Home » ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਵੱਲੋਂ ਮੁੱਖ ਮੰਤਰੀ ਨੂੰ ਘੇਰਨ ਦਾ ਐਲਾਨ

ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਵੱਲੋਂ ਮੁੱਖ ਮੰਤਰੀ ਨੂੰ ਘੇਰਨ ਦਾ ਐਲਾਨ

10 ਤੋਂ 20 ਅਕਤੂਬਰ ਤੱਕ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ: ਆਗੂ

by Rakha Prabh
119 views

ਗੁਰਪ੍ਰੀਤ ਸਿੰਘ ਸਿੱਧੂ, ਜ਼ੀਰਾ/ ਫਿਰੋਜ਼ਪੁਰ 8 ਅਕਤੂਬਰ।

ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਸੂਬਾ ਪੱਧਰੀ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਜੱਸੇਣਾ ਪਾਰਕ ਲੁਧਿਆਣਾ ਵਿਖੇ ਹੋਈ। ਮੀਟਿੰਗ ਵਿੱਚ ਪੰਜਾਬ ਬਾਡੀ ਦੇ ਸਮੂਹ ਆਗੂਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਆਗੂਆਂ ਨੇ ਵਰਕਰਾਂ ਨੂੰ ਆਉਂਦੀਆਂ ਵਿਭਾਗੀ ਦਰਪੇਸ਼ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਦੇ ਈਲ ਲਈ ਜੱਥੇਬੰਦੀ ਰਾਹੀਂ ਵਿਭਾਗੀ ਮੰਤਰੀ ਅਤੇ ਸਕੱਤਰ ਨੂੰ ਮਿਲਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਸਾਂਝਾ ਮਤਾਂ ਪਾਸ ਕਰਦਿਆ ਵਣ ਵਿਭਾਗ ਦੇ ਵਰਕਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਭਰ ਅੰਦਰ ਜ਼ਿਲ੍ਹਾ ਪੱਧਰ ਤੇ 10 ਅਕਤੂਬਰ 2023 ਤੋਂ 20 ਅਕਤੂਬਰ 2023 ਤੱਕ ਡਿਪਟੀ ਕਮਿਸ਼ਨਰਾਂ ਨੂੰ ਮੁੱਖ ਮੰਤਰੀ ਦੇ ਨਾਂਮ ਹੇਠ ਮੰਗ ਪੱਤਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਉਸ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਲਕੇ ਸੰਗਰੂਰ ਵਿਖੇ 5 ਨਵੰਬਰ 2023 ਨੂੰ ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਦੇ ਵਰਕਰ ਸੂਬਾ ਪੱਧਰੀ ਰੋਸ ਰੈਲੀ ਕਰਨਗੇ ।

Related Articles

Leave a Comment