ਫ਼ਿਰੋਜ਼ਪੁਰ, 4 ਅਕਤੂਬਰ 2023.
ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਦਾਣਾ ਮੰਡੀ ਫ਼ਿਰੋਜ਼ਪੁਰ ਸ਼ਹਿਰ ‘ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਸਾਨ ਗੁਰਪ੍ਰੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਲੱਖਾ ਭੇਡੀਆਂ ਵੱਲੋਂ ਲਿਆਂਦੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਤੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜੀ ਆਇਆਂ ਕਿਹਾ।
ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਝੋਨੇ ਅਤੇ ਕਣਕ ਦੀ ਖਰੀਦ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਕਰਵਾਈ ਸੀ ਉਸੇ ਤਰ੍ਹਾਂ ਹੀ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆ ਨੂੰ ਮੰਡੀਆਂ ਵਿੱਚ ਇਸ ਵਾਰ ਵੀ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਰੀਦੀ ਗਈ ਝੋਨੇ ਦੀ ਫਸਲ ਦੀ ਅਦਾਇਗੀ ਵੀ ਖਰੀਦ ਏਜੰਸੀਆਂ ਵੱਲੋਂ ਮਿੱਥੇ ਸਮੇਂ ਵਿੱਚ ਉਨ੍ਹਾਂ ਦੇ ਖਾਤਿਆਂ ਵਿੱਚ ਤਕਸੀਮ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਲਈ ਕੁੱਲ 127 ਖਰੀਦ ਕੇਂਦਰ ਬਣਾਏ ਗਏ ਹਨ ਅਤੇ 2203 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਝੋਨੇ ਦੀ ਸਰਕਾਰੀ ਰੇਟਾਂ ਤੇ ਖਰੀਦ ਕੀਤੀ ਜਾਵੇਗੀ ਅਤੇ ਇਨ੍ਹਾਂ ਖਰੀਦ ਕੇਂਦਰ ਵਿੱਚ ਪੀਣ ਵਾਲੇ ਪਾਣੀ, ਛਾਂ, ਰੌਸ਼ਨੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ‘ਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਤੇ ਮੰਡੀਆਂ ਵਿੱਚ ਭੀੜ ਦੀ ਸਮੱਸਿਆ ਨਾ ਬਣੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਵੇਗੀ ਅਤੇ ਕਿਸਾਨਾਂ ਵੱਲੋਂ ਲਿਆਂਦੀ ਗਈ ਫ਼ਸਲ ਦਾ ਦਾਣਾ-ਦਾਣਾ ਖਰੀਦ ਕੀਤਾ ਜਾਵੇਗਾ।
ਇਸ ਮੌਕੇ ਮਾਰਕਿਟ ਕਮੇਟੀ ਫਿਰੋਜ਼ਪੁਰ ਸ਼ਹਿਰ ਦੇ ਚੇਅਰਮੈਨ ਸ. ਬਲਰਾਜ ਸਿੰਘ ਕਟੋਰਾ, ਜਿਲ੍ਹਾ ਮੰਡੀ ਅਫਸਰ ਸ੍ਰੀ ਮਨਿੰਦਰ ਸਿੰਘ ਬੇਦੀ, ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਸ੍ਰੀ ਤਿਲਕ ਰਾਜ, ਸ੍ਰੀ ਦਲਜੀਤ ਸਿੰਘ, ਸ੍ਰੀ ਸੁਖਦੇਵ ਸਿੰਘ ਵਿਰਕ, ਸ੍ਰੀ ਕੇਵਲ ਮੋਂਗਾ, ਸਹਿਬਾਜ਼ ਸਿੰਘ, ਸ੍ਰੀ ਗੁਰਨੈਬ ਸਿੰਘ, ਸ੍ਰੀ ਜਰਨੈਲ ਸਿੰਘ, ਸ੍ਰੀ ਬੱਬੂ ਧਵਨ, ਸ੍ਰੀ ਸ਼ਾਮ ਸੁੰਦਰ, ਸ੍ਰੀ ਚੰਦਰ ਸ਼ਰਮਾ, ਸ੍ਰੀ ਗੁਰਜੀਤ ਸਿੰਘ ਚੀਮਾ, ਸ੍ਰੀ ਦਿਲਬਾਗ ਸਿੰਘ, ਸ੍ਰੀ ਨਿਰਮਲ ਸਿੰਘ, ਸ੍ਰੀ ਹਰਪ੍ਰੀਤ ਸਿੰਘ, ਸ੍ਰੀ ਮੇਜਰ ਸਿੰਘ, ਸ੍ਰੀ ਰਾਜ ਬਹਾਦਰ ਸਿੰਘ, ਸ੍ਰੀ ਨੇਕ ਪ੍ਰਤਾਪ ਸਿੰਘ, ਸ੍ਰੀ ਗੁਰਭੇਜ ਸਿੰਘ, ਸ੍ਰੀ ਅਮਰਿੰਦਰ ਸਿੰਘ, ਸ੍ਰੀ ਹਿਮਾਂਸ਼ੂ, ਸ੍ਰੀ ਪਿੱਪਲ ਸਿੰਘ, ਸ੍ਰੀ ਜਰਨੈਲ ਸਿੰਘ, ਸ੍ਰੀ ਜਗਰਾਜ ਸਿੰਘ, ਸ੍ਰੀ ਸਵਰਾਜ ਸਿੰਘ, ਸ੍ਰੀ ਸੁਖਵਿੰਦਰ ਸਿੰਘ, ਸ੍ਰੀ ਬਲਦੇਵ ਸਿੰਘ, ਸ੍ਰੀ ਦਲਬੀਰ ਸਿੰਘ, ਸ੍ਰੀ ਲੱਖਾ ਸਿੰਘ, ਸ੍ਰੀ ਰਾਜ ਕੁਮਾਰ, ਸ੍ਰੀ ਸੁਰਜੀਤ ਸਿੰਘ, ਸ੍ਰੀ ਦਲੇਰ, ਸ੍ਰੀ ਹਰਵਿੰਦਰ ਹਾਂਡਾ, ਸ੍ਰੀ ਮਾਨ ਸਿੰਘ, ਸ੍ਰੀ ਸੁਰਜੀਤ ਵਿਲਾਸਰਾ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਪ੍ਰਗਟ ਸਿੰਘ ਮੱਲ, ਸ੍ਰੀ ਜਸਬੀਰ ਸਿੰਘ, ਸ੍ਰੀ ਗੁਰਦੇਵ ਸਿੰਘ ਆਦਿ ਹਾਜ਼ਰ ਸਨ।