Home » ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਰੋਸ ਮਾਰਚ 12 ਅਕਤੂਬਰ ਨੂੰ ਕੱਢਿਆ ਜਾਵੇਗਾ : ਜੱਥੇਦਾਰ ਅਜਨਾਲਾ,ਸੰਤ ਬਾਬਾ ਜੋਗੇਵਾਲਾ, ਬਾਬਾ ਖੁਖਰਾਣਾ

ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਰੋਸ ਮਾਰਚ 12 ਅਕਤੂਬਰ ਨੂੰ ਕੱਢਿਆ ਜਾਵੇਗਾ : ਜੱਥੇਦਾਰ ਅਜਨਾਲਾ,ਸੰਤ ਬਾਬਾ ਜੋਗੇਵਾਲਾ, ਬਾਬਾ ਖੁਖਰਾਣਾ

by Rakha Prabh
43 views

ਮੋਗਾ/ ਖੁਖਰਾਣਾ 11ਅਕਤੂਬਰ ( ਗੁਰਪ੍ਰੀਤ ਸਿੰਘ ਸਿੱਧੂ/ਅਜੀਤ ਸਿੰਘ)

ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦਵਾਉਣ ਅਤੇ ਸੁੱਤੀ ਸਰਕਾਰ ਨੂੰ ਜਗਾਉਣ ਲਈ 12 ਅਕਤੂਬਰ 2023 ਨੂੰ ਰੋਸ ਮਾਰਚ ਕੱਢਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਭਾਈ ਅਮਰੀਕ ਸਿੰਘ ਅਜਨਾਲਾ ਦਮਦਮੀ ਟਕਸਾਲ ਅਜਨਾਲਾ , ਸੰਤ ਬਾਬਾ ਬਲਦੇਵ ਸਿੰਘ ਜੋਗੇਵਾਲ ਮੁੱਖ ਸੇਵਾਦਾਰ ਦਮਦਮੀ ਟਕਸਾਲ ਜੋਗੇਵਾਲਾ ਗੁਰਦੁਆਰਾ ਗਿਆਨ ਪ੍ਰਕਾਸ਼ ਜੋਗੇਵਾਲਾ , ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ ਮੁੱਖ ਸੇਵਾਦਾਰ ਗੁਰਮਤਿ ਪ੍ਰਚਾਰ ਲਹਿਰ ਗੁਰਦੁਆਰਾ ਦੁੱਖ਼ ਨਿਵਾਰਨ ਸਾਹਿਬ ਖੁਖਰਾਣਾ ਅਤੇ ਬਾਬਾ ਚਮਕੌਰ ਸਿੰਘ ਭਾਈ ਰੂਪਾ, ਬਾਬਾ ਮੇਜਰ ਸਿੰਘ ਪੰਡੋਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਦ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਨਹੀਂ ਜਾਂਦੀਆਂ ਅਤੇ ਇਨਸਾਫ਼ ਨਹੀਂ ਮਿਲਦਾ ਉਹ ਅਰਾਮ ਨਾਲ ਨਹੀ ਬੈਠਣਗੇ ਅਤੇ ਆਪਣੀ ਸਮਰੱਥਾ ਅਨੁਸਾਰ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਇਨਸਾਫ਼ ਮਾਰਚ 6 ਸਤੰਬਰ ਨੂੰ ਧਨੌਲਾ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਸੰਗਰੂਰ ਤਕ ਕੰਢਿਆਂ ਗਿਆ ਸੀ।

ਜਿਸ ਨੂੰ ਗੁਰਦੁਆਰਾ ਮਸਤੂਆਣਾ ਸਾਹਿਬ ਦੇ ਅੱਗੇ ਪੁਲਿਸ ਵੱਲੋਂ ਬੈਰੀਕੇਟ ਲਗਾ ਕੇ ਨਾਲ ਰਸਤੇ ਵਿੱਚ ਹੀ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਮਦਦ ਕਰਨ ਲਈ ਤਿਆਰ ਹੋ ਰਹੀ ਹੈ ਅਤੇ ਨਸ਼ਿਆਂ ਖਿਲਾਫ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਵਰਦਾਤਾ ਨੂੰ ਰੋਕਣ ਲਈ ਪੰਜਾਬ ਸਰਕਾਰ ਨੂੰ ਨੀਦ ਤੋਂ ਜਗਾਉਣ ਲਈ ਸੰਘਰਸ਼ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਇਹ ਮਾਰਚ ਗੁਰਦੁਆਰਾ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਸਵੇਰੇ 10 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਅਰਦਾਸ ਕਰਕੇ ਬੁਰਜ ਜਵਾਹਰ ਸਿੰਘ ਵਾਲਾ, ਸ਼ਾਹਕੋਟ , ਮੱਲੋਕੇ, ਪੰਜ ਗਰਾਈ ਵਿੱਚੋਂ ਹੁੰਦਾ ਹੋਇਆ ਕੋਟ ਕੋਪੂਰਾ ਚੌਂਕ ਵਿਖੇ ਸਮਾਪਤ ਹੋਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਗਿਆਨੀ ਜਸਵਿੰਦਰ ਸਿੰਘ ਜੋਗੇਵਾਲਾ , ਗਿਆਨੀ ਹਰਪ੍ਰੀਤ ਸਿੰਘ ਜੋਗੇਵਾਲਾ, ਪੰਥਕ ਆਗੂ ਰਣਜੀਤ ਸਿੰਘ, ਗਿਆਨੀ ਪਰਮਿੰਦਰ ਸਿੰਘ ਮੋਗਾ ਆਦਿ ਹਾਜ਼ਰ ਸਨ।

Related Articles

Leave a Comment