ਜ਼ੀਰਾ /ਫਿਰੋਜ਼ਪੁਰ 12 ਅਕਤੂਬਰ ( ਗੁਰਪ੍ਰੀਤ ਸਿੰਘ ਸਿੱਧੂ )
ਜ਼ੀਰਾ ਤੇ ਤਲਵੰਡੀ ਭਾਈ ਦੇ ਆੜਤੀਆਂ ਅਤੇ ਸ਼ੈਲਰ ਮਾਲਕਾਂ ਵੱਲੋਂ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਗੁਰੂ ਮਹਾਰਾਜ ਜੀ ਦਾ ਓਟ ਆਸਰਾ ਲਿਆ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਇਸ ਮੌਕੇ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਰਾਹੀ ਜ਼ੀਰਾ ਅਤੇ ਤਲਵੰਡੀ ਭਾਈ ਤੋਂ ਆੜਤੀਏ ਅਤੇ ਸੈਲਰ ਮਾਲਕ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ । ਇਸ ਸਬੰਧੀ ਜਾਣਕਾਰੀ ਦਿੰਦਿਆਂ
ਆੜਤੀ ਅਤੇ ਸੈਲਰ ਮਾਲਕ ਸੁਖਦੇਵ ਬਿੱਟੂ ਵਿੱਜ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਜ਼ੀਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕੀ ਅੱਜ ਜ਼ੀਰਾ ਅਤੇ ਤਲਵੰਡੀ ਭਾਈ ਦੇ ਸਮੂਹ ਆੜਤੀਏ ਅਤੇ ਸੈਲਰ ਮਾਲਕਾਂ ਵੱਲੋਂ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਗੁਰੂ ਮਹਾਰਾਜ ਜੀ ਦਾ ਓਟ ਆਸਰਾ ਲਿਆ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਹੈ । ਇਸ ਮੌਕੇ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਗੁਰਚਰਨ ਸਿੰਘ ਪ੍ਰਧਾਨ ਆੜਤੀਆ ਐਸੋਸੀਏਸ਼ਨ ਜ਼ੀਰਾ , ਸਤਵੰਤ ਸਿੰਘ ਗਿੱਲ, ਅੰਗਰੇਜ਼ ਸਿੰਘ ਸਰਾਂ ,ਹਰਜਿੰਦਰ ਸਿੰਘ, ਅਮਰੀਕ ਸਿੰਘ ਅਹੂਜਾ , ਰੂਪ ਲਾਲ ਵੱਤਾ ਮੀਤ ਪ੍ਰਧਾਨ ਆੜਤੀਆ ਐਸੋਸੀਏਸ਼ਨ ਪੰਜਾਬ, ਸਤਪਾਲ ਸਿੰਘ ਤਲਵੰਡੀ ਭਾਈ ਮੈਂਬਰ ਐਸਜੀਪੀਸੀ, ਨਰੇਸ਼ ਕੁਮਾਰ ਢੱਲ , ਧਰਮਿੰਦਰ ਗੋਇਲ, ਅੰਮ੍ਰਿਤ ਬਾਂਸਲ, ਉਮ ਪ੍ਰਕਾਸ਼ ਚੋਟੀਆਂ , ਹਰਜਿੰਦਰ ਸਿੰਘ ਸੰਘਾ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਆੜਤੀਆਂ ਅਤੇ ਸ਼ੈਲਰ ਮਾਲਕਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀਆਂ ਭਰੀਆਂ