ਗੁਰਪ੍ਰੀਤ ਸਿੰਘ ਸਿੱਧੂ, ਜ਼ੀਰਾ/ ਫਿਰੋਜ਼ਪੁਰ 8 ਅਕਤੂਬਰ
ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਦੀ ਅਹਿਮ ਮੀਟਿੰਗ ਜੀਰਾ ਰੇਂਜ ਦੇ ਰੇਂਜ ਅਫਸਰ ਸਤਿੰਦਰ ਸਿੰਘ ਸੰਧੂ ਨਾਲ ਜੰਗਲਾਤ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਹੋਈ। ਇਸ ਮੌਕੇ ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਦੇ ਸੂਬਾ ਕਮੇਟੀ ਆਗੂ ਜੋਗਿੰਦਰ ਸਿੰਘ ਕਮੱਘਰ, ਸ਼ੇਰ ਸਿੰਘ ਫਿਰੋਜ਼ਪੁਰ, ਅਜੀਤ ਸਿੰਘ ਮੱਖੂ ਨੇ ਵਣ ਵਿਭਾਗ ਦੇ ਵਰਕਰਾਂ ਨੂੰ ਆਉਂਦੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਵਿਚਾਰ ਚਰਚਾ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਦੀ ਮੰਗ ਕੀਤੀ ਗਈ। ਜਿਸ ਤੇ ਵਣ ਵਿਭਾਗ ਦੇ ਰੇਂਜ ਅਫ਼ਸਰ ਸਤਿੰਦਰ ਸਿੰਘ ਸੰਧੂ ਨੇ ਆਗੂਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ। ਇਸ ਮੌਕੇ ਮੀਟਿੰਗ ਵਿੱਚ ਯੂਨੀਅਨ ਆਗੂ ਮੱਲ ਸਿੰਘ, ਬਲਵਿੰਦਰ ਸਿੰਘ, ਇੰਦਰ ਸਿੰਘ, ਗੁਰਦਿਆਲ ਸਿੰਘ, ਕੁਲਦੀਪ ਸਿੰਘ ਆਦਿ ਤੋਂ ਇਲਾਵਾਂ ਬਲਾਕ ਅਫਸਰ ਕੰਵਰਜੀਤ ਸਿੰਘ,ਨੀਰਜ਼ ਕੁਮਾਰ ਕਲਰਕ,ਵਣ ਗਾਰਡ ਨਰਿੰਦਰ ਸਿੰਘ ਆਦਿ ਹਾਜ਼ਰ ਸਨ।