ਜ਼ੀਰਾ/ ਫਿਰੋਜ਼ਪੁਰ 12 ਅਕਤੂਬਰ ( ਗੁਰਪ੍ਰੀਤ ਸਿੰਘ ਸਿੱਧੂ /ਸ਼ਮਿੰਦਰ ਰਾਜਪੂਤ )
ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਸਤਿਸੰਗ ਸਭਾ ਬਸਤੀ ਮਾਛੀਆਂ ਜ਼ੀਰਾ ਵੱਲੋਂ 23ਵਾਂ ਅੱਖਾਂ ਦਾ ਮੁਫਤ ਅਪ੍ਰੇਸ਼ਨ ਕੈਂਪ ਮਿਤੀ 29 ਅਕਤੂਬਰ 2023 ਦਿਨ ਐਤਵਾਰ ਨੂੰ ਗੁਰਦੁਆਰਾ ਗੁਰੂ ਸਿੰਘ ਸਭਾ ਜ਼ੀਰਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਡਾ ਬਲਦੇਵ ਸਿੰਘ, ਸਕੱਤਰ ਗੁਰਬਚਨ ਸਿੰਘ, ਮਾਸਟਰ ਜੋਗਿੰਦਰ ਸਿੰਘ ਝਤਰਾ ਖਜਾਨਚੀ, ਹਰਜੀਤ ਸਿੰਘ, ਜਸਵੰਤ ਸਿੰਘ ਖਾਲਸਾ, ਸੁਰਿੰਦਰ ਪਾਲ ਸਿੰਘ ਬੇਦੀ, ਪਟਵਾਰੀ ਅਜੀਤ ਸਿੰਘ ਮਗਲਾਨੀ, ਕੁਲਦੀਪ ਸਿੰਘ ਮਾਣਕ ਆਦਿ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਸਤਿਸੰਗ ਸਭਾ ਬਸਤੀ ਮਾਛੀਆਂ ਜ਼ੀਰਾ ਵੱਲੋਂ 23ਵਾਂ ਅੱਖਾਂ ਦਾ ਮੁਫਤ ਅਪ੍ਰੇਸ਼ਨ ਕੈਂਪ ਮਿਤੀ 29 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਮਰੀਜ਼ਾਂ ਦਾ ਮੁਫਤ ਚੈੱਕ ਅਪ ਕਰਨ ਲਈ ਅੱਖਾਂ ਦੇ ਮਾਹਿਰ ਡਾ ਭਾਵਰਜੋਤ ਸਿੰਘ ਸਿੱਧੂ ਆਪਣੀ ਟੀਮ ਸਮੇਤ ਕਰਨਗੇ। ਉਨ੍ਹਾਂ ਦੱਸਿਆ ਕਿ ਅੱਖਾਂ ਦੀ ਜਾਂਚ ਅਤੇ ਲੰਗਰ ਦੀ ਸੇਵਾ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵੱਲੋਂ ਕੀਤਾ ਜਾਵੇਗਾ ਅਤੇ ਅੱਖਾਂ ਦੇ ਆਪਰੇਸ਼ਨ ਲੈਂਜ ਆਈ ਕੇਅਰ ਸੈਂਟਰ ਫਿਰੋਜ਼ਪੁਰ ਵਿਖੇ ਮਿਤੀ 30 ਅਕਤੂਬਰ 2023 ਨੂੰ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਅੱਖਾਂ ਦੇ ਅਪ੍ਰੇਸ਼ਨ ਵਾਲੇ ਮਰੀਜ਼ ਕੇਸੀ ਇਸ਼ਨਾਨ ਕਰਕੇ ਆਉਣ ਅਤੇ ਮਰੀਜ਼ਾਂ ਨੂੰ ਲਿਜਾਣ ਤੇ ਲਿਆਉਣ ਦੇ ਪ੍ਰਬੰਧ ਸੁਸਾਇਟੀ ਵੱਲੋਂ ਕੀਤੇ ਜਾਣਗੇ।