Home » ਵਿਧਾਇਕ ਨਰੇਸ਼ ਕਟਾਰੀਆ ਨੇ ਕਿਸਾਨਾਂ ਵੀਰਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਵਿਧਾਇਕ ਨਰੇਸ਼ ਕਟਾਰੀਆ ਨੇ ਕਿਸਾਨਾਂ ਵੀਰਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਦਾ ਸਹੀ ਪ੍ਰਬੰਧਨ ਕਰਨ ਕਿਸਾਨ- ਨਰੇਸ਼ ਕਟਾਰੀਆ

by Rakha Prabh
63 views

ਗੁਰਪ੍ਰੀਤ ਸਿੰਘ ਸਿੱਧੂ
ਜ਼ੀਰਾ/10 ਅਕਤੂਬਰ :
ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਨੇ ਹਲਕੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨਾਲ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ ਅਤੇ ਗੰਭੀਰ ਬੀਮਾਰੀਆਂ ਪੈਦਾ ਹੋਣ ਦਾ ਡਰ ਵੱਧਦਾ ਹੈ। ਉਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਆਧੁਨਿਕ ਮਸੀਨਰੀ ਮੁਹੱਈਆ ਕਰਵਾਈ ਜਾਂਦੀ ਹੈ ਤਾਂ ਜੋ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਿਆ ਜਾਵੇ। ਪਰ ਕਿਸਾਨਾਂ ਦੇ ਸਹਿਯੋਗ ਤੋਂ ਬਿਨਾਂ ਅੱਗ ਲਾਉਣ ਦੇ ਰੁਝਾਨ ਨੂੰ ਰੋਕਿਆ ਨਹੀਂ ਜਾ ਸਕਦਾ। ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਵਾਤਾਵਰਣ ਗੰਧਲਾ ਹੋਣ ਕਾਰਨ ਲੋਕਾਂ ਨੂੰ ਭਿਆਨਕ ਸਾਹ ਦੀਆਂ ਬੀਮਾਰੀਆਂ ਤਾਂ ਲੱਗ ਹੀ ਰਹੀਆਂ ਹਨ, ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਧਰਤੀ ਹੇਠਲੇ ਜਰੂਰੀ ਤੱਤ ਨਸਟ ਹੋ ਜਾਂਦੇ ਹਨ ਅਤੇ ਧਰਤੀ ਦੀ ਦੀ ਉਪਜਾਊ ਸਕਤੀ ਵੀ ਖਤਮ ਹੋ ਜਾਂਦੀ ਹੈ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਕੇਸਾਂ ਵਿੱਚ ਕਮੀ ਲਿਆਉਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਕਿਸਾਨਾਂ ਨੂੰ ਕਿਸਾਨ ਮੇਲੇ, ਬਲਾਕ ਪੱਧਰੀ ਕੈਂਪ ਅਤੇ ਪ੍ਰਚਾਰ ਵੈਨਾ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਬਿਨਾਂ ਸਰਕਾਰ ਅਤੇ ਪ੍ਰਸ਼ਾਸ਼ਨ ਵੱਲੋਂ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਮਨੁੱਖ ਨੂੰ ਧਰਤੀ ‘ਤੇ ਰਹਿਣ ਲਈ ਸਭ ਤੋਂ ਵੱਧ ਸ਼ੁੱਧ ਵਾਤਾਵਰਣ ਦੀ ਲੋੜ ਹੈ। ਇਸ ਲਈ ਬੱਚਿਆਂ ਅਤੇ ਨੌਜਵਾਨਾਂ ਦੇ ਸਿਹਤਮੰਦ ਭਵਿੱਖ ਲਈ ਫਸਲੀ ਰਹਿੰਦ-ਖੂੰਹਦ ਨੂੰ ਨਾ ਸਾੜਿਆ ਜਾਵੇ ਅਤੇ ਇਸ ਦੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਦੇ ਆਧੁਨਿਕ ਸੰਦਾ ਦੀ ਵਰਤੋਂ ਕਰਕੇ ਪਰਾਲੀ ਦਾ ਸਹੀ ਪ੍ਰਬੰਧਨ ਕਰਕੇ ਸਰਕਾਰ ਦਾ ਸਾਥ ਦਿੱਤਾ ਜਾਵੇ ਤਾਂ ਜੋ ਸਾਡੇ ਪੰਜਾਬ ਦੇ ਵਾਤਾਵਰਣ ਨੂੰ ਸ਼ੁੱਧ ਰੱਖਿਆ ਜਾ ਸਕੇ।

Related Articles

Leave a Comment