ਮੋਗਾ ਬਾਘਾਪੁਰਾਣਾ 11 ਅਕਤੂਬਰ (ਗੁਰਪ੍ਰੀਤ ਸਿੰਘ ਸਿੱਧੂ / ਅਜੀਤ ਸਿੰਘ )
ਕੁੱਟੀਆਂ ਦੁੱਖ਼ ਨਿਵਾਰਨ ਸਾਹਿਬ ਨਲਕੇ ਵਾਲੀ ਜਗ੍ਹਾ ਲੱਗੇਆਣਾ ਵਿਖੇ ਸੰਤ ਬਾਬਾ ਨੈਬ ਸਿੰਘ ਜੀ ਅਤੇ ਸੰਤ ਬਾਬਾ ਨਾਜ਼ਰ ਸਿੰਘ ਜੀ ਦੀ ਨਿੱਘੀ ਯਾਦ ਵਿੱਚ ਸਲਾਨਾ ਤਿੰਨ ਰੋਜ਼ਾ ਗੁਰਮਤਿ ਸਮਾਗਮ 13 ਅਕਤੂਬਰ 2023 ਤੋਂ ਅਰੰਭ ਹੋਣਗੇ ਅਤੇ 15 ਅਕਤੂਬਰ ਨੂੰ ਸਮਾਪਤ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁੱਟੀਆਂ ਦੁਖਨਿਵਾਰਨ ਸਾਹਿਬ ਨਲਕੇ ਵਾਲੀ ਜਗ੍ਹਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਪਰਮਜੀਤ ਸਿੰਘ ਲਿਬਨਾਨ ਵਾਲਿਆਂ ਨੇ ਦੱਸਿਆ ਕਿ ਸੰਤ ਬਾਬਾ ਨੈਬ ਸਿੰਘ ਜੀ ਅਤੇ ਸੰਤ ਬਾਬਾ ਨਾਜ਼ਰ ਸਿੰਘ ਜੀ ਦੀ ਪਵਿੱਤਰ ਤੇ ਨਿੱਘੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿੱਚ ਮਿਤੀ 13 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਨ੍ਹਾਂ ਦੇ ਮੱਧ ਦੇ ਭੋਗ 14 ਅਕਤੂਬਰ ਨੂੰ ਪੈਣਗੇ ਅਤੇ 15 ਅਕਤੂਬਰ ਨੂੰ ਗੁਰਮਤਿ ਸਮਾਗਮ ਦੀ ਸਮਾਪਤੀ ਹੋਵੇਗੀ। ਉਨ੍ਹਾਂ ਦੱਸਿਆ ਕਿ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰ ਜੱਥੇ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਲਈ ਹਰ ਪ੍ਰਕਾਰ ਦੇ ਲੰਗਰ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕੀਤੇ ਜਾਣਗੇ।