ਫਿਰੋਜ਼ਪੁਰ 12 ਅਕਤੂਬਰ ( ਗੁਰਪ੍ਰੀਤ ਸਿੰਘ ਸਿੱਧੂ)
ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫਿਰੋਜਪੁਰ ਦੀ ਅਹਿਮ ਮੀਟਿੰਗ ਪ੍ਰਧਾਨ ਖਜ਼ਾਨ ਸਿੰਘ ਅਤੇ ਅਜੀਤ ਸਿੰਘ ਸੋਢੀ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਦਫਤਰ ਡੀ ਸੀ ਕੰਪਲੈਕਸ ਫਿਰੋਜ਼ਪੁਰ ਵਿਖੇ ਹੋਈ। ਇਸ ਮੌਕੇ ਮੀਟਿੰਗ ਵਿੱਚ ਵੱਡੀ ਪੱਧਰ ਤੇ ਵੱਖ ਵੱਖ ਵਿਭਾਗਾਂ ਵਿਚੋ ਸੇਵਾ ਮੁੱਕਤ ਹੋਏ ਪੈਨਸ਼ਨਰਾਂ ਨੇ ਹਿੱਸਾ ਲਿਆ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਪੈਨਸ਼ਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਅਤੇ ਉਲਟਾ ਦੋ ਸੋ ਰੁਪਏ ਕਟੋਤੀ ਕਰਕੇ ਵਾਅਦਾ ਖਿਲਾਫੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂ ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸਾਂਝੀ ਰੈਲੀ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੈਂਬਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ ਅਤੇ ਸਰਕਾਰ ਨਾਲ ਆਰ ਪਾਰ ਦੀ ਲੜਾਈ ਲੜਨਗੇ। ਇਸ ਮੌਕੇ ਮੀਟਿੰਗ ਵਿੱਚ ਸੁਰਿੰਦਰ ਕੁਮਾਰ, ਰਮਾਕਾਂਤ, ਦੀਪਕ ਸ਼ਰਮਾ, ਸਵਰਨਜੀਤ ਸਿੰਘ ਨੇ ਦੱਸਿਆ ਕਿ 14 ਅਕਤੂਬਰ ਨੂੰ ਚੰਡੀਗੜ੍ਹ ਰੈਲੀ ਲਈ ਸਵੇਰੇ 7 ਵਜੇ ਸ਼ਹੀਦ ਉਧਮ ਸਿੰਘ ਚੌਕ , ਨਾਮਦੇਵ ਚੌਂਕ ਫਿਰੋਜ਼ਪੁਰ ਕੈਟ ਤੇ ਹੁੰਦੀ ਹੋਈ ਚੰਡੀਗੜ੍ਹ ਲਈ ਰਵਾਨਾ ਹੋਵੇਗੀ