ ਜਾਵੇਗੀ। ਇਹ ਹੁਕਮ 1 ਅਕਤੂਬਰ ਤੋਂ 30 ਨਵੰਬਰ 2023 ਤੱਕ ਲਾਗੂ ਰਹਿਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ 2023 ਦੌਰਾਨ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਝੋਨੇ ਦੀ ਕਟਾਈ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਰਾਤ ਸਮੇਂ ਕੰਬਾਇਨ ਚੱਲਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਦਾ ਅਤੇ ਦੁਰਘਟਨਾ ਵਾਪਰਨ ਦਾ ਡਰ ਰਹਿੰਦਾ ਹੈ। ਕੰਬਾਈਨਾਂ ਰਾਤ ਵੇਲੇ ਹਰਾ ਝੋਨਾ, ਜੋ ਕਿ ਚੰਗੀ ਤਰ੍ਹਾਂ ਪੱਕਿਆ ਨਹੀ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ ਜਿਸ ਕਾਰਨ ਹਰਾ ਕੱਟਿਆ ਹੋਇਆ ਝੋਨਾ ਸੁੱਕਣ ‘ਤੇ ਕਾਲਾ ਪੈ ਜਾਂਦਾ ਹੈ। ਬਹੁਤ ਸਾਰੀਆਂ ਪੁਰਾਣੀਆਂ ਕੰਬਾਈਨਾਂ ਵੀ ਕਟਾਈ ਕਰਦੀਆਂ ਹਨ ਜਿਸ ਨਾਲ ਝੋਨੇ ਦੀ ਕੁਆਲਟੀ ਡਿੱਗ ਜਾਂਦੀ ਹੈ।
ਇਸ ਤੋਂ ਇਲਾਵਾ ਕੰਬਾਇਨਾਂ ਵਿੱਚ ਮਕੈਨੀਕਲ ਨੁਕਸ ਹੋਣ ਕਾਰਨ ਵੀ ਝੋਨੇ ਦੀ ਕੁਆਲਟੀ ਪ੍ਰਭਾਵਿਤ ਹੁੰਦੀ ਹੈ, ਜਿਸ ਕਰਕੇ ਖਰੀਦ ਏਜੰਸੀਆਂ ਝੋਨਾ ਖਰੀਦ ਕਰਨ ਤੋਂ ਝਿਜਕਦੀਆਂ ਹਨ। ਹੁਕਮਾਂ ’ਚ ਕਿਹਾ ਗਿਆ ਹੈ ਕਿ ਇਸ ਨਾਲ ਜਿੱਥੇ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ, ਉਥੇ ਅਸਿੱਧਾ ਅਸਰ ਦੇਸ਼ ਦੇ ਉਤਪਾਦਨ ਉਤੇ ਵੀ ਪੈਂਦਾ ਹੈ ਅਤੇ ਝੋਨਾ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ ਜਿਸ ਨਾਲ ਅਮਨ ਕਾਨੂੰਨ ਭੰਗ ਹੋਣ ਦੀ ਸਥਿਤੀ ਉਤਪੰਨ ਹੁੰਦੀ ਹੈ।

Related Articles

Leave a Comment